Home » ਸੰਸਾਰ » ਜਰਮਨੀ » ਫਰੈਕਫੋਰਟ ਦੀ ਵਿਦੇਸ਼ੀ ਕੌਂਸਲ ਚੋਣ ਵਿੱਚ ਭਾਈ ਨਰਿੰਦਰ ਸਿੰਘ ਘੋਤੜਾ ਦੀ ਭਾਰੀ ਬਹੁਮਤ ਨਾਲ ਹੋਈ ਜਿੱਤ, ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ – ਸ੍ਰ: ਅਨੂਪ ਸਿੰਘ ਘੋਤੜਾ

ਫਰੈਕਫੋਰਟ ਦੀ ਵਿਦੇਸ਼ੀ ਕੌਂਸਲ ਚੋਣ ਵਿੱਚ ਭਾਈ ਨਰਿੰਦਰ ਸਿੰਘ ਘੋਤੜਾ ਦੀ ਭਾਰੀ ਬਹੁਮਤ ਨਾਲ ਹੋਈ ਜਿੱਤ, ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ – ਸ੍ਰ: ਅਨੂਪ ਸਿੰਘ ਘੋਤੜਾ

SHARE ARTICLE

52 Views

ਫਰੈਂਕਫਰਟ 18 ਮਾਰਚ (ਖਿੜਿਆ ਪੰਜਾਬ) ਫਰੈਕਫੋਰਟ ਦੀ ਵਿਦੇਸ਼ੀ ਕੌਂਸਲ ਚੋਣ ਵਿੱਚ ਭਾਈ ਨਰਿੰਦਰ ਸਿੰਘ ਘੋਤੜਾ ਦੀ ਭਾਰੀ ਬਹੁਮਤ ਨਾਲ ਹੋਈ ਜਿੱਤ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਮੁੱਖ ਸੇਵਾਦਾਰ ਸਰਦਾਰ ਅਨੂਪ ਸਿੰਘ ਘੋਤੜਾ ਨੇ ਕੀਤਾ ਉਹਨਾਂ ਨੇ ਕਿਹਾ ਕਿ ਇਸ ਜਿੱਤ ਪ੍ਰਾਪਤ ਹੋਣ ਤੇ ਸਭ ਤੋਂ ਪਹਿਲਾਂ ਅਕਾਲ ਪੁਰਖ ਵਾਹਿਗੁਰੂ ਅਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਨ ਕੋਟ ਧੰਨਵਾਦ ਤੇ ਨਾਲ ਹੀ ਉਹਨਾਂ ਸਹਯੋਗੀਆਂ ਦੇ ਸਿਰ ਇਹ ਸਿਹਰਾ ਜਾਂਦਾ ਹੈ ਜਿਨਾਂ ਨੇ ਵੱਧ ਚੜ ਕੇ ਸਰਦਾਰ ਨਰਿੰਦਰ ਸਿੰਘ ਘੋਤੜਾ ਦਾ ਸਹਿਯੋਗ ਦਿੱਤਾ ਅਤੇ ਆਪਣੇ ਅਣਮੁੱਲੇ ਵੋਟ ਪਾ ਕੇ ਸਰਦਾਰ ਨਰਿੰਦਰ ਸਿੰਘ ਹੋਰਾਂ ਨੂੰ ਸਿਰ ਜਿੱਤ ਦਿਵਾਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News