Home » ਮਾਝਾ » 2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ: ਕੰਵਰਦੀਪ ਬ੍ਰਹਮਪੁਰਾ

2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ: ਕੰਵਰਦੀਪ ਬ੍ਰਹਮਪੁਰਾ

SHARE ARTICLE

32 Views

2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਬਣਾਏਗੀ ਸਰਕਾਰ: ਕੰਵਰਦੀਪ ਬ੍ਰਹਮਪੁਰਾ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਮਾਝੇ ਦੇ ਜਰਨੈਲ ਮੰਨੇ ਜਾਂਦੇ ਸਾਬਕਾ ਮੰਤਰੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਯੂਥ ਅਕਾਲੀ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

 

ਇਸ ਦੌਰੇ ਦੌਰਾਨ ਉਹਨਾਂ ਨੇ ਪਿੰਡ ਚੋਹਲਾ ਸਾਹਿਬ, ਚੋਹਲਾ ਖੁਰਦ ਅਤੇ ਪੱਖੋਂਪੁਰ ਵਿੱਚ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਹਲਕੇ ਵਿੱਚ ਮਜ਼ਬੂਤ ਢਾਂਚਾ ਤਿਆਰ ਕੀਤਾ ਜਾਵੇਗਾ।

 

ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਆਪਣੇ ਸੰਬੋਧਨ ਵਿੱਚ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਅਕਾਲੀ ਵਰਕਰਾਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਹਿਬ ਵੱਲੋਂ ਕੀਤੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕੀਤਾ ਜਾਂਦਾ ਹੈ ਓਹਨਾ ਕਿਹਾ ਕਿ ਜੌ ਵੀ ਵਿਕਾਸ ਹਲਕਾ ਖੱਡੂਰ ਸਾਹਿਬ ਵਿੱਚ ਵੱਡੇ ਪੱਧਰ ਤੇ ਹੋਇਆ ਉਸ ਤਰੀਕੇ ਦਾ ਵਿਕਾਸ ਹੋਰ ਕੋਈ ਵੀ ਨਹੀਂ ਕਰਵਾ ਸਕਿਆ ।

 

ਇਸ ਮੌਕੇ ਕੰਵਰਦੀਪ ਸਿੰਘ ਬ੍ਰਹਮਪੁਰਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜਗਰੂਪ ਸਿੰਘ ਪੱਖੋਪੁਰ, ਅਵਤਾਰ ਸਿੰਘ ਚੋਹਲਾ ਸਾਹਿਬ, ਕੁਰਿੰਦਰਜੀਤ ਸਿੰਘ ਚੋਹਲਾ ਖ਼ੁਰਦ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ