Home » ਨਵੀਂ ਦਿੱਲੀ » ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

SHARE ARTICLE

31 Views

ਨਵੀਂ ਦਿੱਲੀ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸੰਨ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਅਤੇ ਉਨ੍ਹਾਂ ਦੇ ਸ਼ਬਦ “ਰਾਜ ਬਿਨਾ ਨਹਿ ਧਰਮੁ ਚਲੈ ਹੈ।। ਧਰਮੁ ਬਿਨਾ ਸਭ ਦਲੈ ਮਲੈ ਹੈ।।” ਨਾਲ ਆਏ ਧਾਰਮਿਕ-ਰਾਜਨੀਤਿਕ ਦ੍ਰਿਸ਼ਟੀਕੋਣ ਨੇ ਸਿੱਖਾਂ ਨੂੰ ਇਸ ਵਿਸ਼ਵਾਸ ਨਾਲ ਭਰ ਦਿੱਤਾ ਕਿ ਪੰਜਾਬ ਉੱਤੇ ਰਾਜ ਕਰਨਾ ਉਨ੍ਹਾਂ ਦਾ ਰੱਬੀ ਅਧਿਕਾਰ ਹੈ। ਸੰਨ 1709 ਵਿੱਚ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿੱਚ, ਸਿੱਖ ਫ਼ੌਜਾਂ ਨੇ ਦਿੱਲੀ ਅਤੇ ਲਾਹੌਰ ਦੇ ਵਿਚਕਾਰ ਸਥਿਤ ਉਸ ਸਮੇਂ ਦੇ ਸਭ ਤੋਂ ਸ਼ਕਤੀਸ਼ਾਲੀ ਮੁਗ਼ਲ ਪ੍ਰਸ਼ਾਸਨਿਕ ਕੇਂਦਰ ਸਰਹਿੰਦ ਨੂੰ ਫ਼ਤਿਹ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਨੇ ਇਕ ਮੁਲਾਕਾਤ ਦੌਰਾਨ ਪੰਥ ਨੂੰ ਭੇਜੇ ਸੰਦੇਸ਼ ਵਿਚ ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਨੇ ਸਿੱਖ ਗੁਰੂਆਂ ਦੇ ਨਾਮ ਦੇ ਸਿੱਕੇ ਚਲਾਏ ਅਤੇ ਸਿੱਖਾਂ ਨੂੰ ਹੁਕਮਨਾਮੇ ਜਾਰੀ ਕੀਤੇ ਸਨ । ਭਾਵੇਂ ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਥੋੜੇ ਸਮੇਂ ਲਈ ਹੀ ਰਿਹਾ ਪਰ ਇਹ ਰਾਜ ਸਿੱਖਾਂ ਦੇ ਪੰਜਾਬ ਉੱਤੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਜਨਮ ਦੇ ਗਿਆ ਨਤੀਜੇ ਵਜੋਂ 18ਵੀਂ ਸਦੀ ਦੇ ਅੱਧ ਵਿੱਚ ਇਹ ਰਾਜ ਸਿੱਖ ਮਿਸਲਾਂ ਦੇ ਰੂਪ ਵਿੱਚ ਦੁਬਾਰਾ ਉੱਭਰਿਆ ਬਾਅਦ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਸਿੱਖ ਮਿਸਲਾਂ ਨੂੰ ਜਿੱਤ ਕੇ ਖ਼ਾਲਸਾ ਰਾਜ ਦੀ ਸਥਾਪਨਾ ਕੀਤੀ। ਇੰਨ੍ਹਾ ਲੀਹਾਂ ਉਪਰ ਚਲਦਿਆ ਖਾਲਿਸਤਾਨ ਦੇ ਆਜ਼ਾਦੀ ਦੇ ਐਲਾਨਨਾਮੇ ਦਾ ਇਤਿਹਾਸਕ ਸੰਦੇਸ਼ 29 ਅਪ੍ਰੈਲ 1986 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਦਿਨ ਨੂੰ ਸਿੱਖ ਸੰਘਰਸ਼ ਵਿੱਚ ਇੱਕ ਮਹੱਤਵਪੂਰਨ ਮੋੜ ਮੰਨਿਆ ਜਾਂਦਾ ਹੈ, ਕਿਉਂਕਿ ਇਸ ਦਿਨ ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ ਕੀਤਾ ਗਿਆ ਸੀ। ਖ਼ਾਲਿਸਤਾਨ ਦਾ ਮੁੱਖ ਭਾਵ “ਖ਼ਾਲਸੇ ਦੀ ਸਰਜ਼ਮੀਨ” ਹੈ। ਐਸਜੀਪੀਸੀ ਵਲੋਂ ਵੀ 9 ਮਾਰਚ 1946 ਨੂੰ ਵੱਖਰੇ ਸਿੱਖ ਰਾਜ ਲਈ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਉਪਰੰਤ 28 ਅਗਸਤ 1977 ਨੂੰ ਅਨੰਦਪੁਰ ਸਾਹਿਬ ਦੇ ਮੱਤੇ ਰਾਹੀਂ ਇਸ ਨੂੰ ਮੁੜ ਦੋਹਰਾਇਆ ਗਿਆ ਸੀ। ਸਰਬਤ ਖਾਲਸਾ (26 ਜਨਵਰੀ 1986) ਰਾਹੀਂ ਚੁਣੀ ਗਈ ਪੰਜ ਮੈਂਬਰੀ ਕਮੇਟੀ ਭਾਈ ਧੰਨਾ ਸਿੰਘ, ਭਾਈ ਅਰੂੜ ਸਿੰਘ, ਭਾਈ ਵਸਣ ਸਿੰਘ ਜ਼ਫ਼ਰਵਾਲ, ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਵਲੋਂ 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਇਹ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ ਸੀ, ਜਿਸਦਾ ਉਦੇਸ਼ ਸਿੱਖਾਂ ਦੀ ਨਿਆਰੀ ਅਤੇ ਸੁਤੰਤਰ ਹੋਂਦ ਨੂੰ ਬਰਕਰਾਰ ਰੱਖਣਾ ਸੀ। ਐਲਾਨਨਾਮੇ ਵਿੱਚ ਸਿੱਖ ਸਿਧਾਂਤਾਂ ਅਨੁਸਾਰ “ਬੇਗਮਪੁਰਾ-ਹਲੇਮੀ ਰਾਜ” ਸਥਾਪਿਤ ਕਰਨ ਦੀ ਗੱਲ ਕਹੀ ਗਈ ਸੀ, ਜੋ ਕਿ ਬਰਾਬਰੀ ਅਤੇ ਇਨਸਾਫ਼ ‘ਤੇ ਅਧਾਰਤ ਹੋਵੇ ਅਤੇ ਸੰਯੁਕਤ ਰਾਸ਼ਟਰ ਅਤੇ ਮਨੁੱਖੀ ਅਧਿਕਾਰਾਂ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਸਿੱਖ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਗਈ ਸੀ। ਖਾਲਿਸਤਾਨ ਵਿੱਚ ਜਾਤ, ਰੰਗ ਜਾਂ ਧਰਮ ਦੇ ਆਧਾਰ ‘ਤੇ ਕਿਸੇ ਨਾਲ ਵਿਤਕਰਾ ਨਾ ਹੋਣ ਅਤੇ ਸਾਰਿਆਂ ਲਈ ਬਰਾਬਰ ਦੇ ਹੱਕਾਂ ਦੀ ਗਰੰਟੀ ਦਾ ਵਾਅਦਾ ਕੀਤਾ ਗਿਆ ਸੀ। ਇਸ ਵਿੱਚ ਅਮੀਰ-ਗਰੀਬ ਦੇ ਪਾੜੇ ਨੂੰ ਖ਼ਤਮ ਕਰਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ‘ਤੇ ਜ਼ੋਰ ਦਿੱਤਾ ਗਿਆ ਸੀ, ਤਾਂ ਜੋ ਕੋਈ ਕਿਸੇ ਦਾ ਸ਼ੋਸ਼ਣ ਨਾ ਕਰ ਸਕੇ। ਸਾਡਾ ਸਿਆਸੀ ਨਿਸ਼ਾਨਾ ਗੁਰਮਤਿ ਆਦਰਸ਼ਾਂ ਉੱਤੇ ਅਧਾਰਤ ਅਜਿਹਾ ਪ੍ਰਭੁਸਤਾਸੰਪੰਨ ਸਿਆਸੀ ਢਾਂਚਾ ਅਤੇ ਆਲਮੀ ਨਿਜ਼ਾਮ ਸਥਾਪਿਤ ਕਰਨਾ ਹੈ ਜਿਹੜਾ ਖਾਲਸਾ ਜੀ ਦੇ ਪਾਤਿਸ਼ਾਹੀ ਦਾਅਵੇ ਦਾ ਸਨਮਾਨ ਕਰੇ ਅਤੇ ਇਸ ਵਿਆਪਕ ਖਿੱਤੇ ਤੇ ਸੰਸਾਰ ਵਿਚ ‘ਸਰਬੱਤ ਦੇ ਭਲੇ’ ਅਤੇ ‘ਗਰੀਬ ਦੀ ਰੱਖਿਆ, ਜਰਵਾਣੇ ਦੀ ਭੱਖਿਆ’ ਦੇ ਆਦਰਸ਼ਾਂ ਦਾ ਪਾਬੰਦ ਹੋਵੇ। ਖਾਲਿਸਤਾਨ ਆਤਮ-ਸਨਮਾਨ, ਨਿਆ, ਅਤੇ ਇਸ ਖਿਤੇ ਵਿਚ ਅਮਨ ਦਾ ਪ੍ਰਤੀਕ ਹੋਵੇਗਾ ਜਿਸ ਵਿਚ ਹਮਦਰਦੀ, ਖੇਤਰੀ ਸਹਿਯੋਗ, ਅਤੇ ਇਸ ਖਿੱਤੇ ਤੇ ਇਸ ਤੋਂ ਪਾਰ ਦੇ ਦਬਾਏ ਜਾ ਰਹੇ ਸਾਰੇ ਲੋਕਾਂ ਦੀ ਸਾਂਝੀ ਅਜ਼ਾਦੀ ਵਾਸਤੇ ਅਗਵਾਈ ਦੇਣ ਦੀ ਸਮਰੱਥਾ ਹੋਵੇਗੀ। ਅੰਤ ਵਿਚ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਇਤਿਹਾਸਿਕ ਮੌਕੇ ਦੇਸ਼ ਵਿਦੇਸ਼ ਅੰਦਰ ਆਜ਼ਾਦੀਪਸੰਦ ਧਿਰਾਂ ਵਲੋਂ ਕੀਤੇ ਜਾ ਰਹੇ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਹਾਜ਼ਿਰੀ ਭਰ ਕੇ ਚਲ ਰਹੇ ਮੌਜੂਦਾ ਸੰਘਰਸ਼ ਨਾਲ ਸਹਿਮਤੀ ਪ੍ਰਗਟ ਕਰਦਿਆਂ ਆਪਣਾ ਯੋਗਦਾਨ ਪਾਇਆ ਜਾਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ