Home » ਮਾਝਾ » ਸੀ.ਜੇ.ਐਮ ਕਿਰਨ ਜੋਤੀ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ

ਸੀ.ਜੇ.ਐਮ ਕਿਰਨ ਜੋਤੀ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ

SHARE ARTICLE

29 Views

ਸੀ.ਜੇ.ਐਮ ਕਿਰਨ ਜੋਤੀ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ

 

-ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ

ਤਰਨ ਤਾਰਨ, 5 ਮਈ /ਗੁਰਪ੍ਰੀਤ ਸਿੰਘ ਸੈਡੀ

ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਮਿਸ ਕਿਰਨ ਜੋਤੀ ਵੱਲੋਂ ਅੱਜ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ।

ਇਸ ਮੌਕੇ ਸੁਪਰਡੰਟ, ਸਬ ਜੇਲ੍ਹ ਪੱਟੀ ਇੰਦਰਪ੍ਰੀਤ ਸਿੰਘ ਅਤੇ ਉੱਥੋਂ ਦਾ ਸਟਾਫ਼ ਮੌਜੂਦ ਸੀ। ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਨੇ ਇਸ ਮੌਕੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਜੇਲ੍ਹ ਸੁਪਰਡੰਟ ਨੂੰ ਉਨ੍ਹਾਂ ਦਾ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈੱਸ (ਰਸੋਈ) ਵੀ ਚੈੱਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ।

 

ਸੀ.ਜੇ.ਐਮ ਨੇ ਜੇਲ੍ਹ ਸੁਪਰਡੰਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। ਉਨ੍ਹਾਂ ਵੱਲ਼ੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਂਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਂਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੇ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਕਾਨੂੰਨੀ ਸਹਾਇਤਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਨਿਰਬਾਹ ਕਰਨ ਅਤੇ ਦੁਬਾਰਾ ਕੋਈ ਵੀ ਗ਼ਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

 

ਸੀ.ਜੇ.ਐਮ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ