Home » ਸੰਸਾਰ » ਜਰਮਨੀ » ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਢੈਂਠਲ (ਪਟਿਆਲਾ) ਵਿਖੇ ਵਿਸ਼ਾਲ ਸੈਮੀਨਾਰ, ਸੰਗਤਾਂ ਵੱਲੋਂ ਜ਼ੋਰਦਾਰ ਹੁੰਗਾਰਾ, ਨਹੀਂ ਪੁਹੰਚੀ ਵਿਰੋਧੀ ਧਿਰ*

ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਢੈਂਠਲ (ਪਟਿਆਲਾ) ਵਿਖੇ ਵਿਸ਼ਾਲ ਸੈਮੀਨਾਰ, ਸੰਗਤਾਂ ਵੱਲੋਂ ਜ਼ੋਰਦਾਰ ਹੁੰਗਾਰਾ, ਨਹੀਂ ਪੁਹੰਚੀ ਵਿਰੋਧੀ ਧਿਰ*

SHARE ARTICLE

27 Views

ਜਰਮਨੀ 21 ਅਪ੍ਰੈਲ (ਖਿੜਿਆ ਪੰਜਾਬ) ਪਿੰਡ ਢੈਂਠਲ, ਜ਼ਿਲ੍ਹਾ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਅਨਾਮ ਸਿੱਖ ਸ਼ਹੀਦਾਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਇੱਕ ਵਿਸ਼ੇਸ਼ ਧਾਰਮਿਕ ਅਤੇ ਵਿਚਾਰਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗਿਆਨੀ ਕੇਵਲ ਸਿੰਘ ਜੀ, ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ ਜਾਚਕ ਜੀ ਦੇ ਸੱਦੇ/ਰਹਿਨੁਮਾਈ ਹੇਠ ਅਤੇ ਸ੍ਰ. ਅਤਿੰਦਰਪਾਲ ਸਿੰਘ ਜੀ ਦੇ ਉਪਰਾਲਿਆਂ ਸਦਕਾ ਆਯੋਜਿਤ ਕੀਤਾ ਗਿਆ। ਸਾਰਾ ਸਮਾਗਮ ਅਤਿੰਦਰਪਾਲ ਸਿੰਘ ਯੂ ਟਿਊਬ ਚੈੱਨਲ ’ਤੇ ਲਾਈਵ ਪ੍ਰਸਾਰਤ ਕੀਤਾ ਗਿਆ।
ਇਸ ਮੌਕੇ ਕੈਲੰਡਰ ਮਾਹਿਰ ਸ. ਕਿਰਪਾਲ ਸਿੰਘ ਬਠਿੰਡਾ ਜੀ ਅਤੇ ਸ. ਸਰਬਜੀਤ ਸਿੰਘ ਸੈਕਰਾਮੈਂਟੋ ਨੇ ਖਾਸ ਤੌਰ ’ਤੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਕੇਂਦਰੀ ਸਿੰਘ ਸਭਾ ਨਾਲ ਸੰਬੰਧਿਤ ਸ. ਖੁਸ਼ਹਾਲ ਸਿੰਘ, ਚੌਂਤਾ ਕਲਾ ਕਾਲਜ ਦੇ ਚੇਅਰਮੈਨ ਸ. ਜੋਗਿੰਦਰ ਸਿੰਘ ਅਤੇ ਡਾਇਰੈਕਟਰ ਐਜੂਕੇਸ਼ਨ ਗਿਆਨੀ ਹਰਭਜਨ ਸਿੰਘ ਸਮੇਤ ਹੋਰ ਕਈ ਵਿਦਵਾਨਾਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੌਰਾਨ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਭਰਪੂਰ ਸਮਰਥਨ ਜਤਾਇਆ ਗਿਆ। ਬੋਲਣ ਵਾਲੇ ਵਿਦਵਾਨਾਂ ਨੇ ਜੋਰ ਦੇ ਕੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਗੁਰਬਾਣੀ ਦੇ ਅਸੂਲਾਂ ਅਨੁਸਾਰ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਦਰਜ ਤਰੀਖਾਂ ਪੱਕੀਆਂ (ਫਿਕਸ) ਹਨ, ਜਿਸ ਨਾਲ ਸਿੱਖ ਕੌਮ ਦੇ ਗੁਰਪੁਰਬ ਅਤੇ ਇਤਿਹਾਸਕ ਦਿਹਾੜਿਆਂ ਨੂੰ ਇੱਕਸਾਰ ਅਤੇ ਸਹੀ ਢੰਗ ਨਾਲ ਮਨਾਇਆ ਜਾ ਸਕਦਾ ਹੈ।
ਸਮਾਗਮ ਵਿੱਚ ਇਹ ਵੀ ਪ੍ਰਸਤਾਵ ਪਾਸ ਕੀਤੇ ਗਏ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੁਬਾਰਾ ਲਾਗੂ ਕੀਤਾ ਜਾਵੇ, ਕਿਉਂਕਿ ਇਹ ਪਹਿਲਾਂ ਲਗਾਤਾਰ ਸੱਤ ਸਾਲ ਤੱਕ ਸਫਲਤਾ ਪੂਰਵਕ ਲਾਗੂ ਰਿਹਾ ਹੈ। ਵਿਦਵਾਨਾਂ ਨੇ ਕਿਹਾ ਕਿ ਇਸ ਕੈਲੰਡਰ ਦੇ ਦੁਬਾਰਾ ਲਾਗੂ ਹੋਣ ਨਾਲ ਆਉਣ ਵਾਲੀ ਪੀੜ੍ਹੀ ਨੂੰ ਇੱਕ ਸਪਸ਼ਟ ਅਤੇ ਇਕਸਾਰ ਦਿਸ਼ਾ ਮਿਲੇਗੀ ਅਤੇ ਉਹ ਕਿਸੇ ਭਰਮ ਜਾਂ ਵੱਖ-ਵੱਖ ਕੈਲੰਡਰਾਂ ਵੱਲ ਨਹੀਂ ਮੁੜੇਗੀ।
ਗੌਰਤਲਬ ਹੈ ਕਿ ਇਸ ਸਮਾਗਮ ਵਿੱਚ ਦੋਵਾਂ ਪੱਖਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਵਿਰੋਧੀ ਪੱਖ ਵੱਲੋਂ ਕੋਈ ਵੀ ਪ੍ਰਤੀਨਿਧੀ ਹਾਜ਼ਰ ਨਹੀਂ ਹੋਇਆ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਸੰਗਤਾਂ ਦਾ ਵੱਡਾ ਰੁਝਾਨ ਅਤੇ ਵਿਸ਼ਵਾਸ ਮੌਜੂਦ ਹੈ।
ਅੰਤ ਵਿੱਚ, ਸੰਗਤਾਂ ਨੇ ਇੱਕ ਸੁਰ 6 ਮਤੇ ਪਾਸ ਕਰਕੇ ਮੰਗ ਕੀਤੀ ਕਿ ਮੂਲ ਨਾਨਕਸ਼ਾਹੀ ਕੈਲੰਡਰ ਹੀ ਸਿੱਖ ਕੌਮ ਲਈ ਇਕਮਾਤ੍ਰ ਅਤੇ ਢੁੱਕਵਾਂ ਹੱਲ ਹੈ ਅਤੇ ਇਸਨੂੰ ਜਲਦੀ ਤੋਂ ਜਲਦੀ ਦੁਬਾਰਾ ਲਾਗੂ ਕੀਤਾ ਜਾਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ