Home » ਮਾਝਾ » ਗੋਇੰਦਵਾਲ ਸਾਹਿਬ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਕੀਤਾ ਸੰਬੋਧਨ

ਗੋਇੰਦਵਾਲ ਸਾਹਿਬ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਕੀਤਾ ਸੰਬੋਧਨ

SHARE ARTICLE

15 Views

 

ਗੋਇੰਦਵਾਲ ਸਾਹਿਬ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ, ਬ੍ਰਹਮਪੁਰਾ ਤੇ ਸ਼ੇਖ ਨੇ ਵਰਕਰਾਂ ਨੂੰ ਕੀਤਾ ਸੰਬੋਧਨ

 

ਰਣਜੀਤ ਸਿੰਘ ਬ੍ਰਹਮਪੁਰਾ ਦੇ ਵਿਕਾਸ ਕਾਰਜਾਂ ਨੂੰ ਕੀਤਾ ਯਾਦ, ਅਕਾਲੀ ਦਲ ਦੀ ਜਿੱਤ ਦਾ ਜਤਾਇਆ ਭਰੋਸਾ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਇਤਹਾਸਕ ਨਗਰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੱਲੋਂ ਅਕਾਲੀ ਵਰਕਰਾਂ ਨਾਲ਼ ਇਕ ਮਹੱਤਵਪੂਰਨ ਵਰਕਰ ਮਿਲਣੀ ਕੀਤੀ ਗਈ।

 

ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਖਡੂਰ ਸਾਹਿਬ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦਿਆਂ ਕਈ ਵੱਡੇ ਪ੍ਰੋਜੈਕਟ ਇਲਾਕੇ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ, ਕਾਲਜਾਂ, ਥਰਮਲ ਪਲਾਂਟ, ਬਿਜਲੀ ਘਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਇੰਟਰਲਾਕ ਟਾਇਲਾਂ ਅਤੇ ਸੀਵਰੇਜ਼ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸਕੂਲਾਂ ਨੂੰ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਸਿੱਖਿਆ ਦੇ ਖੇਤਰ ਨੂੰ ਵੀ ਮਜ਼ਬੂਤ ਕੀਤਾ ਗਿਆ।

 

ਉਨ੍ਹਾਂ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਭਾਰੀ ਵੋਟਾਂ ਨਾਲ ਜਿੱਤ ਦਰਜ ਕਰੇਗਾ।

 

ਇਸ ਮੌਕੇ ਹੋਰਨਾਂ ਵਿੱਚ ਕੁਲਦੀਪ ਸਿੰਘ ਔਲਖ (ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ), ਕੁਲਦੀਪ ਸਿੰਘ ਲਾਹੌਰੀਆ (ਜਨਰਲ ਸਕੱਤਰ, ਯੂਥ ਅਕਾਲੀ ਦਲ), ਮੈਬਰ ਪੰਚਾਇਤ ਮੋਹਣ ਸਿੰਘ, ਤਰਸੇਮ ਸਿੰਘ, ਮੱਸਾ ਸਿੰਘ, ਸੁਰਜਨ ਸਿੰਘ, ਚਰਨਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਮਿਆਣੀ, ਗੁਰਸੇਵਕ ਸਿੰਘ (ਪੰਚਾਇਤ ਮੈਂਬਰ), ਸਰਵਣ ਸਿੰਘ ਸੰਮਾ, ਬਲਕਾਰ ਸਿੰਘ, ਹਰਜਿੰਦਰ ਸਿੰਘ ਫੌਜੀ, ਦਵਿੰਦਰ ਸਿੰਘ ਅਤੇ ਸੁਰਜਨ ਸਿੰਘ ਬੱਲ ਸਮੇਤ ਕਈ ਅਕਾਲੀ ਵਰਕਰ ਮੌਜੂਦ ਸਨ।

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News