Home » ਨਵੀਂ ਦਿੱਲੀ » ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ 👉 ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ

ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰਣ ਵਾਲੀ ਸਰਕਾਰ ਨੇ ਬਣਾਇਆ ਕਰਜਾਈ ਪੰਜਾਬ: ਭਾਈ ਅਮਨਦੀਪ ਸਿੰਘ 👉 ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ

SHARE ARTICLE

29 Views

ਨਵੀਂ ਦਿੱਲੀ 27 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ​ਪੰਜਾਬ ਨਾਲ ਗੱਦਾਰੀ ਸਿਰਫ਼ ਕਿਸੇ ਇੱਕ ਵਿਅਕਤੀ (ਰਾਘਵ ਚੱਢਾ) ਨੇ ਨਹੀਂ, ਸਗੋਂ ਪੂਰੀ ਆਮ ਆਦਮੀ ਪਾਰਟੀ ਨੇ ਕੀਤੀ ਹੈ।
​ਸੱਚ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੇ ਕਦੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਚੁਣਿਆ ਹੀ ਨਹੀਂ ਸੀ; ਇਹ ਸਾਰੇ ਤਾਂ ਪੰਜਾਬ ਸਿਰ ਥੋਪੇ ਗਏ ਸਨ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੰਥ ਪ੍ਰਸਿੱਧ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਕਿਹਾ ਜਦੋਂ ਆਪਣਿਆਂ ਦੀ ਬਜਾਏ ਬਾਹਰਲੇ ਬੰਦੇ ਫੈਸਲੇ ਲੈਣਗੇ, ਤਾਂ ਨਤੀਜਾ ਇਹੀ ਹੋਣਾ ਸੀ। ਹੁਣ ਜਦੋਂ ਉਹ ਆਪਣਾ ਰਾਹ ਫੜ ਗਏ ਹਨ, ਤਾਂ ਪਾਰਟੀ ਵਾਲੇ ਚੀਕਾਂ ਮਾਰ ਰਹੇ ਹਨ। ​ਪੰਜਾਬ ਦੀ ਆਵਾਜ਼ ਪੰਜਾਬ ਦੇ ਲੋਕਾਂ ਦੇ ਹੱਥ ਵਿੱਚ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਥੋਪੀ ਹੋਈ ਲੀਡਰਸ਼ਿਪ ਦੇ। ਇੰਨ੍ਹਾ ਲੋਕਾਂ ਨੇ ਪੰਜਾਬ ਨੂੰ ਦੋਨਾਂ ਹੱਥਾਂ ਨਾਲ ਇਤਨਾ ਲੂਟ ਲਿਆ ਕਿ ਪੰਜਾਬ ਦਾ ਕੁੱਲ ਕਰਜ਼ਾ ਮਾਰਚ 2026 ਤੱਕ ₹4.17 ਲੱਖ ਕਰੋੜ ਤੱਕ ਪਹੁੰਚਣ ਦਾ ਅਨੁਮਾਨ ਹੈ, ਜਿਸ ਨਾਲ ਸੂਬਾ ‘ਕਰਜ਼ੇ ਦੇ ਜਾਲ’ ਵਿੱਚ ਫਸ ਰਿਹਾ ਹੈ। ਉਨ੍ਹਾਂ ਕਿਹਾ ਸੂਬੇ ਵਿੱਚ ਗੈਂਗਸਟਰ ਕਲਚਰ, ਫਿਰੌਤੀਆਂ ਅਤੇ ਸੰਗਠਿਤ ਅਪਰਾਧ ਵਿੱਚ ਵਾਧੇ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਨਾਕਾਮਯਾਬ ਹੋਈ ਹੈ ਜਿਸ ਕਰਕੇ ਰਾਜ ਵਿੱਚ ਡਰ ਦਾ ਮਾਹੌਲ ਬਣਿਆ ਹੈ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ‘ਜੰਗ’ ਦੇ ਦਾਅਵਿਆਂ ਦੇ ਬਾਵਜੂਦ, ਧਰਾਤਲ ‘ਤੇ ਨਸ਼ਿਆਂ ਦਾ ਪ੍ਰਸਾਰ ਜਾਰੀ ਹੈ, ਜਿਸ ਲਈ ਪੁਲਿਸ ਅਤੇ ਤਸਕਰਾਂ ਦੇ ਕਥਿਤ ਗਠਜੋੜ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਹ ਦੋਸ਼ ਲਗਾਇਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਫੈਸਲੇ ਦਿੱਲੀ ਵਿੱਚ ਬੈਠੀ ਲੀਡਰਸ਼ਿਪ ਵੱਲੋਂ ਲਏ ਜਾਂਦੇ ਹਨ, ਅਤੇ ਹਰ ਫਾਈਲ ਉਪਰ ਦਿੱਲੀ ਦੇ ਹੁਕਮਾਂ ਅਨੁਸਾਰ ਕਾਰਵਾਈ ਹੋਣ ਕਰਕੇ ਪੰਜਾਬ ਦੀ ਖ਼ੁਦਮੁਖਤਿਆਰੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ, ਲੀਡਰਾਂ ਉੱਤੇ ਪੰਜਾਬ ਨਾਲ ਧੋਖਾਧੜੀ ਅਤੇ ਅਣਦੇਖੀ ਦੇ ਕਈ ਗੰਭੀਰ ਇਲਜ਼ਾਮ ਲੱਗੇ ਹਨ। ਉਨ੍ਹਾਂ ਕਿਹਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਚੋਣ ਗਾਰੰਟੀਆਂ ਪੂਰੀਆਂ ਕਰਨ ਦਾ ਦਾਅਵਾ ਕਰਦੇ ਹਨ, ਉੱਥੇ ਹੀ ਵਿਰੋਧੀ ਧਿਰਾਂ ਅਤੇ ਜਨਤਾ ਵੱਲੋਂ ਕਈ ਮੁੱਦਿਆਂ ‘ਤੇ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ। ‘ਆਪ’ ਦੇ ਕਈ ਵੱਡੇ ਲੀਡਰਾਂ ‘ਤੇ ਵਿੱਤੀ ਬੇਨਿਯਮੀਆਂ ਦੇ ਇਲਜ਼ਾਮ ਲੱਗੇ ਹਨ। ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਉਨ੍ਹਾਂ ਨਾਲ ਸਖਤੀ ਵਰਤੀ ਗਈ। ਜਦੋਂ ਕਿ ਸਰਕਾਰ “ਰੰਗਲਾ ਪੰਜਾਬ” ਬਣਾਉਣ ਦੇ ਦਾਅਵੇ ਕਰ ਰਹੀ ਹੈ ਪਰ ਇਹ ਰੰਗਲਾ ਨਾ ਬਣ ਕੇ ਕਰਜਾਈ ਪੰਜਾਬ ਜਰੂਰ ਬਣਾ ਦਿੱਤਾ ਗਿਆ ਹੈ। ਸੂਬੇ ਅੰਦਰ ਜਿਸ ਤਰੀਕੇ ਨਾਲ ਸਿੱਖ ਨੌਜਵਾਨਾਂ ਨੂੰ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਜਾ ਰਿਹਾ ਹੈ, ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ, ਉਸ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਾਜ ਨੂੰ ਚੇਤੇ ਕਰਵਾ ਦਿਤਾ ਹੈ । ਜਿਸ ਕਾਰਨ ਵੱਡੀ ਗਿਣਤੀ ਸਿੱਖ ਨੌਜਵਾਨ ਵਿਦੇਸ਼ ਜਾ ਰਹੇ ਹਨ ਤਾਂ ਕਿ ਉਹ ਪੁਲਿਸ ਦੇ ਦਮਨ ਚੱਕਰ ਤੋਂ ਬਚੇ ਰਹਿਣ। ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ ਤਾਂ ਕਿ ਉਨ੍ਹਾਂ ਦੇ ਬੱਚੇ ਪੁਲਿਸ ਦੇ ਚੱਕਰ ਵਿੱਚ ਨਾ ਫਸ ਸਕਣ। ਇਸ ਲਈ ਮੁਆਫ ਤਾਂ ਪੰਜਾਬੀਆਂ ਨੇ ਤੁਹਾਨੂੰ ਵੀ ਨਹੀਂ ਕਰਨਾ ਹੈ । ਜਿਹੜੇ 7 ਮੈਂਬਰ ਆਪ ਤੋਂ ਭਾਜਪਾਈ ਬਣੇ ਹਨ ਤੇ ਕੁਝ ਹੋਰ ਈਡੀ ਦੇ ਡਰ ਤੋਂ ਬਣਨ ਨੂੰ ਤਿਆਰ ਹਨ, ਇਹਨਾਂ 7 ਮੈਂਬਰਾ ਵਿੱਚੋ ਕਿਹੜਾ ਪੰਜਾਬ ਵਿੱਚੋ ਚੁਣ ਕੇ ਭੇਜਿਆ ਸਾਰੇ ਬਾਹਰ ਦੀਆਂ ਸਟੇਟਾ ਵਿੱਚੋ ਚੁਣੇ ਗਏ ਸਨ । ਕੇਜਰੀਵਾਲ ਵਰਗਾ ਗ਼ੱਦਾਰ ਭੋਲੇ ਭਾਲੇ ਪੰਜਾਬੀਆਂ ਨੂੰ ਫੁਸਲਾ ਕੇ ਸਰਕਾਰ ਬਣਾ ਗਿਆ ਪਰ ਪੰਜਾਬ ਦਾ ਭਲਾ ਕਰਣ ਦੀ ਥਾਂ ਪੰਜਾਬ ਨੂੰ ਲੁੱਟੀ ਗਿਆ । ਅੰਤ ਵਿਚ ਉਨ੍ਹਾਂ ਕਿਹਾ ਲੁੱਟੇ ਤਾ ਪੰਜਾਬੀ ਗਏ ਭਾਜਪਾ ਵਲੋ ਵੀ ਤੇ ਝਾੜੂ ਵਲੋ ਵੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ