Home » ਨਵੀਂ ਦਿੱਲੀ » ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

SHARE ARTICLE

25 Views

ਨਵੀਂ ਦਿੱਲੀ 24 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ ਗਏ 8 ਕੇਸਾਂ ਅਧੀਨ ਦਿੱਲੀ ਦੀ ਇਕ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ 23 ਤਰੀਕ ਨੂੰ ਪੇਸ਼ ਕੀਤਾ ਗਿਆ । ਜਦਕਿ ਇਸ ਤੋਂ ਪਹਿਲਾਂ 21 ਅਤੇ 22 ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਧਰਮਿੰਦਰ ਗੁਗਨੀ ਨੂੰ ਪਟਿਆਲਾ ਦੀ ਜੇਲ੍ਹ ਤੋਂ ਪ੍ਰਵੇਸ਼ ਤਿਹਾੜ ਜੇਲ੍ਹ ਤੋਂ ਆਸ਼ਿਸ਼ ਕੁਮਾਰ ਸੰਗਰੂਰ ਜੇਲ੍ਹ ਤੋਂ ਅਤੇ ਜਮਾਨਤ ਤੇ ਚਲ ਰਹੇ ਪਹਾੜ ਸਿੰਘ, ਜਾਵੇਦ, ਮਲੂਕ, ਅਨਿਲ ਕਾਲਾ, ਰਵੀਪਾਲ, ਜਾਵੇਦ, ਅਰਸ਼ਦਅਲੀ ਨਿੱਜੀ ਤੌਰ ਤੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਸੀ। ਇਹ ਉਨ੍ਹਾਂ ਦੀ ਅਦਾਲਤ ਅੰਦਰ 68 ਵੀ ਟ੍ਰਾਇਲ ਪੇਸ਼ੀ ਸੀ। ਬੰਦੀ ਸਿੰਘਾਂ ਵਲੋਂ ਅਦਾਲਤ ਅੰਦਰ ਪੇਸ਼ ਹੋਏ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਦਸਿਆ ਅਦਾਲਤ ਅੰਦਰ ਤਿੰਨੋ ਦਿਨ ਇਕ ਇਕ ਗਵਾਹ ਪੇਸ਼ ਹੋਇਆ ਜੋ ਕਿ ਬੱਗਾ ਅਤੇ ਸ਼ੇਰਾ ਨਾਲ ਸੰਬੰਧਿਤ ਸੀ ਤੇ ਕੁਲ ਮਿਲਾ ਕੇ ਇਸ ਮਾਮਲੇ ਵਿਚ 40 ਗਵਾਹ ਭੁਗਤ ਚੁੱਕੇ ਹਨ । ਇਥੇ ਧਿਆਨ ਦੇਣ ਯੋਗ ਹੈ ਕਿ ਅੱਜ 3092 ਦਿਨ ਬੀਤ ਜਾਣ ਮਗਰੋਂ ਵੀ ਜੱਗੀ ਵਿਰੁੱਧ ਅਦਾਲਤ ਅੰਦਰ ਇੱਕ ਵੀ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ ਤੇ ਵਿਦੇਸ਼ ਦੀਆਂ ਜੱਥੇਬੰਦੀਆਂ ਵਲੋਂ ਲਗਾਤਾਰ ਜੱਗੀ ਜੋਹਲ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ । ਅਦਾਲਤ ਅੰਦਰ ਚਲ ਰਹੇ ਮਾਮਲੇਆ ਨੂੰ ਜਲਦ ਖ਼ਤਮ ਕਰਣ ਲਈ 21-22 ਅਤੇ 23 ਅਪ੍ਰੈਲ ਨੂੰ ਲਗਾਤਾਰ ਸੁਣਵਾਈ ਕੀਤੀ ਗਈ ਸੀ ਪਰ 24 ਅਪ੍ਰੈਲ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤੀ ਗਈ ਸੀ ਜਿਸ ਕਰਕੇ ਅਗਲੀ ਸੁਣਵਾਈ 20 ਮਈ ਲਈ ਮੁਕਰਰ ਕੀਤੀ ਗਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ