Home » ਨਵੀਂ ਦਿੱਲੀ » ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

SHARE ARTICLE

28 Views

ਨਵੀਂ ਦਿੱਲੀ 30 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਦਾਵਪੇਚਾਂ ਵਿੱਚ ਮੁੜ ਨਾਕਾਮਯਾਬ ਹੋਈ ਹੈ ਜਿਸ ਦਾ ਮੁੱਖ ਆਧਾਰ ਕਾਨੂੰਨੀ ਪ੍ਰਕਿਰਿਆਵਾਂ ਦੀ ਉਲੰਘਣਾ ਹੈ। ਜਿਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਕਮੇਟੀ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਂਦੀ ਹੈ ਜਿਸ ਨਾਲ ਕੌਮ ਨੂੰ ਵਾਰ ਵਾਰ ਵਡੀ ਨਮੋਸ਼ੀ ਦਾ ਸਾਹਮਣਾ ਕਰਣਾ ਪੈਂਦਾ ਹੈ । ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਦਿੱਲੀ ਹਾਈ ਕੋਰਟ ਨੇ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ “ਜਾਣਬੁੱਝ ਕੇ ਉਲੰਘਣਾ” ਕਰਨ ਦਾ ਦੋਸ਼ੀ ਪਾਇਆ ਹੈ। ਬੀਤੇ ਦਿਨ ਅਦਾਲਤੀ ਸੁਣਵਾਈ ਉਪਰੰਤ ਕਮੇਟੀ ਦੀ ਜਾਇਦਾਦਾ ਨੂੰ ਕੁਰਕ ਹੋਣ ਖਤਰਾ ਪੈਦਾ ਹੋ ਗਿਆ ਹੈ ਕਿਉਕਿ ਕਮੇਟੀ ਦੀਆਂ ਅਸਫਲਤਾਵਾਂ ਕਾਰਨ ਅਦਾਲਤ ਨੇ ਦਿੱਲੀ ਅਤੇ ਹਰਿਆਣਾ ਵਿੱਚ ਕਮੇਟੀ ਦੀਆਂ ਜਾਇਦਾਦਾਂ ਨੂੰ ਵੇਚਣ ਜਾਂ ਤੀਜੀ ਧਿਰ ਨੂੰ ਦੇਣ ‘ਤੇ ਰੋਕ ਲਗਾ ਦਿੱਤੀ ਹੈ ਤਾਂ ਜੋ ਅਧਿਆਪਕਾਂ ਦੇ ਬਕਾਏ (ਲਗਭਗ ₹400 ਕਰੋੜ) ਦੀ ਵਸੂਲੀ ਕੀਤੀ ਜਾ ਸਕੇ। ਅਧਿਆਪਕਾਂ ਦੇ ਬਕਾਏ ਮਾਮਲੇ ਵਿਚ ਅਦਾਲਤ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਕਮੇਟੀ ਨੇ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਬਕਾਏ ਅਦਾ ਨਹੀਂ ਕੀਤੇ। ਦਿੱਲੀ ਹਾਈ ਕੋਰਟ ਅਨੁਸਾਰ, ਤਨਖਾਹਾਂ ਦੇਣ ਵਿੱਚ ਅਸਮਰੱਥਾ ਸਕੂਲਾਂ ਅਤੇ ਕਮੇਟੀ ਦੇ ਮਾਮਲਿਆਂ ਵਿੱਚ “ਭਾਰੀ ਕੁਸ਼ਾਸਨ” ਨੂੰ ਦਰਸਾਉਂਦੀ ਹੈ। ਇਸ ਲਈ ਅਦਾਲਤ ਨੇ ਕਮੇਟੀ ਵਲੋਂ ਦਿੱਤੇ ਗਏ ਐਮਓਯੂ ਨੂੰ ਖਾਰਿਜ ਕਰ ਦਿੱਤਾ ਹੈ ਕਿਉਕਿ ਉਨ੍ਹਾਂ ਕੋਲ ਅਧਿਆਪਕਾ ਨੂੰ ਬਕਾਇਆ ਦੇਣ ਲਈ ਮਜਬੂਤ ਤਥਾਂ ਤੇ ਅਧਾਰਿਤ ਕੌਈ ਸਪਸ਼ਟ ਰੋੜ ਮੈਪ ਨਹੀਂ ਹੈ। ਅਦਾਲਤ ਨੇ ਬੀਤੀ ਸੁਣਵਾਈਆਂ ਦੌਰਾਨ ਇਹ ਵੀ ਕਿਹਾ ਸੀ ਕਿ ਜਦੋਂ ਵਿਦਿਆਰਥੀਆਂ ਤੋਂ ਫੀਸਾਂ ਲਈਆਂ ਜਾ ਰਹੀਆਂ ਹਨ, ਤਾਂ ਤਨਖਾਹਾਂ ਨਾ ਦੇਣ ਦਾ ਕੋਈ ਜਾਇਜ਼ ਕਾਰਨ ਨਹੀਂ ਹੋ ਸਕਦਾ। ਇਕ ਅਦਾਲਤੀ ਸੁਣਵਾਈ ਦੌਰਾਨ ਸਖ਼ਤ ਲਹਿਜੇ ਵਿੱਚ ਕਿਹਾ ਗਿਆ ਕਿ ਸਿੱਖ ਧਰਮ ਉਦਾਰਤਾ ਅਤੇ ਇਮਾਨਦਾਰੀ ਸਿਖਾਉਂਦਾ ਹੈ, ਪਰ ਕਮੇਟੀ ਆਪਣੇ ਹੀ ਅਧਿਆਪਕਾਂ ਨਾਲ ਬੁਰਾ ਸਲੂਕ ਕਰ ਰਹੀ ਹੈ। ਅਦਾਲਤ ਨੇ ਇਹ ਟਿੱਪਣੀ ਵੀ ਕੀਤੀ ਹੈ ਕਿ “ਸਿੱਖ ਧਰਮ ਉਦਾਰਤਾ ਦਾ ਪ੍ਰਚਾਰ ਕਰਦਾ ਹੈ”, ਇਸ ਲਈ ਇਹ ਕਹਿੰਦੇ ਹੋਏ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਇੱਕ ਸੰਸਥਾ ਜੋ ਉਦਾਰਤਾ ਅਤੇ ਦਾਨ ਸਿਖਾਉਂਦੀ ਹੈ, ਆਪਣੇ ਕਰਮਚਾਰੀਆਂ ਨੂੰ ਤਨਖਾਹ ਨਹੀਂ ਦੇ ਸਕਦੀ, ਕਿਉਕਿ “ਦਾਨ ਘਰ ਤੋਂ ਸ਼ੁਰੂ ਹੁੰਦਾ ਹੈ” ਅਤੇ ਇਹ ਵੀ ਉਜਾਗਰ ਕੀਤਾ ਕਿ ਕਮੇਟੀ ਨੇ ਬਕਾਏ ਦਾ ਭੁਗਤਾਨ ਕਰਨ ਲਈ ਕਈ ਵਾਅਦੇ ਤੋੜੇ ਹਨ । ਇਸ ਲਈ ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀਆਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ਼ ਅਤੇ ਅਧਿਆਪਕਾਂ ਨੂੰ ਤਨਖਾਹਾਂ ਅਤੇ ਬਕਾਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿਣ ਲਈ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਹੈ । ਇਸੇ ਤਰ੍ਹਾਂ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਖਾਰਜ ਕਰਨ ਦੇ ਫੈਸਲੇ ਨੂੰ ਅਦਾਲਤੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਕਥਿਤ ਤੌਰ ‘ਤੇ ਇਹ ਪ੍ਰਕਿਰਿਆ ਦਿੱਲੀ ਗੁਰਦੁਆਰਾ ਐਕਟ ਦੇ ਅਨੁਸਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਕਾਂ ਦੇ ਕੰਮਕਾਜ ਵਿੱਚ ਸਰਕਾਰੀ ਦਖਲਅੰਦਾਜ਼ੀ ਵੱਧ ਗਈ ਹੈ, ਜਿਸ ਨਾਲ ਕਮੇਟੀ ਅਤੇ ਸਿੱਖ ਸੰਸਥਾਵਾਂ ਦੀ ਖੁਦਮੁਖਤਿਆਰੀ ਖਤਰੇ ਵਿੱਚ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਇੰਨ੍ਹਾ ਹਾਲਾਤਾਂ ਨੂੰ ਦੇਖਦਿਆਂ ਕਮੇਟੀ ਪ੍ਰਧਾਨ ਅਤੇ ਸਕੱਤਰ ਨੂੰ ਆਪਣੇ ਅਹੁਦਿਆਂ ਤੇ ਬਣੇ ਰਹਿਣ ਦਾ ਕੌਈ ਅਧਿਕਾਰ ਨਹੀਂ ਰਹਿ ਜਾਂਦਾ ਹੈ ਇਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ