Home » ਮਾਝਾ » ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਬਹਿੜਵਾਲ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਬਹਿੜਵਾਲ

SHARE ARTICLE

38 Views

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਬਹਿੜਵਾਲ

 

-ਸਰਕਾਰੀ ਐਲੀਮੈਂਟਰੀ ਸਕੂਲ ਦੁੱਬਲੀ ਵਿਖੇ ਨਵੇਂ ਉਸਾਰੇ ਕਮਰੇ ਦਾ ਕੀਤਾ ਉਦਘਾਟਨ

 

ਤਰਨ ਤਾਰਨ 17 ਅਪ੍ਰੈਲ (ਗੁਰਪ੍ਰੀਤ ਸਿੰਘ ਸੈਡੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਦੁੱਬਲੀ ਵਿਖੇ ਨਵੇਂ ਉਸਾਰੇ ਕਮਰੇ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਅਤੇ ਗੁਰਪਿੰਦਰ ਸਿੰਘ ਉੱਪਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਦਘਾਟਨੀ ਰਸਮਾਂ ਨੂੰ ਸਾਂਝੇ ਤੌਰ ‘ਤੇ ਨਿਭਾਉਂਦਿਆਂ ਚੇਅਰਮੈਨ ਬਹਿੜਵਾਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਗ਼ਰੀਬ ਤੋਂ ਗ਼ਰੀਬ ਬੱਚਾ ਵੀ ਵਧੀਆ ਮਾਹੌਲ ਵਿਚ ਪੜ੍ਹਾਈ ਕਰਕੇ ਆਪਣੇ ਸੁਪਨੇ ਸਾਕਾਰ ਕਰ ਸਕੇ।

 

ਇਸ ਤੋਂ ਪਹਿਲਾਂ ਸਕੂਲ ਪਹੁੰਚਣ ‘ਤੇ ਬੱਚਿਆਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਖ਼ੂਬਸੂਰਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਕਮਰਿਆਂ ਦੀ ਉਸਾਰੀ ਨਾਲ ਬੱਚਿਆਂ ਦੇ ਬੈਠਣ ਦੀ ਸਮੱਸਿਆ ਹੱਲ ਹੋਵੇਗੀ ਅਤੇ ਪੜ੍ਹਾਈ ਦਾ ਮਾਹੌਲ ਹੋਰ ਸੁਖਾਵਾਂ ਬਣੇਗਾ।

ਸਮਾਗਮ ਦੇ ਅੰਤ ਵਿਚ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਪੰਚਾਇਤ ਮੈਂਬਰ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ