ਪਿੰਡ ਤੇਜਾ ਸਿੰਘ ਵਾਲਾ ਵਿਖੇ ਅਕਾਲੀ ਵਰਕਰ ਮੀਟਿੰਗ, ਬ੍ਰਹਮਪੁਰਾ ਤੇ ਸ਼ੇਖ ਦੀ ਰਹਿਨੁਮਾਈ ਹੇਠ ਪਾਰਟੀ ਮਜ਼ਬੂਤੀ ‘ਤੇ ਚਰਚਾ
ਵਰਕਰਾਂ ਨੇ ਆਉਣ ਵਾਲੇ ਸਮੇਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੀਤਾ ਸੰਕਲਪ
ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਤੇਜਾ ਸਿੰਘ ਵਾਲਾ ਵਿਖੇ ਅਕਾਲੀ ਆਗੂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੀ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਰਹਿਨੁਮਾਈ ਹੇਠ ਹੋਈ ਜਿਸ ਵਿੱਚ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੀ ਮੌਜ਼ੂਦ ਰਹੇ।
ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਅਤੇ ਹਲਕੇ ਦੇ ਲੋਕਾਂ ਨਾਲ ਜੁੜੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਪਿੰਡ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ। ਬ੍ਰਹਮਪੁਰਾ ਤੇ ਸ਼ੇਖ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 2027 ਵਿੱਚ ਸਰਕਾਰ ਬਣਾਉਣਾ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਤਰੱਕੀ ਦੇ ਰਸਤੇ ਉੱਤੇ ਚਲਾਉਣਾ ਹੈ ਜਿਸ ਦੇ ਲਈ ਹਰ ਵਰਕਰ ਨੂੰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਗੁਰਚਰਨ ਸਿੰਘ, ਸਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਜਿੰਦਰ ਸਿੰਘ, ਮੁਖਤਾਰ ਸਿੰਘ ਸਰਪੰਚ, ਧਰਵਿੰਦਰ ਸਿੰਘ, ਸਲਵਿੰਦਰ ਸਿੰਘ, ਅਵਤਾਰ ਸਿੰਘ, ਇੰਦਰ ਸਿੰਘ ਸਰਪੰਚ, ਸੁਖਵੰਤ ਸਿੰਘ, ਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਕਈ ਅਕਾਲੀ ਵਰਕਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









