Home » ਨਵੀਂ ਦਿੱਲੀ » ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ 👉 ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕੀਰਤਨੀ ਜਥੇ ਅਤੇ ਸੰਗਤਾਂ ਭਰਣਗੀਆਂ ਹਾਜ਼ਿਰੀ

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ 👉 ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕੀਰਤਨੀ ਜਥੇ ਅਤੇ ਸੰਗਤਾਂ ਭਰਣਗੀਆਂ ਹਾਜ਼ਿਰੀ

SHARE ARTICLE

14 Views

ਨਵੀਂ ਦਿੱਲੀ 1 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਡਰਬੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਹਫ਼ਤਾਵਾਰ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸੋਮਵਾਰ 30 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਨਾਲ ਆਰੰਭ ਹੋ ਗਏ। ਸਲਾਨਾ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਭਾਈ ਰਘਬੀਰ ਸਿੰਘ ਅਤੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਯੂਕੇ ਭਰ ਤੋਂ ਅਤੇ ਯੂਰਪ ਦੇ ਕਈ ਦੇਸ਼ਾਂ, ਭਾਰਤ, ਅਮਰੀਕਾ, ਕੈਨੇਡਾ ਅਤੇ ਦੇਸ਼ ਵਿਦੇਸ਼ ਤੋਂ ਅਖੰਡ ਕੀਰਤਨੀ ਜਥੇ ਅਤੇ ਸਿੰਘ ਸਿੰਘਣੀਆਂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ । ਉਹਨਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਰਹੇ ਹਨ ਜੋ ਕਿ ਬੁੱਧਵਾਰ ਤੋਂ ਐਤਵਾਰ ਤੱਕ ਸ਼ਾਮ 6:30 ਵਜੇ ਤੋਂ 7:20 ਵਜੇ ਤੱਕ ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਆਉਣ ਵਾਲੀਆਂ ਸੰਗਤਾਂ ਲਈ ਟਰਾਂਸਪੋਰਟ ਅਤੇ ਰਿਹਾਇਸ਼ ਦਾ ਪ੍ਰਬੰਧ ਸਥਾਨਕ ਸੰਗਤਾਂ ਅਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਵੀਰਵਾਰ ਸ਼ਾਮ ਦੇ ਦੀਵਾਨ ਵਿੱਚ ਬੀਬੀ ਨਵਜੋਤ ਕੌਰ ਵਿਰਕ ਨਕਲੀ ਗੁਰੂ ਡੰਮ੍ਹ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਅਗਲੇ ਦਿਨ ਸ਼ੁੱਕਰਵਾਰ ਸ਼ਾਮ ਨੂੰ ਗਰੂਮਿੰਗ ਸਬੰਧੀ ਭਾਈ ਮਨਵੀਰ ਸਿੰਘ ਜੀ ਆਪਣੇ ਵਿਚਾਰ ਦੇਣਗੇ ਤੇ ਸੰਗਤਾਂ ਨੂੰ ਜਾਗਰਿਤ ਕਰਨਗੇ। ਸ਼ਨੀਵਾਰ ਨੂੰ ਸਵੇਰੇ 9 ਵਜੇ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ ਅਤੇ ਬਾਅਦ ਦੁਪਹਿਰ ਦੋ ਵਜੇ ਅੰਮ੍ਰਿਤ ਸੰਚਾਰ ਹੋਵੇਗਾ, ਸੰਗਤਾਂ ਇਸ ਸਬੰਧੀ ਸੇਵਾਦਾਰਾਂ ਨਾਲ ਸੰਪਰਕ ਕਰ ਸਕਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ “ਸਿੱਖ ਵਿਰਾਸਤ ਅਤੇ ਸਿੱਖਿਆ ਕੇਂਦਰ” ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਸ਼ਾਮ ਦੇ ਦੀਵਾਨ ‘ਚ ਵਰਲਡ ਸਿੱਖ ਪਾਰਲੀਮੈਂਟ ਦੇ ਭਾਈ ਮਨਪ੍ਰੀਤ ਸਿੰਘ ਖਾਲਸਾ ਹਲੇਮੀ ਰਾਜ ਦੀ ਸਥਾਪਤੀ ਅਤੇ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕਰਨਗੇ। ਐਤਵਾਰ ਨੂੰ ਪ੍ਰੋ: ਦਲਜੀਤ ਸਿੰਘ ਵਿਰਕ ਦੀ ਨਵੀਂ ਕਿਤਾਬ (ਅੰਗਰੇਜ਼ੀ ਵਿੱਚ) “ਦ ਡੀਵਾਈਨ ਬਲੂਪ੍ਰਿੰਟ ਆਫ਼ ਲਾਈਫ” ਰਿਲੀਜ਼ ਕੀਤੀ ਜਾਵੇਗੀ । ਸ਼ਾਮ ਦੇ ਦੀਵਾਨ ਵਿੱਚ ਪੰਥਕ ਸ਼ਖਸੀਅਤਾਂ ਸਮੇਤ ਭਾਈ ਜੋਗਾ ਸਿੰਘ ਪੰਥ ਦੇ ਮੌਜੂਦਾ ਹਾਲਾਤ ਬਾਰੇ ਚਾਨਣਾ ਪਾਉਣਗੇ। ਜਿਕਰਯੋਗ ਹੈ ਕਿ ਬੀਤੇ ਸਾਲ ਡਰਬੀ ਸਿਟੀ ਕੌਂਸਲ ਵਿੱਚ ਡਿਪਟੀ ਮੇਅਰ ਅਜੀਤ ਸਿੰਘ ਅਟਵਾਲ ਅਤੇ ਡਰਬੀ ਦੇ ਮੇਅਰ ਵੱਲੋਂ ਸਾਰੀਆਂ ਪਾਰਟੀਆਂ ਦੇ ਸਹਿਯੋਗ ਨਾਲ ਸਰਬਸੰਮਤੀ ਨਾਲ ਭਾਰਤ ਵਿੱਚ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ ਸੀ । ਪਿਛਲੇ ਸਾਲ ਮਈ ਤੋਂ ਕੌਂਸਲਰ ਅਜੀਤ ਸਿੰਘ ਅਟਵਾਲ ਡਰਬੀ ਦੇ ਮੇਅਰ ਵਜੋਂ ਸੇਵਾ ਨਿਭਾਅ ਰਹੇ ਹਨ ਉਹਨਾਂ ਨੂੰ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ, ਜਿੱਥੇ ਉਹਨਾਂ ਦਾ ਮਾਣ ਸਨਮਾਨ ਕੀਤਾ ਜਾਵੇਗਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News