Home » ਮਾਝਾ » ਮੁਫ਼ਤ ਸਰਵਾਈਕਲ ਕੈਂਸਰ ਟੀਕਾਕਰਨ ਲਈ ਲਗਾਏ ਜਾ ਰਹੇ ਹਨ ਲਗਾਤਾਰ ਕੈਂਪ – ਜ਼ਿਲ੍ਹਾ ਟੀਕਾਕਰਨ ਅਫ਼ਸਰ

ਮੁਫ਼ਤ ਸਰਵਾਈਕਲ ਕੈਂਸਰ ਟੀਕਾਕਰਨ ਲਈ ਲਗਾਏ ਜਾ ਰਹੇ ਹਨ ਲਗਾਤਾਰ ਕੈਂਪ – ਜ਼ਿਲ੍ਹਾ ਟੀਕਾਕਰਨ ਅਫ਼ਸਰ

SHARE ARTICLE

11 Views

 

 

ਮੁਫ਼ਤ ਸਰਵਾਈਕਲ ਕੈਂਸਰ ਟੀਕਾਕਰਨ ਲਈ ਲਗਾਏ ਜਾ ਰਹੇ ਹਨ ਲਗਾਤਾਰ ਕੈਂਪ – ਜ਼ਿਲ੍ਹਾ ਟੀਕਾਕਰਨ ਅਫ਼ਸਰ

 

ਤਰਨ ਤਾਰਨ, 18 ਮਾਰਚ /ਗੁਰਪ੍ਰੀਤ ਸਿੰਘ ਸੈਡੀ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਲੜਕੀਆਂ ਦੀ ਸਿਹਤ ਸੁਰੱਖਿਆ ਦੀ ਦਿਸ਼ਾ ਵਿਚ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਰਾਜ ਵਿਚ ਕੁੜੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਉਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਕਰੀਬ 4000 ਰੁਪਏ ਦੀ ਕੀਮਤ ਵਾਲੀ ਇਹ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਚ.ਪੀ.ਵੀ ਵੈਕਸੀਨ ਰਾਜ ਵਚ 14 ਸਾਲ ਦੀਆਂ ਲੜਕੀਆਂ ਨੂੰ ਇਸ ਵੱਡੀ ਬਿਮਾਰੀ ਤੋਂ ਬਚਾਉਂਦੀ ਹੈ। ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। 14ਵਾਂ ਜਨਮ ਦਿਨ ਮਨਾ ਚੁੱਕੀਆਂ ਕੁੜੀਆਂ ਨੂੰ ਇਹ ਟੀਕੇ ਮੁਫ਼ਤ ਲਾਏ ਜਾ ਰਹੇ ਹਨ। ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲੇ ਗੰਭੀਰ ਕੈਂਸਰ ‘ਚੋਂ ਇਕ ਹੁੰਦਾ ਹੈ, ਜੋ ਕਿ ਗਰਭ ਅਵਸਥਾ ਦੇ ਨਿਚਲੇ ਵਰਤਾਰੇ ਵਿਚ ਹੁੰਦਾ ਹੈ ਅਤੇ ਇਸ ਦਾ ਮੁੱਖ ਕਾਰਨ ਹਿਊਮਨ ਪੈਪਿਲੋਮਾ ਵਾਇਰਸ (ਐਚ.ਪੀ.ਵੀ) ਹੈ। ਉਨ੍ਹਾਂ ਕਿਹਾ ਕਿ ਸਮੇਂ ‘ਤੇ ਟੀਕਾਕਰਨ ਕਰਨਾ ਇਸ ਬਿਮਾਰੀ ਦੀ ਰੋਕਥਾਮ ਵਿਚ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਦੱਸਿਆ ਕਿ ਐਚ.ਪੀ.ਵੀ ਟੀਕਾਕਰਨ ਨਾਲ ਹੀ ਭਵਿੱਖ ਵਿਚ ਇਸ ਬਿਮਾਰੀ ਤੋਂ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹਨ, ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਹਨ। ਇਹ ਵੈਕਸੀਨ ਕਾਫੀ ਮਹਿੰਗੀ ਹੈ ਪਰ ਸਰਕਾਰ ਦੇ ਵਿਸੇਸ਼ ਉਪਰਾਲੇ ਨਾਲ ਸਿਹਤ ਵਿਭਾਗ ਬਿਲਕੁਲ ਮੁਫ਼ਤ ਵੈਕਸੀਨ ਲਗਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਟੀਕਾਕਰਨ ਕੈਂਪ ਜਾਰੀ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੇਂਦਰਾਂ ਵਿਚ ਯੋਗ ਕੁੜੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News