Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਯਾਦਗਾਰੀ ਹੋ ਨਿੱਬੜਿਆ। ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਸੁਣਾਇਆ ਗੁਰ ਇਤਿਹਾਸ।

ਗੁਰਦੁਆਰਾ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਯਾਦਗਾਰੀ ਹੋ ਨਿੱਬੜਿਆ। ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਨੇ ਸੁਣਾਇਆ ਗੁਰ ਇਤਿਹਾਸ।

SHARE ARTICLE

18 Views

ਹੌਲੈਂਡ 20 ਅਪ੍ਰੈਲ (ਖਿੜਿਆ ਪੰਜਾਬ)

ਖ਼ਾਲਸੇ ਦੇ ਪ੍ਰਗਟ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਸਿੱਖ ਪੰਥ ਅੰਦਰ ਬਹੁਤ ਹੀ ਜ਼ਿਆਦਾ ਉਤਸ਼ਾਹ, ਸ਼ਰਧਾ ਅਤੇ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਸਿੱਖ ਭਾਵੇਂ ਜਿਸ ਵੀ ਦੇਸ਼ ਵਿੱਚ ਹੋਣ ਇਸ ਦਿਹਾੜੇ ਨੂੰ ਬੜੀ ਹੀ ਚੜ੍ਹਦੀ ਕਲਾ ਨਾਲ ਮਨਾਇਆ ਜਾਂਦਾ ਹੈ। ਏਸੇ ਤਹਿਤ ਹੀ ਯੂਰਪ ਦੇ ਨੀਦਰਲੈਂਡ/ ਹਾਲੈਂਡ ਦੇ ਸ਼ਹਿਰ ਡੈਨਹਾਗ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਖ਼ਾਲਸਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਡੈਨਹਾਗ ਹੇਜ਼ ਮਾਰਕੀਟ ਦੇ ਸਮੂੰਹ ਸੇਵਾਦਾਰਾਂ ਵੱਲੋਂ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਿੱਖਾਂ ਦੀ ਅੱਡਰੀ ਪਹਿਚਾਣ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ, ਉਪਰੰਤ ਦਿਵਾਨ ਸਜਾਏ ਗਏ, ਜਿਸ ਵਿੱਚ ਸਭ ਤੋਂ ਪਹਿਲਾਂ ਭਾਈ ਗੁਰਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਡੈਨਹਾਗ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ, ਉਪਰੰਤ ਮੁੱਖ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸਾਂਝ ਪਾਈ ਉਹਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਪ੍ਰਗਟ ਕੀਤੇ ਖਾਲਸੇ ਨੂੰ ਬਿਪਰ ਤੋ ਨਿਰਲੇਪ ਰਹਿ ਕੇ ਆਪਣੇ ਨਿਆਰੇਪਣ ਨੂੰ ਕਾਇਮ ਰੱਖਣ ਦੀ ਲੋੜ ਹੈ। ਇਸ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗਿਆਨੀ ਸਰੂਪ ਸਿੰਘ ਜੀ ਕਡਿਆਣਾ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਖ਼ਾਲਸਾ ਪ੍ਰਗਟ ਅਤੇ ਵਿਸਾਖੀ ਦੇ ਇਤਿਹਾਸ ਦਾ ਪ੍ਰਸੰਗ ਢਾਡੀ ਵਾਰਾਂ ਸਮੇਤ ਸੁਣਾ ਕੇ ਨਿਹਾਲ ਕੀਤਾ। ਗਿਆਨੀ ਸਰੂਪ ਸਿੰਘ ਜੀ ਦੇ 2 ਘੰਟਿਆਂ ਦੇ ਦਿਵਾਨ ਵਿੱਚ ਸੰਗਤਾਂ ਨੇ ਬੜੀ ਇਕਾਗਰਤਾ ਨਾਲ ਸਾਰੇ ਸਮਾਗਮ ਦਾ ਲਾਹਾ ਪ੍ਰਾਪਤ ਕੀਤਾ। ਸਮੂੰਹ ਪ੍ਰਬੰਧਕ ਮੈਂਬਰਾਂ ਨੇ ਗਿਆਨੀ ਸਰੂਪ ਸਿੰਘ ਜੀ ਦੇ ਢਾਡੀ ਜੱਥੇ ਦਾ ਸਨਮਾਨ ਕੀਤਾ।ਸਮਾਪਤੀ ਉਪਰੰਤ ਗੁਰੂ ਕੇ ਲੰਗਰ ਵਰਤਾਏ ਗਏ। ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਹੋਇਆ। ਇਸ ਤਰਾਂ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਕਮੇਟੀ ਧਰਮ ਪ੍ਰਚਾਰ ਮੁੱਖੀ ਵਲੋਂ ਅੰਮ੍ਰਿਤ ਸੰਚਾਰ ਨੂੰ ਫ੍ਰੀ ਕਹਿਣਾ ਮੰਦਭਾਗਾ ਅਤੇ ਗਹਿਰੀ ਚੋਟ ਪਹੁੰਚਾਣ ਵਾਲਾ: ਪਰਮਜੀਤ ਸਿੰਘ ਵੀਰਜੀ 👉 ਧਰਮ ਪ੍ਰਚਾਰ ਮੁੱਖੀ ਨੂੰ ਇਹ ਹੀ ਨਹੀਂ ਪਤਾ ਕਿ ਅੰਮ੍ਰਿਤ ਦੀ ਦਾਤ ਫ੍ਰੀ ਨਹੀਂ “ਸਿਰ ਦੇ ਕੇ ਮਿਲਦੀ ਹੈ”

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ 👉 ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ