ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਦੀ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ ਖਾਲੜਾ
ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਅੱਠਵੀਂ ਕਲਾਸ ਦੇ ਬੋਰਡ ਦਾ ਨਤੀਜਾ ਐਲਾਨਿਆ ਗਿਆ ।ਜਿਸ ਵਿੱਚ ਕਿ ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ( ਭਿੱਖੀਵਿੰਡ )ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕੀਤੇ ਅਤੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਵਿੱਚ ਸਕੂਲ ਦੀ ਵਿਦਿਆਰਥਣ ਵੇਦਿਕਾ ਸ਼ਰਮਾ ਨੇ 94% ਅਤੇ ਨਵਨੀਤ ਕੌਰ ਨੇ 93% ਅਤੇ ਗੁਰਨੂਰ ਕੌਰ ਨੇ 92% ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਇਹਨਾਂ ਵਿਦਿਆਰਥੀਆਂ ਨੂੰ ਸਕੂਲ ਦੀ ਮੈਨੇਜਮੈਂਟ ਵੱਲੋਂ ਸਨਮਾਨਿਤ ਕਰਕੇ ਹੌਸਲਾ ਵਧਾਇਆ ਗਿਆ ਨਾਲ ਹੀ ਇਸ ਮੌਕੇ ਤੇ ਸਕੂਲ ਵਿੱਚ ਮਠਿਆਈ ਵੰਡੀ ਗਈ ਅਤੇ ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਕੰਧਾਲ ਸਿੰਘ ਜੀ ਬਾਠ ਹੋਣਾਂ ਨੇ ਬੋਲਦੇ ਹੋਏ ਦੱਸਿਆ ਕਿ ਸਾਨੂੰ ਬੇਹਦ ਖੁਸ਼ੀ ਹੁੰਦੀ ਹੈ ਜਦੋਂ ਸਾਡੇ ਬੱਚੇ ਇੰਨੇ ਵਧੀਆ ਅੰਕ ਪ੍ਰਾਪਤ ਕਰਦੇ ਹਨ ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਕੂਲ ਵਿੱਚ ਪੜ੍ਹਾਈ ਦੇ ਨਾਲ ਨਾਲ ਹਰ ਤਰ੍ਹਾਂ ਦੀ ਗਤੀਵਿਧੀ ਕਰਵਾਈ ਜਾਂਦੀ ਹੈ ਅਤੇ ਇਹ ਵਿਦਿਆਰਥੀ ਹਰ ਇੱਕ ਗਤੀਵਿਧੀ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹਨ ਅਤੇ ਨਾਲ ਦੀ ਨਾਲ ਆਪਣੀ ਪੜ੍ਹਾਈ ਵਿੱਚ ਵੀ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੰਦੇ ਉਹਨਾਂ ਨੇ ਦੂਸਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਵੀ ਇਹਨਾਂ ਬੱਚਿਆਂ ਵਾਂਗ ਸਖਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਇਸ ਦੇ ਨਾਲ ਨਾਲ ਖੇਡਾਂ ਅਤੇ ਦੂਸਰੀਆਂ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਇਸ ਮੌਕੇ ਤੇ ਸਕੂਲ ਦੇ ਸਮੂਹ ਵਿਦਿਆਰਥੀ ਸਟਾਫ, ਚੇਅਰਮੈਨ ਸਰਦਾਰ ਕੰਧਾਲ ਸਿੰਘ ਜੀ ਬਾਠ ਅਤੇ ਪ੍ਰਿੰਸੀਪਲ ਮੈਡਮ ਲਖਬੀਰ ਕੌਰ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








