ਨਵੀਂ ਦਿੱਲੀ, 2 ਮਈ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਰਚਿਤ ਸਿੱਖ ਹਥਿਆਰਬੰਦ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਬੀਬੀਆਂ ਦੀ ਚੱਲ ਰਹੀ ਵਾਰਤਾ ਦਾ ਕੌਰਨਾਮਾ-3 ਤੀਜਾ ਹਿੱਸਾ ਹੈ। ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਖ਼ਾਹਿਸ ਮੁਤਾਬਕ ਭਾਈ ਦਲਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਤੇ ਭਾਈ ਗੁਰਮੀਤ ਸਿੰਘ ਖਨਿਆਣ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕੋਟਭਾਰਾ ਦੀ ਕਲਮ ਤੋਂ ਇਸ ਤੀਜੇ ਭਾਗ ਵਿੱਚ 3 ਤੋਂ 6 ਜੂਨ 1984 ਤੱਕ ਇੰਡੀਅਨ ਸਟੇਟ ਦੀਆਂ ਫ਼ੌਜਾਂ ਰਾਹੀ ਸ਼ਹੀਦ ਕੀਤੀਆਂ ਗਈਆਂ ਬੀਬੀਆਂ ਦੀ ਵਾਰਤਾ ਹੈ। ਇਹ ਤੱਥ ਇਸ ਹਮਲੇ ਵਿੱਚੋਂ ਬਚ ਗਏ ਸ਼ਹੀਦ ਬੀਬੀਆਂ ਦੇ ਵਾਰਿਸਾਂ ਦੀ ਹੱਡਬੀਤੀ ਕਹਾਣੀ ਹੈ। ਇਹ ਦਾਸਤਾਨ ਸ਼ਹੀਦ ਬੀਬੀਆਂ ਦੀ ਸ਼ਹਾਦਤਾਂ ਪ੍ਰਤੀ ਦ੍ਰਿੜਾ, ਸਿੱਖੀ ਨਾਲ ਪਿਆਰ, ਵਿਸ਼ਵਾਸ, ਧਰਮ ’ਚ ਪ੍ਰਪੱਕਤਾ ਆਦਿ ਦੇ ਤਾਂ ਰੂਬਰੂ ਹੁੰਦੀ ਹੀ ਹੈ, ਸਗੋਂ ਉਹਨਾਂ ਬੀਬੀਆਂ ਦੇ ਪਰਿਵਾਰਕ ਮੈਂਬਰਾਂ ਦੇ ਜਜਬਾਤ, ਦਰਦਾਂ ਦੀ ਤਰਜਮਾਨੀ ਵੀ ਕਰਦੀ ਹੈ।
ਅਰਦਾਸ ਮੌਕੇ ਬੀਬੀ ਕਰਮਜੀਤ ਕੌਰ, ਭਾਈ ਰਾਮ ਸਿੰਘ, ਬਾਬਾ ਜਸਵੰਤ ਸਿੰਘ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








