ਨਵੀਂ ਦਿੱਲੀ, 6 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਕਾਨੂੰਨ ਬਨਾਉਣ ਨੂੰ ਲੈ ਕੇ ਸੱਦੀ ਪੰਥਕ ਇਕੱਤਰਤਾ ’ਚ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਇਕਸੁਰ ਹੋ ਕੇ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ ਜੋਤਿ ਗੁਰਆਈ, ਸਤਿਕਾਰ, ਪ੍ਰੰਪਰਾ, ਵਿਲੱਖਣਤਾ ਦੇ ਮੱਦੇਨਜ਼ਰ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਲਈ ਆਖਿਆ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪੰਥ ਅਕਾਲੀ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਸੇਵਾ ਸਿੰਘ ਕਾਰ ਸੇਵਾ ਸ੍ਰੀ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਚੇਅਰਮੈਨ ਸ. ਵਿਜੈਸਤਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਗਗਨਦੀਪ ਸਿੰਘ ਸਮੇਤ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਨਿਹੰਗ ਸਿੰਘ ਦਲ, ਕਾਰ ਸੇਵਾ ਵਾਲੇ ਮਹਾਂਪੁਰਸ਼, ਸਟੱਡੀ ਸਰਕਲ, ਸਿੱਖ ਮਿਸ਼ਨਰੀ ਕਾਲਜ, ਉਦਾਸੀ, ਨਿਰਮਲੇ ਤੇ ਸੇਵਾ ਪੰਥੀ ਸੰਪ੍ਰਦਾਵਾਂ ਦੇ ਮੁਖੀਆਂ ਨੇ ਵਿਸ਼ਾਲ ਰੂਪ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਮਸਲਿਆਂ ਸਬੰਧੀ ਕੋਈ ਵੀ ਕਾਰਜ ਕਰਨ ਸਮੇਂ ਸਰਕਾਰਾਂ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਦੀ ਰਾਏ ਜ਼ਰੂਰ ਲੈਣ। ਜੇਕਰ ਸਰਕਾਰਾਂ ਆਪਣੀ ਮਨਮਰਜ਼ੀ ਨਾਲ ਸਿੱਖ ਮਸਲਿਆਂ ਸਬੰਧੀ ਕਾਰਵਾਈ ਕਰਨਗੀਆਂ ਤਾਂ ਇਹ ਅਧੂਰੀ ਸਾਬਤ ਹੋਵੇਗੀ। ਇਸ ਮੌਕੇ ਬਹੁਗਿਣਤੀ ਬੁਲਾਰਿਆਂ ਵੱਲੋਂ ਇਹ ਵਿਚਾਰ ਪ੍ਰਮੁੱਖ ਤੌਰ ’ਤੇ ਸਾਹਮਣੇ ਆਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਕੌਮ ਲਈ ਅਤਿ ਗੰਭੀਰ ਅਤੇ ਚਿੰਤਾਮਈ ਹਨ, ਜਿਸ ਪ੍ਰਤੀ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਤਾਂ ਹੋਣਾ ਚਾਹੀਦਾ ਹੈ, ਪ੍ਰੰਤੂ ਇਹ ਸਰਕਾਰੀ ਪੱਧਰ ’ਤੇ ਮਨਮਰਜ਼ੀ ਨਾਲ ਬਣਾਏ ਜਾਣ ਵਾਲੇ ਕਾਨੂੰਨ ਦੁਆਰਾ ਸੰਭਵ ਨਹੀਂ ਹੈ। ਕਿਉਂਕਿ ਇਸ ਮਾਮਲੇ ’ਤੇ ਕਾਨੂੰਨ ਸਿੱਖ ਵਿਚਾਰਧਾਰਾ ਦੀ ਸੇਧ ਵਿਚ ਹੋਣਾ ਚਾਹੀਦਾ ਹੈ, ਜਿਸ ਲਈ ਪੰਥਕ ਰਾਏ ਤੋਂ ਬਿਨਾਂ ਇਹ ਮੁਕੰਮਲ ਨਹੀਂ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਤਜਵੀਜ਼ਤ ਕਾਨੂੰਨ ਵਿਚ ਸਪੱਸ਼ਟਤਾ ਅਤਿ ਲੋੜੀਂਦੀ ਹੈ, ਤਾਂ ਜੋ ਇਸ ਦੀ ਦੁਰਵਰਤੋਂ ਦੀ ਸੰਭਾਵਨਾ ਨਾ ਰਹੇ। ਬੁਲਾਰਿਆਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਅੱਜ ਸਾਨੂੰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਸਵਾਲ ਤੋਂ ਪਹਿਲਾਂ ਇਸ ਗੱਲ ’ਤੇ ਵੀ ਮੰਥਨ ਜ਼ਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ ਅਤੇ ਸਰਕਾਰਾਂ ਇਸ ਪ੍ਰਤੀ ਅਵੇਸਲੀਆਂ ਕਿਉਂ ਹਨ। ਇਕੱਤਰਤਾ ਮੌਕੇ ਬੁਲਾਰਿਆਂ ਦੇ ਵਿਚਾਰ ਜਾਣਨ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵਿਸ਼ੇਸ਼ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰੀਨ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪੰਥਕ ਇਕੱਠ ਵੱਲੋਂ ਪ੍ਰਵਾਨ ਕੀਤੇ ਗਏ ਇਸ ਮਤੇ ਵਿਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਕਿ ਸਿੱਖਾਂ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਾਜਰ ਨਾਜਰ, ਜਾਗਤ ਜੋਤਿ, ਚਵਰ ਛਤਰ ਤਖ਼ਤ ਦੇ ਮਾਲਿਕ ਗੁਰੂ ਪਾਤਸ਼ਾਹ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸੁਭਾਇਮਾਨ ਪਾਵਨ ਗੁਰਬਾਣੀ ਕੇਵਲ ਇਕ ਮਾਰਗ ਦਰਸ਼ਨ ਨਾ ਹੋ ਕੇ ਸਾਖ਼ਸ਼ਾਤ ਅਤੇ ਪ੍ਰਤੱਖ ਰੂਪ ’ਚ ਗੁਰੂ ਦਾ ਦਰਜਾ ਰੱਖਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਹ ਵਿਲੱਖਣਤਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸਿੱਖਾਂ ਨੂੰ ਖ਼ੁਦ ਕੀਤੇ ਆਦੇਸ਼ ਕਰਕੇ ਹੈ। ਇਸ ਦੇ ਮੱਦੇਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਚਿੰਤਾਜਨਕ ਹੋਣ ਦੇ ਨਾਲ-ਨਾਲ ਸਿੱਖ ਕੌਮ ਦੇ ਹਿਰਦੇ ਵਲੂੰਦਰਨ ਵਾਲੀਆਂ ਹਨ ਅਤੇ ਇਨ੍ਹਾਂ ’ਤੇ ਰੋਕ ਲੱਗਣੀ ਬੇਹੱਦ ਲਾਜ਼ਮੀ ਹੈ। ਭਾਵੇਂ ਲੰਘੇ ਸਮੇਂ ਵੱਖ-ਵੱਖ ਸਰਕਾਰਾਂ ਨੇ ਕੌਮ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਮਾਮਲੇ ’ਤੇ ਕਾਨੂੰਨੀ ਵਿਵਸਥਾ ਕਰਨ ਦਾ ਯਤਨ ਕੀਤਾ, ਲੇਕਿਨ ਇਸ ਵਿਚ ਕੋਈ ਠੋਸ ਅਤੇ ਸਿੱਟਾਮੁਖੀ ਪ੍ਰਾਪਤੀ ਸਾਹਮਣੇ ਨਹੀਂ ਆ ਸਕੀ। ਮੌਜੂਦਾ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕਾਨੂੰਨ ਬਨਾਉਣ ਦੀ ਪ੍ਰਕਿਰਿਆ ਬੇਸ਼ੱਕ ਚੰਗੀ ਗੱਲ ਹੈ ਲੇਕਿਨ ਇਹ ਕੇਵਲ ਇਕ ਸਰਕਾਰੀ ਪਹੁੰਚ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਇਸ ਵਿੱਚੋਂ ਪੰਥਕ ਵਿਚਾਰ ਅਤੇ ਸੁਝਾਅ ਬਿਲਕੁਲ ਮਨਫ਼ੀ ਹਨ। ਮਤੇ ਵਿਚ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਅਤੇ ਜਵਾਬਦੇਹ ਸੰਸਥਾ ਹੈ, ਇਸ ਲਈ ਇਸ ਦੀ ਜ਼ੁੰਮੇਵਾਰੀ ਹੈ ਕਿ ਉਹ ਹਰ ਪੰਥਕ ਮਾਮਲੇ ’ਤੇ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰੇ ਇਸ ਲਈ ਪੰਥਕ ਇਕੱਠ ਮਹਿਸੂਸ ਕਰਦਾ ਹੈ ਕਿ ਸਮੁੱਚੇ ਪੰਥ ਦੀ ਰਾਏ ਸ਼੍ਰੋਮਣੀ ਕਮੇਟੀ ਰਾਹੀਂ ਸਰਕਾਰ ਤੱਕ ਪਹੁੰਚੇ ਅਤੇ ਇਹ ਜ਼ਰੂਰੀ ਵੀ ਹੈ ਕਿਉਂਕਿ ਬਣਾਇਆ ਜਾਣ ਵਾਲਾ ਕਾਨੂੰਨ ਨਾ ਕੇਵਲ ਇਕ ਆਮ ਕਾਨੂੰਨ ਹੈ, ਸਗੋਂ ਇਹ ਪੰਥ ਦੀ ਵੱਡੀ ਚਿੰਤਾ ਵਿੱਚੋਂ ਪੈਦਾ ਹੋਇਆ ਇਕ ਜਾਬਤਾ ਹੈ। ਜੇਕਰ ਇਸ ਵਿਚ ਪੰਥਕ ਭਾਵਨਾ ਸ਼ਾਮਲ ਨਹੀਂ ਰਹੇਗੀ ਤਾਂ ਇਹ ਸਿੱਟਾਮੁਖੀ ਨਤੀਜੇ ਨਹੀਂ ਦੇ ਸਕੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਇਆ ਜਾਣ ਵਾਲਾ ਕਾਨੂੰਨ ਕੇਵਲ ਇਕ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ, ਸਗੋਂ ਇਹ ਇਕ ਪ੍ਰਤੀਬਧਤਾ ਅਤੇ ਸਮਰਪਣ ਦੀ ਸੇਧ ਵਿਚ ਅਜਿਹੇ ਜਾਬਤੇ ਦੀ ਵਿਉਂਤਬੰਦੀ ਹੋਣਾ ਚਾਹੀਦਾ ਹੈ ਜਿਹੜੀ ਧਰਮ ਦੀਆਂ ਕਦਰਾਂ-ਕੀਮਤਾਂ ਦੀ ਰਖਵਾਲੀ, ਸ਼ਰਧਾ ਅਤੇ ਵਿਸ਼ਵਾਸ ਦੇ ਟਿਕਾਊ ਪ੍ਰਬੰਧ ਦੀ ਤਰਜ਼ਮਾਨੀ ਦੇ ਨਾਲ-ਨਾਲ ਸਿੱਖ ਕੌਮ ਦੇ ਅਗੰਮੀ ਅਤੇ ਦੈਵੀ ਸਿਧਾਂਤਾਂ ਪ੍ਰਤੀ ਵੀ ਵਚਨਬਧ ਹੋਵੇ। ਇਹ ਤਾਂ ਹੀ ਸੰਭਵ ਹੈ ਜੇਕਰ ਇਸ ਦੀ ਸਥਾਪਨਾ ਵਿਚ ਕੌਮੀ ਵਿਚਾਰ ਅਤੇ ਸੋਚ ਸ਼ਾਮਲ ਹੋਵੇਗੀ। ਪੰਜਾਬ ਸਰਕਾਰ ਇਸ ਅਤਿ ਸੰਜੀਦਾ ਮਾਮਲੇ ’ਤੇ ਆਪਣੀ ਮਨਮਰਜ਼ੀ ਨਾ ਕਰੇ ਅਤੇ ਕਿਸੇ ਵੀ ਤਰ੍ਹਾਂ ਕੌਮੀ ਸਮੁੱਚਤਾ ਦੀ ਰਾਏ ਲਈ ਯਤਨ ਕਰੇ।
ਮਤੇ ਵਿਚ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਾਗਤ ਜੋਤਿ ਗੁਰਆਈ, ਸਤਿਕਾਰ, ਵਿਲੱਖਣਤਾ ਅਤੇ ਕੌਮੀ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਆਖਦਾ ਹੈ ਕਿ ਕਾਨੂੰਨ ਬਨਾਉਣ ਤੋਂ ਪਹਿਲਾਂ ਇਨ੍ਹਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਯਕੀਨੀ ਬਣਾਵੇ। ਇਹ ਵੀ ਕਿਹਾ ਗਿਆ ਕਿ ਸਰਕਾਰ ਕਾਨੂੰਨ ਦਾ ਖਰੜਾ ਸ਼੍ਰੋਮਣੀ ਕਮੇਟੀ ਨੂੰ ਭੇਜੇ, ਜਿਸ ’ਤੇ ਪੰਥਕ ਭਾਵਨਾਵਾਂ ਅਨੁਸਾਰ ਤੁਰੰਤ ਰਾਏ ਵਾਪਸ ਭੇਜੀ ਜਾਵੇਗੀ। ਪੰਥਕ ਇਕੱਤਰਤਾ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ, ਡਾ. ਵਿਜੈਸਤਬੀਰ ਸਿੰਘ ਚੇਅਰਮੈਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ, ਸ. ਪੂਰਨ ਸਿੰਘ ਹੁੰਦਲ ਸੀਨੀਅਰ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈਕੋਰਟ, ਬਾਬਾ ਭਾਗ ਸਿੰਘ ਬੰਗੇ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦਿਆਲ ਸਿੰਘ ਟਾਂਡਾ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਅਜੀਤ ਸਿੰਘ ਜੌਲਾਂਵਾਲੇ, ਮਹੰਤ ਮਨਜੀਤ ਸਿੰਘ ਜੰਮੂ, ਭਾਈ ਕਿਸ਼ਨ ਸਿੰਘ, ਗਿਆਨੀ ਬਲਬੀਰ ਸਿੰਘ ਚੰਗਿਆੜਾ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਗਿਆਨੀ ਜਸਵੰਤ ਸਿੰਘ ਪਰਵਾਨਾ, ਸ. ਗੁਰਮੀਤ ਸਿੰਘ ਸਟੱਡੀ ਸਰਕਲ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਤਲਵਿੰਦਰ ਸਿੰਘ ਸਮਾਣਾ ਮੋਰਚਾ, ਸ. ਲਖਬੀਰ ਸਿੰਘ ਫਡਰੇਸ਼ਨ ਮਹਿਤਾ, ਬੀਬੀ ਕਿਰਨਜੋਤ ਕੌਰ, ਭਾਈ ਕੰਵਰਚੜ੍ਹਤ ਸਿੰਘ, ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ, ਡਾ. ਕੇਹਰ ਸਿੰਘ, ਸ. ਮਨਜੀਤ ਸਿੰਘ ਰੰਧਾਵਾ ਸ਼ਾਮਲ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਵਿਵਸਥਾ ਦੀ ਲੋੜ ਦੇ ਨਾਲ-ਨਾਲ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿੱਖ ਧਰਮ ਦੇ ਮਾਮਲਿਆਂ ਵਿਚ ਸਰਕਾਰ ਨੂੰ ਕੋਈ ਵੀ ਕਾਨੂੰਨ ਸਮੁੱਚੀਆਂ ਪੰਥਕ ਧਿਰਾਂ ਦੀ ਰਾਏ ਅਤੇ ਸ਼੍ਰੋਮਣੀ ਕਮੇਟੀ ਦੀ ਸਲਾਹ ਦੇ ਨਾਲ ਹੀ ਹੋਂਦ ਵਿਚ ਲਿਆਉਣਾ ਚਾਹੀਦਾ ਹੈ। ਜੇਕਰ ਸਰਕਾਰ ਸਮੂਹਕ ਪੰਥਕ ਰਾਏ ਤੋਂ ਬਿਨਾਂ ਕੁਝ ਵੀ ਕਰਦੀ ਹੈ ਤਾਂ ਉਹ ਮਨਜ਼ੂਰ ਨਹੀਂ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਰਾਜਦੀਪ ਸਿੰਘ, ਭਾਈ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵੱਲੋਂ ਬਾਬਾ ਮਹਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਕਥਾਵਾਚਕ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਭਾਈ ਸੁਖਵਿੰਦਰ ਸਿੰਘ ਅਗਵਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ, ਸ. ਤਲਵਿੰਦਰ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ, ਸ. ਜੰਗ ਬਹਾਦਰ ਸਿੰਘ ਰਾਏ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਲਬੀਰ ਸਿੰਘ ਘੁੰਨਸ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਮੀਤ ਸਿੰਘ ਬੂਹ, ਸ. ਗੁਰਨਾਮ ਸਿੰਘ ਜੱਸਲ, ਸ. ਜਸਮੇਰ ਸਿੰਘ ਲਾਛੜੂ, ਬਾਬਾ ਬੂਟਾ ਸਿੰਘ, ਸ. ਗੁਰਬਖ਼ਸ਼ ਸਿੰਘ ਖਾਲਸਾ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਨਰਿੰਦਰ ਕੌਰ, ਸ. ਅਵਤਾਰ ਸਿੰਘ ਰਿਆ, ਭਾਈ ਮਨਜੀਤ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਰਵਰਸ਼ ਸਿੰਘ ਪੰਨੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਹਰਿਆਣਾ ਕਮੇਟੀ ਦੇ ਮੈਂਬਰ ਭਾਈ ਬਿੰਦਰ ਸਿੰਘ ਖਾਲਸਾ, ਭਾਈ ਅੰਮ੍ਰਿਤਪਾਲ ਸਿੰਘ, ਐਡਵੋਕੇਟ ਸ. ਬਲਤੇਜ ਸਿੰਘ ਢਿੱਲੋਂ, ਬੀਬੀ ਪ੍ਰਭਜੋਤ ਕੌਰ, ਐਡੋਵਕੇਟ ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਬਰਜਿੰਦਰ ਸਿੰਘ ਸੋਢੀ,ਸ. ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ, ਬਾਬਾ ਮੰਗਲ ਸਿੰਘ ਨਾਨਕਸਰ ਕਲੇਰਾਂ, ਬਾਬਾ ਲੱਖਾ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ ਕਲਾਂ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ, ਬਾਬਾ ਅਵਨੀਤ ਸਿੰਘ, ਸ. ਰੁਪਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਾਬਾ ਬਲਦੇਵ ਸਿੰਘ ਵੱਲ੍ਹਾ ਅੰਮ੍ਰਿਤਸਰ, ਸ. ਗੁਰਮੁੱਖ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਸ. ਗੁਰਜੀਤ ਸਿੰਘ, ਖ਼ੁਸ਼ਵਿੰਦਰ ਸਿੰਘ ਸਮਾਣਾ ਮੋਰਚਾ, ਸ. ਸਤਨਾਮ ਸਿੰਘ ਖਾਲਸਾ ਸੇਵਾ ਸੁਸਾਇਟੀ ਮੋਗਾ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਹਰਿਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਸੁਖਦੇਵ ਸਿੰਘ ਸੁਧਾਵਾ ਸਾਹਿਬ ਸੰਗਰੂਰ, ਬਾਬਾ ਬਲਵਿੰਦਰ ਸਿੰਘ ਮੋਨੀ, ਬਾਬਾ ਸਤਪਾਲ ਸਿੰਘ ਭੂਰੀ, ਬਾਬਾ ਦਵਿੰਦਰ ਸਿੰਘ ਦਿਆਲਪੁਰ, ਸੁਆਮੀ ਰਜੇਸਵਰ ਨੰਦ ਅੰਬਾਲੇ ਵਾਲੇ, ਮਹੰਤ ਰੇਸ਼ਮ ਸਿੰਘ ਧਰਮਧੁਜਾ ਪਟਿਆਲਾ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਚਮਕੌਰ ਸਿੰਘ ਪੰਜ ਗਰਾਈਆਂ, ਬਾਬਾ ਅਮਨਦੀਪ ਸਿੰਘ ਉਗਕੇ ਬਰਨਾਲਾ, ਬਾਬਾ ਰਣਪ੍ਰੀਤ ਸਿੰਘ ਬਰਨਾਲਾ, ਬਾਬਾ ਕੇਵਲ ਕ੍ਰਿਸ਼ਨ ਹੰਡਿਆਇਆ ਸੰਗਰੂਰ, ਬਾਬਾ ਪ੍ਰਗਟ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਬਬੇਲੀ ਕਪੂਰਥਲਾ, ਬਾਬਾ ਸ਼ਮਸ਼ੇਰ ਸਿੰਘ ਬਟਾਲਾ, ਬਾਬਾ ਗੁਰਪਾਲ ਸਿੰਘ ਚੋਰਮਾਰ ਸਿਰਸਾ, ਬਾਬਾ ਪ੍ਰੀਤਮ ਸਿੰਘ ਸਿਰਸਾ, ਬਾਬਾ ਨਛੱਤਰ ਸਿੰਘ, ਬਾਬਾ ਸਿਵਾ ਨੰਦ ਸਿਰਸਾ, ਬਾਬਾ ਹਰਜੀਤ ਸਿੰਘ ਰੋਪੜ, ਸ. ਈਮਾਨ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ. ਕੰਵਰਪਾਲ ਸਿੰਘ ਬਿੱਟੂ ਦਲ ਖਾਲਸਾ, ਸ. ਪਰਮਜੀਤ ਸਿੰਘ ਮੰਡ, ਸ. ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਗੁਪਤਸਰ ਛੱਤੇਆਣਾ, ਬਾਬਾ ਗੁਰਦੇਵ ਸਿੰਘ ਮੋਗਾ, ਭਾਈ ਦਇਆ ਸਿੰਘ ਚੈਰੀਟੇਬਲ ਟਰੱਸਟ, ਜਥੇਦਾਰ ਸਤਨਾਮ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਭਾਗ ਸਿੰਘ ਨਾਨਕਸਰ ਕੇਲਰਾਂ, ਬਾਬਾ ਜੋਰਾ ਸਿੰਘ ਬੰਧਨੀ ਕਲਾਂ ਮੋਗਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਸ. ਕਰਮਜੀਤ ਸਿੰਘ ਬੜੂ ਸਾਹਿਬ, ਬਾਬਾ ਗੁਰਸੇਵਕ ਸਿੰਘ ਜੀਰਾ, ਬਾਬਾ ਜਸਵਿੰਦਰ ਸਿੰਘ ਮਾਨਸਾ, ਬਾਬਾ ਸ਼ਰਨਜੀਤ ਸਿੰਘ ਮਲੋਟ, ਬਾਬਾ ਜਗਸੀਰ ਸਿੰਘ ਬਲਿਆਲਾ, ਬਾਬਾ ਰਾਮ ਸਿੰਘ ਭੱਠਲ, ਬਾਬਾ ਜਗਤਾਰ ਸਿੰਘ ਕਾਹਨਗੜ੍ਹ ਖਰਾਂਚੋਂ, ਬਾਬਾ ਪ੍ਰਦੀਪ ਸਿੰਘ ਬਠਿੰਡਾ, ਬਾਬਾ ਦਾਰਾ ਸਿੰਘ, ਬਾਬਾ ਜਗਰੂਪ ਸਿੰਘ, ਬਾਬਾ ਮਸਤ ਰਾਮ ਜੀ, ਬਾਬਾ ਬਚਿੱਤਰ ਸਿੰਘ ਬਹਿਣੇਵਾਲੀ, ਬਾਬਾ ਗੁਰਸੇਵਕ ਸਿੰਘ ਤਾਇਆਲੀ, ਬਾਬਾ ਲਖਬੀਰ ਸਿੰਘ ਦਿੱਲੀ, ਬਾਬਾ ਕਮਲ ਸਿੰਘ ਛੇਹਰਟਾ, ਬਾਬਾ ਗਗਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤਰਨ ਸਿੰਘ ਗੁਰੂਸਰ ਬਰਾੜ, ਬਾਬਾ ਬਲਬੀਰ ਸਿੰਘ ਚੰਗਿਆੜਾ ਕੈਨੇਡਾ, ਬਾਬਾ ਗੁਲਜ਼ਾਰ ਸਿੰਘ ਵੱਲੋਂ ਬਾਬਾ ਬਚਨ ਸਿੰਘ, ਬਾਬਾ ਬਾਵਾ ਸਿੰਘ ਗੜ੍ਹੀ ਮੱਖਣਵਿੰਡੀ, ਬਾਬਾ ਗੁਰਨਾਮ ਸਿੰਘ ਅੰਬ ਸਾਹਿਬ ਮੋਹਾਲੀ, ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਗੁਰਮਜ ਸਿੰਘ, ਬਾਬਾ ਹੁਸ਼ਿਆਰ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਸੁਰਜਨ ਸਿੰਘ ਪਿਹੋਵੇ ਵਾਲੇ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸ. ਸ਼ਮਸ਼ੇਰ ਸਿੰਘ ਇੰਚਾਰਜ ਵਾਰਿਸ ਅਕਾਲੀ ਦਲ ਪੰਜਾਬ ਮੀਡੀਆ, ਡਾ. ਪਿਤਪਾਲ ਸਿੰਘ, ਜਥੇਦਾਰ ਬਾਬਾ ਸਤਨਾਮ ਸਿੰਘ, ਬਾਬਾ ਚਰਨ ਸਿੰਘ ਗੁਰੂ ਕੇ ਬਾਗ, ਬਾਬਾ ਜਸਵੰਤ ਸਿੰਘ ਗੁਰੂ ਕੀ ਵਡਾਲੀ, ਬਾਬਾ ਲਾਲ ਦਾਸ ਬਠਿੰਡਾ, ਸ. ਕਾਰਜ ਸਿੰਘ ਬੁੱਢਾ ਜੋੜ, ਸ. ਅਵਤਾਰ ਸਿੰਘ ਬੁੰਗਾ ਮਸਤੂਆਣਾ, ਬਾਬਾ ਹਰਦੀਪ ਸਿੰਘ ਬਠਿੰਡਾ, ਬਾਬਾ ਗਗਨਦੀਪ ਸਿੰਘ ਕਰਨਾਲ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਗੁਰਦਿਆਲ ਸਿੰਘ ਦਾਤੇਵਾਲੇ, ਬਾਬਾ ਲਾਲ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਸ. ਪ੍ਰਮਜੀਤ ਸਿੰਘ ਮਾਨ, ਜਥੇਦਾਰ ਹਰੀ ਸਿੰਘ ਨਲੂਆ, ਜਥੇਦਾਰ ਅਜੀਤ ਸਿੰਘ ਰਾਜਾਸਾਂਸੀ, ਭਾਈ ਕਿਸ਼ਨ ਸਿੰਘ, ਬਾਬਾ ਪ੍ਰੀਤਮ ਸਿੰਘ ਮਾਲੜੀ ਹਰਿਆਣਾ, ਬਾਬਾ ਭੁਪਿੰਦਰ ਸਿੰਘ ਤੇ ਬਾਬਾ ਗੁਰਪਾਲ ਸਿੰਘ ਹਰਿਆਣਾ, ਭਾਈ ਛਿੰਦਾ ਸਿੰਘ, ਭਾਈ ਗੁਰਮੀਤ ਸਿੰਘ ਸ਼ੈਣੀ ਰਾਏਪੁਰ, ਟੋਨੀ ਬਾਬਾ ਭੀਖੀ ਮਾਨਸਾ, ਭਾਈ ਬੂਟਾ ਸਿੰਘ, ਬਾਬਾ ਜਗਸੀਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਭਾਗ ਸਿੰਘ ਨਾਨਕਸਰ ਜਗਰਾਉਂ, ਬਾਬਾ ਮੇਹਰਬਾਨ ਸਿੰਘ ਬਾਠ ਸਾਹਿਬ, ਬਾਬਾ ਜਸਪਾਲ ਸਿੰਘ ਜਵੱਦੀ ਕਲਾ, ਬਾਬਾ ਮਨਜੀਤ ਸਿੰਘ ਰੰਧਾਵਾ, ਬਾਬਾ ਜਰਨੈਲ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਅਵਤਾਰ ਸਿੰਘ, ਜਥੇਦਾਰ ਖੜਕ ਸਿੰਘ, ਜਥੇਦਾਰ ਸੁਖਪਾਲ ਸਿੰਘ, ਬਾਬਾ ਜਤਿੰਦਰਪਾਲ ਸਿੰਘ, ਬਾਬਾ ਬੇਅੰਤ ਸਿੰਘ, ਭਾਈ ਮਨਦੀਪ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਮੇਜਰ ਸਿੰਘ, ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆ, ਬਾਬਾ ਦਾਰਾ ਸਿੰਘ ਅਕਲੀਆ, ਪ੍ਰ. ਹਰਬੰਸ ਸਿੰਘ ਕੋਕਰੀ ਪਲਾਂ, ਬਾਬਾ ਅਮਰ ਸਿੰਘ ਰਾੜਾ ਸਾਹਿਬ, ਬਾਬਾ ਮਹਿੰਦਰ ਸਿੰਘ, ਜਥੇਦਾਰ ਬਖ਼ਸੀਸ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਧਰਮਵੀਰ ਸਿੰਘ, ਬਾਬਾ ਗੁਰਬਚਨ ਸਿੰਘ, ਸ. ਦਲੀਪ ਸਿੰਘ, ਦਸਮੇਸ਼ ਕਸ਼ਮੀਰ ਸਿੰਘ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਅਨੰਦਰਾਜ ਸਿੰਘ, ਬਾਬਾ ਰਵਿੰਦਰ ਸਿੰਘ, ਬਾਬਾ ਗੁਰਜੰਟ ਸਿੰਘ, ਬਾਬਾ ਰਜਿੰਦਰ ਸਿੰਘ ਮਰਵਾਹ, ਬਾਬਾ ਦਰਸ਼ਨ ਸਿੰਘ ਘਣੂਪੁਰ, ਬਾਬਾ ਲੱਖਾ ਸਿੰਘ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਬਾਬਾ ਅਮੀਰ ਸਿੰਘ, ਬਾਬਾ ਹਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਪ੍ਰਦੀਪ ਸਿੰਘ ਜੋਗਾ, ਪ੍ਰਿੰਸੀਪਲ ਜਰਮਨਜੀਤ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗੁਲਜ਼ਾਰ ਸਿੰਘ, ਬਾਬਾ ਹਰਜਿੰਦਰ ਸਿੰਘ, ਬਾਬਾ ਜਗਜੀਤ ਸਿੰਘ ਲੋਪੋਵਾਲੇ, ਬਾਬਾ ਜੋਗਾ ਸਿੰਘ ਚੱਬਾ, ਬਾਬਾ ਜਸਕਰਨ ਸਿੰਘ ਸੋਢੀ, ਬਾਬਾ ਨਰਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ, ਪ੍ਰੋ. ਹਰਦੀਪ ਸਿੰਘ, ਬਾਬਾ ਗੁਰਦੇਵ ਸਿੰਘ, ਸ. ਪ੍ਰਭਜੋਤ ਸਿੰਘ ਮਾਨਸ਼ਾਹੀਆਂ ਬਠਿੰਡਾ, ਬਾਬਾ ਚਮਕੌਰ ਸਿੰਘ ਪੰਜਗਰਾਈ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਲਖਬੀਰ ਸਿੰਘ ਸੇਖੋਂ ਆਦਿ ਮੌਜੂਦ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








