ਕੈਨੇਡਾ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):– ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਦਫ਼ਤਰ ਸਾਹਮਣੇ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਟੀਮ ਸ਼ਹੀਦ ਨਿੱਝਰ ਵੱਲੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਨਾਲ “ਖ਼ਾਲਿਸਤਾਨ ਜ਼ਿੰਦਾਬਾਦ ਰੈਲੀ” ਆਯੋਜਿਤ ਕੀਤੀ ਗਈ। ਇਸ ਮੌਕੇ ਟੀਮ ਸ਼ਹੀਦ ਨਿਝੱਰ ਜਥੇਬੰਦੀ ਵੱਲੋਂ ਖ਼ਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ ਗਿਆ । ਰੈਲੀ ਦੌਰਾਨ 1978 ਤੋਂ ਲੈ ਕੇ ਖ਼ਾਲਿਸਤਾਨ ਦੀ ਜੰਗੇ ਅਜ਼ਾਦੀ ਵਾਸਤੇ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਗਏ। ਨਾਲ ਹੀ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। ਇਸ ਮੌਕੇ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਜਥੇਦਾਰ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਤਾਰਾ ਵੱਲੋਂ ਭੇਜੇ ਗਏ ਸੰਦੇਸ਼ ਨੂੰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ – ਜਿਸਨੂੰ ਸਰੀ ਪੁਲਿਸ ਦੁਆਰਾ ਆਪਣੀ ਜਾਨ ਨੂੰ ਆਉਣ ਵਾਲੇ ਖ਼ਤਰਿਆਂ ਬਾਰੇ ਚੇਤਾਵਨੀ ਦੇਣ ਦੀ ਡਿਊਟੀ ਜਾਰੀ ਕੀਤੀ ਗਈ ਸੀ – ਨੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਮੂਹਰੇ ਖਾਲਿਸਤਾਨ ਦਾ ਝੰਡਾ ਲਹਿਰਾਂਦੇ ਹੋਏ ਮੋਦੀ ਸਰਕਾਰ ਦੀਆਂ ਕਥਿਤ ਕਤਲ ਦੀਆਂ ਧਮਕੀਆਂ ਨੂੰ ਸਿੱਧਾ ਚੁਣੌਤੀ ਦਿੱਤੀ। ਰੈਲੀ ਦੌਰਾਨ ਭਾਗੀਦਾਰਾਂ ਵੱਲੋਂ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ, ਸਿੱਖਸ ਫ਼ਾਰ ਜਸਟਿਸ ਵੱਲੋਂ ਕਰਵਾਏ ਜਾ ਰਹੇ ਰੈਫਰੈਂਡਮ ਲਈ ਰਜਿਸਟ੍ਰੇਸ਼ਨ ਅਤੇ ਆਉਣ ਵਾਲੀਆਂ ਵੋਟਿੰਗ ਤਰੀਖਾਂ—16 ਅਗਸਤ (ਇੰਡੀਆਨਾ, ਅਮਰੀਕਾ) ਅਤੇ 18 ਅਕਤੂਬਰ (ਐਡਮਿੰਟਨ, ਕੈਨੇਡਾ)—ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਸੰਗਤਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸੇਵਾਦਾਰ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜੈਕ ਸਿੱਧੂ, ਭਾਈ ਸਰਬਜੀਤ ਸਿੰਘ, ਭਾਈ ਦਲਜੀਤ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN









