Home » ਮਾਝਾ » ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ ।

ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ ।

SHARE ARTICLE

26 Views

ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ ।

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਖਾਲੜਾ

ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿੱਚ ਕਿ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਉਸ ਦੇ ਉਪਰੰਤ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਬੜਾ ਹੀ ਆਨੰਦਮਈ ਕੀਰਤਨ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸਕੂਲ ਦੀ ਅਧਿਆਪਕ ਨਵਨੀਤ ਕੌਰ ਨੇ ਅਤੇ ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀ ਜੁਗਰਾਜ ਸਿੰਘ , ਅੰਕਿਤਾ ਵੋਹਰਾ, ਹੁਸਨਪ੍ਰੀਤ ਸਿੰਘ ਅਤੇ ਯੁਵਰਾਜਸਿੰਘ ਵੱਲੋਂ ਕੀਰਤਨ ਕਰਕੇ ਵਿਦਿਆਰਥੀਆਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਉਪਰੰਤ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਦਾ ਇਤਿਹਾਸ ਅਤੇ ਮਹੱਤਤਾ ਉੱਪਰ ਚਾਨਣਾ ਪਾਇਆ ਗਿਆ , ਨਾਲ ਹੀ ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਕੰਧਾਲ ਸਿੰਘ ਜੀ ਬਾਠ ਹੋਣਾਂ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਹਨਾਂ ਨੇ ਆਉਣ ਵਾਲੇ ਸੈਸ਼ਨ ਵਿੱਚ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਆ ਨਾਲ ਹੀ ਉਹਨਾਂ ਨੇ ਦੱਸਿਆ ਕਿ ਅੱਜ ਦਾ ਦਿਨ ਸਾਡੇ ਲਈ ਕਿੰਨਾ ਮਹੱਤਵਪੂਰਨ ਹੈ ਕਿਸ ਤਰ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆਂ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਕ ਨਵੀਂ ਇਲਾਹੀ ਕੌਮ ਦੀ ਸਿਰਜਣਾ ਕੀਤੀ।ਪੰਜ ਪਿਆਰਿਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਇੱਕ ਨਵੀਂ ਰੀਤ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਲਈ , ਗੁਰਬਾਣੀ ਪੜਨ ਲਈ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਕੰਧਾਲ ਸਿੰਘ ਜੀ ਬਾਠ ,ਪ੍ਰਿੰਸੀਪਲ ਮੈਡਮ ਲਖਬੀਰ ਕੌਰ ਜੀ ,ਸਕੂਲ ਦਾ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ