Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਗੁਰ ਰਾਮਦਾਸ ਜੀ ਮਾਰਕਸਲੋਹ ਡਿਊਸਬੁਰਗ , ਜਰਮਨੀ ਵਿਖੇ ਖਾਲਸਾ ਸਾਜਨਾ ਦਿਵਸ , ਪ੍ਰਕਾਸ਼ ਪੁਰਬ ਪਹਿਲੇ ਪਾਤਸ਼ਾਹ ਜੀ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ।

ਗੁਰਦੁਆਰਾ ਸ੍ਰੀ ਗੁਰ ਰਾਮਦਾਸ ਜੀ ਮਾਰਕਸਲੋਹ ਡਿਊਸਬੁਰਗ , ਜਰਮਨੀ ਵਿਖੇ ਖਾਲਸਾ ਸਾਜਨਾ ਦਿਵਸ , ਪ੍ਰਕਾਸ਼ ਪੁਰਬ ਪਹਿਲੇ ਪਾਤਸ਼ਾਹ ਜੀ ਦੇ ਸਬੰਧ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ।

SHARE ARTICLE

59 Views

ਲਾਇਪਸ਼ਿਗ 27 ਅਪ੍ਰੈਲ : ਗੁਰਦੁਵਾਰਾ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਡਿਊਸਬੁਰਗ ਵਿਖੇ 26 ਅਪ੍ਰੈਲ 2026 ਦਿਨ ਐਤਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਅਤੇ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਬੰਧ ਵਿੱਚ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁ.ਪ੍ਰ. ਕਮੇਟੀ ਵੱਲੋ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਇਸ ਸਬੰਧ ਵਿੱਚ 24 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਜਿੰਨ੍ਹਾ ਦੇ ਭੋਗ 26 ਅਪ੍ਰੈਲ ਦਿਨ ਐਤਵਾਰ ਸਵੇਰੇ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਇਟਲੀ ਰੋਮ ਤੋਂ ਪੁੱਜੇ ਕਵੀਸ਼ਰੀ ਜੱਥਾ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਉਂਨ੍ਹਾ ਦੇ ਸਾਥੀਆ ਨੇ ਗੁਰ ਇਤਿਹਾਸ ਨਾਲ ਸਾਧ ਸੰਗਤ ਨੂੰ ਜੋੜਿਆ। ਵਿਸ਼ੇਸ਼ ਤੌਰ ਭਾਈ ਜਗਦੀਸ਼ ਸਿੰਘ ਆਖਨ ਸਿੱਖ ਸੰਦੇਸ਼ਾ ਜਰਮਨੀ ਨੇ ਬਹੁਤ ਹੀ ਭਾਵਪੂਰਤ ਢੰਗ ਸਾਧ ਸੰਗਤ ਨਾਲ ਗੁਰੂ ਨਾਨਕ ਸਾਹਿਬ ਦੀਆ ਬਖਸ਼ਿਸ਼ਾ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ 1469 ਈ. ਤੋਂ 1699 ਈ. ਤੱਕ ਵਿਚਾਰਾਂ ਦੀ ਵਿਸ਼ੇਸ਼ ਸ਼ਾਝ ਪਾਈ। ਇਸ ਸਮੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਸੇਵਾ ਸਮੂਹ ਸੰਗਤ ਵੱਲੋਂ ਬਹੁਤ ਸ਼ਰਧਾ ਭਾਵਨਾ ਨਾਲ ਕੀਤੀ ਗਈ। ਸਮੂਹ ਸਾਧ ਸੰਗਤ ਵੱਲੋ ਸੱਮੁਚੀਆ ਸੇਵਾਂਵਾ ਤਨ ਮਨ ਧਨ ਨਾਲ ਨਿਭਾਉਂਦੇ ਹੋਏ ਇਸ ਸਮਾਗਮ ਵਿੱਚ ਹਾਜ਼ਰੀਆ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਪ੍ਰਾਪਤ ਕੀਤੀਆ ਗਈਆਂ। ਗੁਰੂ ਘਰ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਭਾਈ ਪੂਰਨ ਸਿੰਘ ਭਾਈ ਪ੍ਰੀਤਮ ਸਿੰਘ ਨੇ ਸ਼ਬਦ ਕੀਰਤਨ ਹਰਿ ਜਸ ਸਰਵਣ ਕਰਵਾਇਆ। ਸਮੂਹ ਪ੍ਰਬੰਧਕ ਸਾਹਿਬਾਨ ਨੇ ਸਮੂਹ ਸਾਧ ਸੰਗਤ ਨੂੰ ਇਸ ਮਹਾਨ ਪੁਰਬ ਵਿਸਾਖੀ ਦੀ ਲੱਖ-ਲੱਖ ਵਧਾਈਆ ਦਿੱਤੀਆ। ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਉਂਦੇ ਹੋਏ ਸ੍ਰ. ਸਤਨਾਮ ਸਿੰਘ ਨੇ ਕਵੀਸ਼ਰੀ ਜੱਥੇ , ਭਾਈ ਜਗਦੀਸ਼ ਸਿੰਘ ਆਖਨ ਅਤੇ ਸਮੂਹ ਸਾਧ ਸੰਗਤ ਦਾ ਇਸ ਸਮਾਗਮ ਵਿੱਚ ਹਾਜ਼ਰੀਆ ਭਰਨ ਅਤੇ ਸੇਵਾਂਵਾ ਨਿਭਾਉਣ ਲਈ ਬਹੁਤ ਬਹੁਤ ਧੰਨਵਾਦ ਕੀਤਾ । ਗੁਰੂ ਕਾ ਲੰਗਰ ਅਤੁੱਟ ਵਰਤਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।