ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਰਨ ਤਾਰਨ ਤੋਂ ਪਹਿਲੀ ਬੱਸ ਰਵਾਨਾ
-ਤਿੰਨ ਰੋਜ਼ਾ ਯਾਤਰਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ ਸ਼ਰਧਾਲੂ


ਤਰਨ ਤਾਰਨ, 17 ਮਾਰਚ /ਗੁਰਪ੍ਰੀਤ ਸਿੰਘ ਸੈਡੀ
ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਤਰਨ ਤਾਰਨ ਤੋਂ 40 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਤਰਨ ਤਾਰਨ ਤੋਂ ਸ਼ਰਧਾਲੂਆਂ ਦੀ ਇਸ ਪਹਿਲੀ ਬੱਸ ਨੂੰ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਅਤੇ ‘ਆਪ’ ਦੇ ਜ਼ਿਲ੍ਹਾ ਜਰਨਲ ਸਕੱਤਰ ਅੰਜੂ ਵਰਮਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਯਾਤਰਾ ਦੌਰਾਨ ਸ਼ਰਧਾਲੂ, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਜਾਂ ਵਢੇਰੀ ਉਮਰ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਾਧਿਅਮ ਹੈ।
ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਕੌਂਸਲਰ ਸਰਬਜਿੰਦਰ ਸਿੰਘ ਭਰੋਵਾਲ, ਯਾਦਵਿੰਦਰ ਸਿੰਘ ਯਾਦੂ, ਗੁਰਪ੍ਰੀਤ ਸਿੰਘ ਗੋਲਡੀ, ਜਰਨੈਲ ਸਿੰਘ ਤੇ ਕਰਨੈਲ ਸਿੰਘ, ਕਾਨੂੰਗੋ ਗੁਰਵਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








