Home » ਮਾਝਾ » ਫੂਡ ਸੇਫਟੀ ਵੈਨ ਨਾਲ ਕਸਬਾ ਖਾਲੜਾ ਵਿਖੇ ਚੈਕਿੰਗ ਕੀਤੀ ਗਈ

ਫੂਡ ਸੇਫਟੀ ਵੈਨ ਨਾਲ ਕਸਬਾ ਖਾਲੜਾ ਵਿਖੇ ਚੈਕਿੰਗ ਕੀਤੀ ਗਈ 

SHARE ARTICLE

83 Views

ਫੂਡ ਸੇਫਟੀ ਵੈਨ ਨਾਲ ਕਸਬਾ ਖਾਲੜਾ ਵਿਖੇ ਚੈਕਿੰਗ ਕੀਤੀ ਗਈ

 

-ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

 

 

ਖਾਲੜਾ 21 ਅਪ੍ਰੈਲ (ਗੁਰਪ੍ਰੀਤ ਸਿੰਘ ਸੈਡੀ) ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਦੇ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਵੱਡੀ ਪੱਧਰ ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੋਰਾਨ ਕਸਬਾ ਖਾਲੜਾ ਇਖੇ ਫੂਡ ਸੇਫਟੀ ਵੈਨ ਨਾਲ ਡੇਅਰੀਆਂ,ਸਵੀਟਸ ,ਅਤੇ ਫਾਸਟ ਫੂਡ ਰੇਹੜੀਆਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੋਰਾਨ ਅਸ਼ਵਨੀ ਕੁਮਾਰ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਇਸ ਫੂਡ ਸੇਫਟੀ ਵੈਨ ਨਾਲ ਟੈਸਟਿੰਗ,ਅਵੇਰਨੈੱਸ, ਟ੍ਰੇਨਿੰਗ,ਜਿਵੇਂ ਪਿੰਡਾਂ ਵਿਚ ਸਕੂਲ ਨੇ ਜਿਥੇ ਬੱਚਿਆਂ ਨੂੰ ਟ੍ਰੇਨਿੰਗ ਦਿਤੀ ਜਾਂਦੀ ਹੈ ਜਾ ਸਕੇ ਉਹਨਾਂ ਸਾਫ ਸਫਾਈ ਕਿਸ ਤਰ੍ਹਾਂ ਰੱਖਣੀ ਹੈ, ਛੋਟੇ ਛੋਟੇ ਟੈਸਟ ਕਿਸ ਤਰ੍ਹਾਂ ਕੀਤੇ ਜਾਣੇ, ਹੱਥ ਧੋਣ ਦੀ ਵਿਧੀ ਦੱਸੀ ਜਾਂਦੀ ਹੈ।ਇਸ ਵਿਚ ਤੁਸੀਂ ਆਪਣੇ ਖਾਣ ਪੀਣ ਵਾਲੀ ਵਸਤੂ ਦਾ 50 ਰੁਪਏ ਦੇਕੇ ਟੈਸਟ ਵੀ ਕਰਵਾ ਸਕਦੇ ਹੋ

ਇਸੇ ਤਰ੍ਹਾਂ ਟੀਮ ਵੱਲੋਂ ਚੱਲ ਰਹੇ ਪੰਦਰਵਾੜੇ ਤਹਿਤ ਰੇਹੜੀਆਂ ਫਰੂਟ, ਡੇਅਰੀ ਵਾਲਿਆਂ ਜਾਗਰੂਕਤ ਕੀਤਾ ਇਸ ਦੌਰਾਨ ਸਾਰੇ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਇਸ ਤੋਂ ਇਲਾਵਾ ਟੀਮ ਨੇ ਖਾਲੜਾ ਵਿਚ ਜਾਗਰੂਕਤਾ, ਟ੍ਰੇਨਿੰਗ ਅਤੇ ਟੈਸਟਿੰਗ ਜਾਰੀ ਰੱਖੀ । ਸਾਰੇ ਦੁਕਾਨਦਾਰਾ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਰਕਰਾਰ ਰੱਖਣ ਦੀ ਹਦਾਇਤ ਦਿੱਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ