ਜਿਲਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਜਦੋਂ ਕਿ ਤਰਨਤਾਰਨ ਤੋਂ ਨਾਮੀ ਲੀਡਰ ਗੁਰਦੇਵ ਸਿੰਘ ਸੰਧੂ, ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਅਤੇ ਪੰਜਾਬ ਫੋਰੈਸਟ ਕਾਰਪੋਰੇਸ਼ਨ ਵੱਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸੇਰੋਂ ਜੋਨ ਤੋਂ ਬਲਾਕ ਸੰਮਤੀ ਮੈਂਬਰ ਜਸਪ੍ਰੀਤ ਕੌਰ ਨੇ ਵੀ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।
ਲਗਾਤਾਰ ਆ ਰਹੇ ਅਸਤੀਫਿਆਂ ਨਾਲ ਪਾਰਟੀ ਅੰਦਰ ਹਲਚਲ ਤੇਜ਼ ਹੋ ਗਈ ਹੈ।
ਗੁਰਦੇਵ ਸਿੰਘ ਲੱਘੀ ਜ਼ਿਮਣੀ ਚੋਣ ਨੂੰ ਲੈਕੇ ਦਾਵੇਦਾਰ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








