Home » ਮਾਝਾ » ਹਲਕਾ ਖੇਮਕਰਨ ਦੇ ਏਰੀਏ ਭਿੱਖੀਵਿੰਡ ਦਾਣਾ ਮੰਡੀ ਖਰੀਦ ਕੇਂਦਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ-ਚੇਅਰਮੈਨ ਲਾਖਣਾ

ਹਲਕਾ ਖੇਮਕਰਨ ਦੇ ਏਰੀਏ ਭਿੱਖੀਵਿੰਡ ਦਾਣਾ ਮੰਡੀ ਖਰੀਦ ਕੇਂਦਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ-ਚੇਅਰਮੈਨ ਲਾਖਣਾ

SHARE ARTICLE

17 Views

ਹਲਕਾ ਖੇਮਕਰਨ ਦੇ ਏਰੀਏ ਭਿੱਖੀਵਿੰਡ ਦਾਣਾ ਮੰਡੀ ਖਰੀਦ ਕੇਂਦਰ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ-ਚੇਅਰਮੈਨ ਲਾਖਣਾ

 

ਪੱਤਰਕਾਰ ਗੁਰਪ੍ਰੀਤ ਸਿੰਘ ਸੈਡੀ

 

ਖਾਲੜਾ, 14 ਅਪ੍ਰੈਲ – ਹਲਕਾ ਖੇਮਕਰਨ ਦੇ ਖਰੀਦ ਕੇਂਦਰ ਭਿੱਖੀਵਿੰਡ ਦਾਣਾ ਮੰਡੀ ਵਿਖੇ ਅੱਜ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ ‘ਤੇ ਆਗਾਜ਼ ਕੀਤਾ ਗਿਆ।

 

ਸ. ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ (PSWC) ਅਤੇ ਸੂਬਾ ਸਕੱਤਰ, ਆਮ ਆਦਮੀ ਪਾਰਟੀ ਪੰਜਾਬ, ਵੱਲੋਂ PSWC ਏਜੰਸੀ ਦੀ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਸ. ਗੁਰਵਿੰਦਰ ਸਿੰਘ ਬਹਿੜਵਾਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਰਣਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਆਗੂਆਂ ਨੇ ਮੰਡੀ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਣਕ ਦਾ ਇੱਕ-ਇੱਕ ਦਾਣਾ ਸਰਕਾਰੀ ਭਾਅ ‘ਤੇ ਖਰੀਦਿਆ ਜਾਵੇਗਾ।

 

ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਕਿਸਾਨ ਸੁਖਰਾਜ ਸਿੰਘ ਬੀ ਏ, ਨਰਿੰਦਰ ਸਿੰਘ, ਵੀਨੇ ਮਲਹੋਤਰਾ, ਅੰਗਰੇਜ ਸਿੰਘ ਢੋਲਣ, ਸੰਜੀਵ ਕੁਮਾਰ ਭਾਗੂ, ਬਲਜੀਤ ਸਿੰਘ ਭੰਡਾਲ, ਹਰਮੀਤ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਭਿੱਖੀਵਿੰਡ, ਹਰਜਿੰਦਰ ਸਿੰਘ ਵੱਡੀ ਗਿਣਤੀ ਵਿੱਚ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News