Home » Blog » ਸਰਹੱਦੀ ਪਿੰਡ ਡੱਲ ਤੋਂ ਡੋਨ ਵੱਲੋਂ ਸੁੱਟਿਆ ਗਿਆ ਪਿਸਟਲ ਅਤੇ ਮੈਗਜ਼ੀਨ ਬਰਾਮਦ

ਸਰਹੱਦੀ ਪਿੰਡ ਡੱਲ ਤੋਂ ਡੋਨ ਵੱਲੋਂ ਸੁੱਟਿਆ ਗਿਆ ਪਿਸਟਲ ਅਤੇ ਮੈਗਜ਼ੀਨ ਬਰਾਮਦ

SHARE ARTICLE

8 Views

ਸਰਹੱਦੀ ਪਿੰਡ ਡੱਲ ਤੋਂ ਡੋਨ ਵੱਲੋਂ ਸੁੱਟਿਆ ਗਿਆ ਪਿਸਟਲ ਅਤੇ ਮੈਗਜ਼ੀਨ ਬਰਾਮਦ

ਖਾਲੜਾ, 21 ਮਾਰਚ (ਗੁਰਪ੍ਰੀਤ ਸਿੰਘ ਸੈਡੀ)

 

ਖਾਲੜਾ ਸੈਕਟਰ ‘ਚ ਤੈਨਾਤ ਬੀ.ਐਸ.ਐਫ. ਵੱਲੋਂ ਪਾਕਿਸਤਾਨ ਵਾਲੇ ਪਾਸਿਉਂ ਆਏ ਡ੍ਰੋਨ ਨੂੰ ਡੇਗਿਆ ਗਿਆ ਉਸ ਤੋਂ ਬਾਅਦ ਸਰਚ ਅਭਿਆਨ ਦੌਰਾਨ ਪਿੰਡ ਡੱਲ ਦੇ ਇੱਕ ਖਾਲੀ ਪਲਾਟ ਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਇੱਕ ਪੈਕਟ ਬਰਾਮਦ ਕੀਤਾ ਗਿਆ। ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਏ.ਐਸ.ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ਪਿੰਡ ਡਲੀਰੀ ਪੁੱਜੇ। ਇਸ ਦੌਰਾਨ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਖਾਲੀ ਪਲਾਟ ਵਿੱਚ ਪੀਲੇ ਰੰਗ ਦਾ ਇੱਕ ਪੈਕਟ ਡਿੱਗਾ ਪਿਆ ਹੈ। ਸੂਚਨਾ ਮਿਲਣ ‘ਤੇ ਜਾਂਚ ਅਧਿਕਾਰੀ ਨੇ ਸਾਥੀ ਮੁਲਾਜ਼ਮਾਂ ਅਤੇ 142 ਬਟਾਲੀਅਨ ਬੀ.ਐਸ.ਐਫ. ਧਰਮਾ ਚੌਂਕੀ ਦੇ ਜਵਾਨਾਂ ਦੀ ਟੀਮ ਨੂੰ ਨਾਲ ਲੈਕੇ ਉਕਤ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ। ਅਤੇ ਸਰਚ ਅਭਿਆਨ ਦੌਰਾਨ ਪੀਲੇ ਰੰਗ ਦੀ ਟੇਪ ਵਿੱਚ ਲਪੇਟਿਆ ਪੈਕਟ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੈਕਟ ਖੋਲ ਕੇ ਜਾਂਚ ਕੀਤੀ ਤਾਂ ਉਸ ਵਿੱਚੋਂ ਇੱਕ ਪਿਸਟਲ 30 ਬੋਰ ਸਮੇਤ ਮੈਗਜ਼ੀਨ (ਮੇਡ ਇੰਨ ਚਾਈਨਾ) ਬਰਾਮਦ ਹੋਇਆ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ