Home » ਨਵੀਂ ਦਿੱਲੀ » ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਪਿਛਲੀ ਮੀਟਿੰਗ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਪਿਛਲੀ ਮੀਟਿੰਗ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

SHARE ARTICLE

17 Views

ਨਵੀਂ ਦਿੱਲੀ, 25 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿਚ ਇਕ ਵਾਰ ਫਿਰ ਤੋਂ 25 ਅਕਤੂਬਰ 2025 ਦੇ ਉਸ ਫੈਸਲੇ ਨੂੰ ਕਨਫਰਮ ਕਰਦੇ ਹਏ, ਜਿਸ ਵਿਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖਾਰਜ ਕੀਤੀ ਗਈ ਸੀ ’ਤੇ ਪੱਕੀ ਮੋਹਰ ਲਗਾ ਦਿੱਤੀ ਗਈ। ਕੀਤੀ ਗਈ ਵਿਸ਼ੇਸ਼ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਦੀ ਵਿਸ਼ੇਸ਼ ਮੀਟਿੰਗ ਸਬੰਧੀ ਏਜੰਡਾ 15 ਦਿਨ ਪਹਿਲਾਂ ਸਾਰੇ ਮੈਂਬਰਾਂ ਨੂੰ ਭੇਜਿਆ ਗਿਆ ਸੀ। ਉਹਨਾਂ ਦੱਸਿਆ ਕਿ ਅੱਜ ਦੀ ਵਿਸ਼ੇਸ਼ ਮੀਟਿੰਗ ਵਿਚ 38 ਮੈਂਬਰਾਂ ਨੇ ਸ਼ਮੂਲੀਅਤ ਕੀਤੀ ਜਿਹਨਾਂ ਨੇ 25 ਅਕਤੂਬਰ 2025 ਦੀ ਉਸ ਮੀਟਿੰਗ ਫੇ ਫੈਸਲੇ ਨੂੰ ਕਨਫਰਮ ਕਰਕੇ ਆਪਣੀ ਮਨਜੂਰੀ ਦਿੱਤੀ ਤੇ ਪੱਕੀ ਮੋਹਰ ਲਗਾਈ ਜਿਸ ਰਾਹੀਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਖ਼ਤਮ ਕੀਤੀ ਗਈ ਸੀ। ਉਹਨਾਂ ਦੱਸਿਆ ਕਿ 25 ਅਕਤੂਬਰ 2025 ਨੂੰ ਹੋਈ ਮੀਟਿੰਗ ਵਿਚ ਵੀ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਇਹਨਾਂ ਤਿੰਨ ਆਗੂਆਂ ਦੀ ਮੈਂਬਰਸ਼ਿਪ ਖ਼ਤਮ ਕੀਤੀ ਸੀ ਤੇ ਅੱਜ ਵੀ ਉਸ ਫੈਸਲੇ ਨੂੰ ਮੁੜ ਦੁਹਰਾਇਆ ਗਿਆ ਹੈ। ਉਹਨਾਂ ਕਿਹਾ ਕਿ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਉਲੰਘਣਾ ਕਰਦਿਆਂ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਕੰਪਨੀਆਂ ਦੇ ਨਾਮ ’ਤੇ ਕਮੇਟੀ ਨਾਲ ਵਿੱਤੀ ਲੈਣ ਦੇਣ ਕੀਤਾ ਹੋਇਆ ਹੈ ਜੋ ਕਿ ਨਿਯਮਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਟੀਲ ਜੋ ਕਿ ਸਰਨਾ ਭਰਾਵਾਂ ਦੀ ਕੰਪਨੀ ਹੈ ਤੇ ਮਨਜੀਤ ਸਿੰਘ ਜੀ. ਕੇ ਦੀ ਬੇਟੀ ਦੇ ਨਾਮ ਦੀ ਕੰਪਨੀ ਰੈਂਬੀ ਕਲੋਥਿੰਗ ਨਾਲ ਲੈਣ ਦੇਣ ਕੀਤਾ ਹੋਇਆ ਹੈ ਜੋ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਐਕਟ ਵਿਚ ਸਪਸ਼ਟ ਲਿਖਿਆ ਹੈ ਕਿ ਪਰਿਵਾਰਕ ਮੈਂਬਰਾਂ ਦੀਆਂ ਕੰਪਨੀਆਂ ਨਾਲ ਕਿਸੇ ਵੀ ਤਰੀਕੇ ਲੈਣ ਦੇਣ ਨਹੀਂ ਹੋ ਸਕਦਾ ਪਰ ਇਸਦੇ ਬਾਵਜੂਦ ਇਹਨਾਂ ਨੇ ਅਜਿਹਾ ਕੀਤਾ ਹੈ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਨੇ ਤਾਂ ਕਿਤਾਬਾਂ ਦੇ ਨਾਮ ’ਤੇ ਵੀ ਬਿੱਲ ਪਾਏ ਹਨ ਤੇ 1 ਲੱਖ ਡਾਲਰ ਵੀ ਗਾਇਬ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਉਹਨਾਂ ਖਿਲਾਫ ਲੱਗੇ ਦੋਸ਼ਾਂ ਬਾਰੇ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਣੇ ’ਤੇ ਲੱਗੇ ਦੋਸ਼ਾਂ ਦਾ ਜਵਾਬ ਦੇਣ ਦੀ ਥਾਂ ’ਤੇ ਮਨਜੀਤ ਸਿੰਘ ਜੀ.ਕੇ. ਤੇ ਸਰਨਾ ਭਰਾ ਇਧਰ ਉਧਰ ਦੀਆਂ ਦਲੀਲਾਂ ਦੇ ਰਹੇ ਹਨ ਜੋ ਕਿ ਗਲਤ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸਰਨਾ ਭਰਾਵਾਂ ਤੇ ਜੀ.ਕੇ. ਨੂੰ ਉਹਨਾਂ ਖਿਲਾਫ ਲੱਗੇ ਦੋਸ਼ਾਂ ਬਾਰੇ ਆਪਣਾ ਪੱਖ ਰੱਖਣ ਦਾ ਦੋ ਵਾਰ ਮੌਕਾ ਦਿੱਤਾ ਸੀ। ਅੱਜ ਦੀ ਮੀਟਿੰਗ ਵਿੱਚ ਵੀ ਇਨ੍ਹਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਇਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਲੱਗੇ ਦੋਸ਼ ਸਹੀ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਹਰ ਮੈਂਬਰ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਤੇ ਤਖ਼ਤ ’ਤੇ ਬਿਰਾਜਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਜਵਾਬਦੇਹ ਹੈ। ਉਹਨਾਂ ਕਿਹਾ ਕਿ ਅਸੀਂ ਜਥੇਦਾਰ ਸਾਹਿਬ ਦਾ ਪੂਰਾ ਦਿਲੋਂ ਸਤਿਕਾਰ ਕਰਦੇ ਹਾਂ ਤੇ ਉਹਨਾਂ ਵੱਲੋਂ ਦਿੱਤੇ ਹਰ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਦੇ ਹਾਂ। ਉਹਨਾਂ ਕਿਹਾ ਕਿ ਸਮੇਂ ਸਮੇਂ ’ਤੇ ਸਾਡੀ ਗੱਲਬਾਤ ਜਥੇਦਾਰ ਸਾਹਿਬ ਨਾਲ ਹੁੰਦੀ ਰਹਿੰਦੀ ਹੈ ਤੇ ਅਸੀਂ ਹਮੇਸ਼ਾ ਹੀ ਜਥੇਦਾਰ ਦਾ ਹੁਕਮ ਸਿਰ ਮੱਥੇ ਮੰਨਦੇ ਹਾਂ। ਉਹਨਾਂ ਕਿਹਾ ਕਿ ਅੱਜ ਜੋ ਵੀ ਫੈਸਲਾ ਵਿਸ਼ੇਸ਼ ਮੀਟਿੰਗ ਵਿਚ ਹੋਇਆ, ਉਸ ਬਾਰੇ 11 ਮੈਂਬਰੀ ਕਮੇਟੀ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜੀ ਜਾਵੇਗੀ ਜੋ ਕਿ ਜਥੇਦਾਰ ਸਾਹਿਬ ਨੂੰ ਹੋਏ ਫੈਸਲਿਆਂ ਤੋਂ ਅਤੇ ਸੰਗਤ ਦੀ ਭਾਵਨਾ ਤੋਂ ਜਾਣੂ ਕਰਵਾਏਗੀ। ਉਹਨਾਂ ਇਹ ਵੀ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ ਜਿਹੜੀਆਂ ਤਿੰਨ ਐਫ ਆਈ ਆਰ ਦਰਜ਼ ਹਨ ਅਤੇ ਉਂਸ ਵਿਚ ਚਾਰਜਸ਼ੀਟ ਵੀ ਦਾਖਲ ਹੈ, ਜਿਸ ਕਰਕੇ ਮਾਣਯੋਗ ਕੋਰਟ ਵੱਲੋਂ ਉਸ ਨੂੰ ਦੇਸ਼ ਛੱਡਣ ’ਤੇ ਮਨਾਹੀ ਦੇ ਹੁਕਮ ਦਿੱਤੇ ਹੋਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਲਾਵਤਨੀ ਕੱਟ ਰਹੇ ਭਾਈ ਕੁਲਦੀਪ ਸਿੰਘ (ਨਿਹੰਗ) ਦੇ ਪਿਤਾ ਸ.ਤੇਜਾ ਸਿੰਘ ਬੱਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ 👉 ਭਾਈ ਰਘਵੀਰ ਸਿੰਘ ਨੇ ਭਾਈ ਫੌਜਾ ਸਿੰਘ ਨਾਲ 13 ਅਪ੍ਰੈਲ 1978 ਨੂੰ ਕੀਤੀ ਸੀ ਸ਼ਹਾਦਤ ਪ੍ਰਾਪਤ

ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ 31 ਮੈਂਬਰੀ ਕਮੇਟੀ ਵਲੋਂ ਭਾਰਤ ਦੀ 11 ਮੈਂਬਰੀ ਕਮੇਟੀ ਭੰਗ ਕਰਕੇ ਨਵੀਂ 5 ਮੈਂਬਰੀ ਕਮੇਟੀ ਬਣਾਈ ਗਈ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਖਿਲਾਫ਼ ਕੀਤੀ ਜਾਏਗੀ ਲੋੜੀਂਦੀ ਕਾਰਵਾਈ 👉 ਪੰਜ ਪਿਆਰਿਆਂ ਵੱਲੋਂ ਨਿਸ਼ਕਾਮ ਕੀਰਤਨ ਕਰਨ ਦਾ ਹੁਕਮ ਅਖੰਡ ਕੀਰਤਨੀ ਜਥੇ ਦੇ ਕੀਰਤਨੀ ਸਿੰਘ ਸਿੰਘਣੀਆਂ ਉੱਤੇ ਰਹੇਗਾ ਲਾਗੂ