Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੰਗਤ ਗੁਰਮਤਿ ਅਕੈਡਮੀ ਬੀਲੇਫੈਲਡ ਜਰਮਨੀ ਵਿਖੇ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ।

ਗੁਰਦੁਆਰਾ ਸਿੱਖ ਸੰਗਤ ਗੁਰਮਤਿ ਅਕੈਡਮੀ ਬੀਲੇਫੈਲਡ ਜਰਮਨੀ ਵਿਖੇ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ।

SHARE ARTICLE

97 Views

ਜਰਮਨੀ 4 ਮਈ (ਖਿੜਿਆ ਪੰਜਾਬ) ਸਿੱਖ ਇਤਿਹਾਸ ਦੇ ਕੁਰਬਾਨੀ ਅਤੇ ਬੀਰਤਾ ਦੇ ਸੁਨਹਿਰੀ ਪੰਨਿਆਂ ਉੱਪਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਸੂਰਬੀਰ ਜਰਨੈਲ ਸ. ਹਰੀ ਸਿੰਘ ਨਲੂਆ ਦੀ ਅਦੁੱਤੀ ਬਹਾਦਰੀ ਦਾ ਜ਼ਿਕਰ ਬੜੇ ਸਤਿਕਾਰ ਨਾਲ ਦਰਜ ਹੈ। ਸੋ ਇਸ ਮਹਾਨ ਜਰਨੈਲ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਗੁਰਮਤਿ ਸਮਾਗਮ ਗੁਰਦੁਆਰਾ ਸਿੱਖ ਸੰਗਤ ਗੁਰਮਤਿ ਅਕੈਡਮੀ ਬੀਲੇਫੈਲਡ ਜਰਮਨੀ ਵਿਖੇ ਸਮੂਹ ਸਾਧ ਸੰਗਤ ਅਤੇ ਗੁ.ਪ੍ਰ ਕਮੇਟੀ ਵੱਲੋ 3 ਮਈ ਦਿਨ ਐਤਵਾਰ ਨੂੰ ਕਰਵਾਇਆ ਗਿਆ । ਇਸ ਸਮਾਗਮ ਦੀ ਆਰੰਭਤਾ ਵਿੱਚ ਸੁਖਮਨੀ ਸਾਹਿਬ ਦੇ ਪਾਠ ਹੋਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੱਚਿਆ ਅਤੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਨੇ ਸ਼ਬਦ ਕੀਰਤਨ ਅਤੇ ਹਰ ਜਸ ਨਾਲ ਸਾਧ ਸੰਗਤ ਨੂੰ ਨਿਹਾਲ ਕੀਤਾ। ਵਿਸ਼ੇਸ਼ ਤੌਰ ਸਾਧ ਸੰਗਤ ਨੂੰ ਸੰਬੋਧਨ ਕਰਦੇ ਹੋਏ ਭਾਈ ਜਗਦੀਸ਼ ਸਿੰਘ ਆਖਨ ਸਿੱਖ ਸੰਦੇਸ਼ਾ ਜਰਮਨੀ ਨੇ ਕਿਹਾ ਕਿ ਹਰ ਪ੍ਰਾਣੀ ਨੂੰ ਸਹਿਜਪਾਠ ਕਰਨਾ ਕਿਉ ਜਰੂਰੀ ਹੈ ਅਤੇ ਮਾਂ ਬੋਲੀ ਪੰਜਾਬੀ ਨੂੰ ਬੋਲਣਾ ਪੜਨਾ ਅਤੇ ਲਿਖਣਾ ਸਿਖਾਉਣ ਬੱਚਿਆ ਨੂੰ ਕਿਉ ਜਰੂਰੀ ਹੈ ਇਸ ਬਾਰੇ ਬਹੁਤ ਹੀ ਭਾਵਪੂਰਤ ਢੰਗ ਨਾਲ ਜਾਣਕਾਰੀ ਦਿੱਤੀ ਅਤੇ ਪੰਜਾਬੀ ਦਾ ਕਾਇਦਾ ਜੋ ਬਹੁਤ ਹੀ ਮਿਹਨਤ ਨਾਲ ਪੰਜਾਬੀ , ਅੰਗਰੇਜੀ , ਜਰਮਨੀ ਭਾਸ਼ਾ ਡੁੱਚ ਵਿੱਚ ਭਾਈ ਜਗਦੀਸ਼ ਸਿੰਘ ਵੱਲੋ ਤਿਆਰ ਕੀਤਾ ਗਿਆ ਹੈ ਉਹ ਵੀ ਬੱਚਿਆ ਨੂੰ ਦਿੱਤਾ ਗਿਆ। ਸਮੂਹ ਸਾਧ ਸੰਗਤ ਨੇ ਇਸ ਸਮਾਗਮ ਵਿੱਚ ਹਾਜ਼ਰੀਆ ਭਰ ਕੇ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ । ਅਖੀਰ ਤੇ ਗੁਰਦੁਆਰਾ ਪਰਬੰਧਕ ਕਮੇਟੀ ਞਲੇ ਸੰਗਤਾਂ ਦਾ ਧੰਨਞਾਦ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ