Home » ਮਾਝਾ » ਪਿੰਡ ਝੰਡੇਰ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

ਪਿੰਡ ਝੰਡੇਰ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

SHARE ARTICLE

56 Views

 

ਪਿੰਡ ਝੰਡੇਰ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

 

 

ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਸਰਗਰਮੀਆਂ ਬਾਰੇ ਬਣਾਈ ਗਈ ਰਣਨੀਤੀ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਝੰਡੇਰ ਵਿਖੇ ਸੁਖਦੇਵ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸੀਨੀਅਰ ਅਕਾਲੀ ਆਗੂ ਪਿਆਰਾ ਸਿੰਘ ਦੁੱਗਲਵਾਲਾ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਮੀਟਿੰਗ ਦੀ ਅਗਵਾਈ ਕੀਤੀ।

 

ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਆਉਣ ਵਾਲੇ ਸਮੇਂ ਵਿੱਚ ਕੀਤੀਆਂ ਜਾਣ ਵਾਲੀਆਂ ਸਰਗਰਮੀਆਂ ਅਤੇ ਵਰਕਰਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬ੍ਰਹਮਪੁਰਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸਦੇ ਸਮਰਪਿਤ ਵਰਕਰ ਹਨ ਅਤੇ ਪਿੰਡ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਭ ਨੂੰ ਇਕੱਠੇ ਹੋ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਬ੍ਰਹਮਪੁਰਾ ਤੇ ਸ਼ੇਖ ਨੇ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੀ 2027 ਵਿੱਚ ਸਰਕਾਰ ਬਣਾਉਣ ਲਈ ਉਤਾਵਲੀ ਹੈ ਅਤੇ ਆਮ ਆਦਮੀ ਪਾਰਟੀ ਦੀ ਆਉਣ ਵਾਲੀਆ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਹੋਵੇਂਗੀ ਕਿਉਕਿ ਲ਼ੋਕ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਪਹਿਚਾਣ ਚੁੱਕੇ ਹਨ ।

 

ਇਸ ਮੌਕੇ ਹਰਭਜਨ ਸਿੰਘ, ਹਰੀ ਸਿੰਘ, ਰਾਜੂ ਸਿੰਘ, ਕਰਮ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ, ਗੁਰਸ਼ਰਨ ਸਿੰਘ, ਸਤਨਾਮ ਸਿੰਘ, ਪਰਤਾਪ ਸਿੰਘ, ਸ਼ਿੰਦਰ ਸਿੰਘ, ਮਨਦੀਪ ਸਿੰਘ, ਪਰਗਟ ਸਿੰਘ, ਸੰਦੀਪ ਸਿੰਘ ਅਤੇ ਸੱਕਤਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ