Home » ਮਾਝਾ » ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

SHARE ARTICLE

25 Views

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ

 

-ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ

 

ਤਰਨ ਤਾਰਨ, 17 ਅਪ੍ਰੈਲ/  ਗੁਰਪ੍ਰੀਤ ਸਿੰਘ ਸੈਡੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਚੱਲ ਰਹੇ ਫੂਡ ਸੇਫਟੀ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਤਰਨ ਤਾਰਨ ਸ਼ਹਿਰ, ਗੱਗੋਬੂਹਾ ਅਤੇ ਝਬਾਲ ਖੇਤਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ, ਜੋ ਖਰੜ ਲੈਬ ਵਿਚ ਭੇਜੇ ਗਏ ਹਨ।

 

ਇਸ ਦੌਰਾਨ ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਮਿਲਾਵਟ ਤੋਂ ਬਚਣ, ਤੇਲ ਦੀ ਰੀਫ੍ਰਾਈਿਗ ਨਾ ਕਰਨ, ਪਕਾਏ ਹੋਏ ਭੋਜਨ ਦਾ ਸਹੀ ਤਾਪਮਾਨ ਬਣਾਈ ਰੱਖਣ, ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ।

 

ਇਸੇ ਦੌਰਾਨ ਟੀਮ ਨੇ ਪੱਟੀ, ਭੋਜੀਆਂ ਗੱਗੋਬੂਹਾ, ਭੁੱਚਰ ਖੁਰਦ ਅਤੇ ਝਬਾਲ ਵਿਚ ਜਾਗਰੂਕਤਾ, ਸਿਖਲਾਈ ਅਤੇ ਟੈਸਟਿੰਗ ਜਾਰੀ ਰੱਖੀ ਅਤੇ ਜਾਗਰੂਕਤਾ ਅਤੇ ਸਿਖਲਾਈ ਲਈ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਸਾਰੇ ਐਫ.ਬੀ.ਓਜ਼ ਨੂੰ ਆਪਣੀ ਰਜਿਸਟ੍ਰੇਸ਼ਨ/ ਲਾਇਸੰਸ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ