Home » ਸੰਸਾਰ » ਜਰਮਨੀ » ਸਰਦਾਰ ਨਿਰਮਲ ਸਿੰਘ ਹੰਸਪਾਲ ਹੋਰਾਂ ਨੇ ਜਰਮਨੀ ਦੇ ਸ਼ਹਿਰ ਮਾਰਬੁਰਗ ਤੋਂ ਵਿਦੇਸ਼ੀ ਸਿਟੀ ਕੌਂਸਲ ਦੀ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ। ਪੰਜਾਬੀ ਭਾਈਚਾਰੇ ਚ ਖੁਸ਼ੀ ਦੀ ਲਹਿਰ।

ਸਰਦਾਰ ਨਿਰਮਲ ਸਿੰਘ ਹੰਸਪਾਲ ਹੋਰਾਂ ਨੇ ਜਰਮਨੀ ਦੇ ਸ਼ਹਿਰ ਮਾਰਬੁਰਗ ਤੋਂ ਵਿਦੇਸ਼ੀ ਸਿਟੀ ਕੌਂਸਲ ਦੀ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ। ਪੰਜਾਬੀ ਭਾਈਚਾਰੇ ਚ ਖੁਸ਼ੀ ਦੀ ਲਹਿਰ।

SHARE ARTICLE

74 Views

ਜਰਮਨੀ 18 ਮਾਰਚ (ਖਿੜਿਆ ਪੰਜਾਬ) 15 ਮਾਰਚ ਨੂੰ ਜਰਮਨੀ ਦੇ ਸ਼ਹਿਰ ਮਾਰਬੁਰਗ ਵਿਖੇ ਹੋਈਆਂ ਵਿਦੇਸ਼ੀ ਸਿਟੀ ਕੌਂਸਲ ਦੀਆਂ ਚੋਣਾਂ ਦੇ ਦੌਰਾਨ ਸਰਦਾਰ ਨਿਰਮਲ ਸਿੰਘ ਹੰਸਪਾਲ ਹੋਰਾਂ ਨੂੰ ਬਹੁਮਤ ਪ੍ਰਾਪਤ ਹੋਇਆ ਇਸ ਨਾਲ ਉਹਨਾਂ ਨੇ ਵਿਦੇਸ਼ੀ ਸਿਟੀ ਕੌਂਸਲ ਦੀ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ , ਇਸ ਜਿੱਤ ਨਾਲ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਸਹਿਯੋਗ ਦੇਣ ਵਾਲੇ ਜਿੱਥੇ ਸਰਦਾਰ ਨਿਰਮਲ ਸਿੰਘ ਹੰਸਪਾਲ ਹੋਰਾਂ ਨੂੰ ਵਧਾਈਆਂ ਦੇ ਰਹੇ ਹਨ ਉਥੇ ਨਾਲ ਹੀ ਸਰਦਾਰ ਹੰਸਪਾਲ ਵੱਲੋਂ ਜਿੱਥੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ ਉੱਥੇ ਨਾਲ ਹੀ ਉਹਨਾਂ ਨੇ ਸਭ ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਅਗਾਹ ਵੀ ਇਹੀ ਆਸ ਰੱਖਦਾ ਹਾਂ ਕਿ ਤੁਸੀਂ ਅੱਗੇ ਤੋਂ ਵੀ ਇਸੇ ਤਰਹਾਂ ਹਰ ਪੱਖ ਤੋਂ ਮੇਰਾ ਸਹਿਯੋਗ ਦਿਓਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਦਾਰ ਨਿਰਮਲ ਸਿੰਘ ਹੰਸਪਾਲ ਮਾਰਗ ਬੁਰਗ ਸ਼ਹਿਰ ਦੇ ਵਿੱਚ ਪੰਜਾਬੀ ਬੋਲੀ ਅਤੇ ਸਿੱਖ ਸਭਿਆਚਾਰ ਪ੍ਰਤੀ ਬਹੁਤ ਵਧੀਆ ਕਾਰਜ ਕਰ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ