Home » ਮਾਝਾ » ਐੱਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਵੇਈਂ-ਪੂੰਈਂ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵੱਲੋ ਅਕਾਲੀ ਵਰਕਰਾਂ ਨਾਲ਼ ਮੀਟਿੰਗ

ਐੱਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਵੇਈਂ-ਪੂੰਈਂ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵੱਲੋ ਅਕਾਲੀ ਵਰਕਰਾਂ ਨਾਲ਼ ਮੀਟਿੰਗ

SHARE ARTICLE

72 Views

ਐੱਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਵੇਈਂ-ਪੂੰਈਂ ਦੇ ਗ੍ਰਹਿ ਵਿਖੇ ਬ੍ਰਹਮਪੁਰਾ ਵੱਲੋ ਅਕਾਲੀ ਵਰਕਰਾਂ ਨਾਲ਼ ਮੀਟਿੰਗ

 

ਸਵਰਗੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਵਿਕਾਸ ਕਾਰਜਾਂ ਨੂੰ ਕੀਤਾ ਯਾਦ, ਇਕਜੁੱਟ ਹੋ ਕੇ ਅੱਗੇ ਵਧਣ ‘ਤੇ ਜ਼ੋਰ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਵੇਈ-ਪੂਈ ਵਿਖੇ ਐਸ.ਜੀ.ਪੀ.ਸੀ ਮੈਂਬਰ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਖਾਸ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਿੰਡ ਵੇਈ ਪੂਈਂ ਦੇ ਆਗੂਆਂ ਨੇ ਹਲਕੇ ਨਾਲ ਜੁੜੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

 

ਇਸ ਮੌਕੇ ਆਗੂਆਂ ਵੱਲੋਂ ਸਵਰਗੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸੀ ਕੰਮਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਨੂੰ ਵੀ ਯਾਦ ਕੀਤਾ। ਆਗੂਆਂ ਨੇ ਕਿਹਾ ਕਿ ਬ੍ਰਹਮਪੁਰਾ ਸਾਹਿਬ ਦੀ ਸੋਚ ਅਤੇ ਨੀਤੀ ਅੱਜ ਵੀ ਇਲਾਕੇ ਲਈ ਪ੍ਰੇਰਣਾ ਦਾ ਸਰੋਤ ਹੈ।

 

ਇਸ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਟਕਸਾਲੀ ਆਗੂਆਂ ਨੇ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੀ ਮੌਕੇ ‘ਤੇ ਹਾਜ਼ਿਰ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ ਇਸ ਮੌਕੇ ਬਲਾਕ ਸੰਮਤੀ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ,ਤਸਵੀਰ ਸਿੰਘ ਮੈਬਰ ਪੰਚਾਇਤ,ਜੋਗਾ ਸਿੰਘ ਨਾਹਰ,ਧਰਮਿੰਦਰ ਸਿੰਘ ਮੈਂਬਰ ਪੰਚਾਇਤ,ਅਵਤਾਰ ਸਿੰਘ ਮੈਬਰ ਬਲਾਕ ਸੰਮਤੀ, ਡਾਕਟਰ ਰਣਜੀਤ ਸਿੰਘ ਰਾਣਾ,ਸੁਖਵਿੰਦਰ ਸਿੰਘ ਸਮਾਧ ਵਾਲ਼ਾ,ਸੇਵਾ ਸਿੰਘ ਗਾਜੀਪੁਰ,ਜਗੀਰ ਸਿੰਘ ਗ੍ਰੰਥੀ ਆਦਿ ਅਕਾਲੀ ਵਰਕਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News