Home » ਨਵੀਂ ਦਿੱਲੀ » ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 32 ਤੋਂ ਸੰਤ ਮੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਚੋਣਾਂ ਲਈ ਐਲਾਨਿਆ ਉੱਮੀਦੁਆਰ 👉 ਜਨਕਪੁਰੀ ਇਲਾਕੇ ਦੇ ਪ੍ਰਬੰਧਕ ਅਤੇ ਸੰਗਤਾਂ ਵਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 32 ਤੋਂ ਸੰਤ ਮੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਚੋਣਾਂ ਲਈ ਐਲਾਨਿਆ ਉੱਮੀਦੁਆਰ 👉 ਜਨਕਪੁਰੀ ਇਲਾਕੇ ਦੇ ਪ੍ਰਬੰਧਕ ਅਤੇ ਸੰਗਤਾਂ ਵਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

SHARE ARTICLE

36 Views

ਨਵੀਂ ਦਿੱਲੀ 29 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਵਾਰਡ ਨੰਬਰ 32 ਜਨਕਪੁਰੀ ਇਲਾਕੇ ਦੇ ਪ੍ਰਬੰਧਕ ਸਰਦਾਰ ਰਾਜਾ ਸਿੰਘ ਲੂਥਰਾ, ਸਰਦਾਰ ਇੰਦਰਮੋਹਨ ਸਿੰਘ ਮੋਨੂੰ, ਸਰਦਾਰ ਕੁਲਵਿੰਦਰ ਸਿੰਘ ਸਹਿਗਲ, ਅਤੇ ਸਰਦਾਰ ਮਨਪ੍ਰੀਤ ਸਿੰਘ ਵਲੋਂ ਡੀਡੀਏ ਪਾਰਕ ਜਨਕਪੁਰੀ ਵਿਖ਼ੇ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਗੁਰਫ਼ਤਿਹ ਫ੍ਰੈਟਰਨਿਟੀ ਟਰੱਸਟ ਨਾਲ ਜੁੜੇ ਹੋਏ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਸੀ। ਇਸ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੰਥ ਪ੍ਰਸਿੱਧ ਰਾਗੀ ਭਾਈ ਜਗਤਾਰ ਸਿੰਘ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਸੀ। ਪ੍ਰੋਗਰਾਮ ਵਿਚ ਇਸ ਮੌਕੇ ਕੀਤੀ ਗਈ ਪੰਥਕ ਵਿਚਾਰਾਂ ਦੌਰਾਨ ਸਿੱਖ ਪੰਥ ਦੇ ਕਈ ਗੰਭੀਰ ਮੁਦਿਆਂ ਨੂੰ ਚੁਕਿਆ ਗਿਆ ਸੀ ਜਿਸ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਕਮੇਟੀ ਹੇਠ ਸਕੂਲ ਕਾਲਜਾਂ ਦਾ ਹੋ ਰਿਹਾ ਨੁਕਸਾਨ, ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਮੁੱਖ ਮੁੱਦਾ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਰਦਾਰ ਸੰਤ ਮੀਤ ਸਿੰਘ ਨੂੰ ਪਾਰਟੀ ਵਲੋਂ ਵਾਰਡ ਨੰਬਰ 32 ਦਾ ਦਿੱਲੀ ਕਮੇਟੀ ਦੀ ਚੋਣਾਂ ਲਈ ਉੱਮੀਦੁਆਰ ਦਾ ਐਲਾਨ ਕੀਤਾ ਜਿਸ ਦਾ ਹਾਜ਼ਰੀਨ ਸੰਗਤਾਂ ਨੇ ਜੈਕਾਰਿਆ ਨਾਲ ਸੁਆਗਤ ਕੀਤਾ ਸੀ। ਸਰਦਾਰ ਸੰਤ ਮੀਤ ਸਿੰਘ ਦਿੱਲੀ ਕਮੇਟੀ ਦੇ ਸਾਬਕਾ ਮਰਹੂਮ ਮੈਂਬਰ ਪ੍ਰੋ ਜੋਗਿੰਦਰ ਸਿੰਘ ਦੇ ਸਪੁੱਤਰ ਹਨ ਜੋ ਕਿ ਇਲਾਕੇ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਵੱਡੇ ਪੱਧਰ ਤੇ ਚਲਾ ਰਹੇ ਹਨ। ਸੰਤ ਮੀਤ ਸਿੰਘ ਵਲੋਂ ਸਮੇਂ ਸਮੇਂ ਤੇ ਕਰਵਾਏ ਜਾਂਦੇ ਗੁਰਮਤਿ ਪ੍ਰੋਗਰਾਮਾਂ, ਜਰੂਰਤਮੰਦਾ ਦੇ ਮਦਦਗਾਰ ਅਤੇ ਹਰ ਕਿਸੇ ਦੇ ਦੁੱਖ ਸੁਖ ਵਿਚ ਸ਼ਾਮਿਲ ਹੋਣ ਕਰਕੇ ਇਲਾਕੇ ਵਿਚ ਹਰਮਨ ਪਿਆਰੇ ਹਨ। ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ ਤੇ ਇਲਾਕੇ ਦੇ ਸਮੂਹ ਪ੍ਰਬੰਧਕ ਮੈਂਬਰਾਂ ਵਲੋਂ ਆਏ ਹੋਏ ਪਤਵੰਤੇ ਸੱਜਣ ਸਰਦਾਰ ਪਰਮਜੀਤ ਸਿੰਘ ਸਰਨਾ, ਸਰਦਾਰ ਜਤਿੰਦਰ ਸਿੰਘ ਸੋਨੂੰ, ਸਰਦਾਰ ਗੁਰਮੀਤ ਸਿੰਘ ਸ਼ੰਟੀ, ਭਾਜਪਾ ਕੈਬਿਨਟ ਮਨਿਸਟਰ ਆਸ਼ਿਸ਼ ਸੂਦ ਦੇ ਧਰਮਪਤਨੀ ਅਨੂੰ ਸੂਦ, ਰਮਨਦੀਪ ਸਿੰਘ ਸੋਨੂੰ, ਅਤੁਲ ਮੁੱਖੀ, ਜਗਦੀਪ ਸਿੰਘ ਸਾਬਕਾ ਐਮਐਲਏ, ਨਰਿੰਦਰ ਚਾਵਲਾ, ਡਿੰਪਲ ਆਹੂਜਾ ਸਮੇਤ ਹਾਜ਼ਰੀਨ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ