Home » ਮਾਝਾ » ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀ ਕੋਸ਼ਿਸ਼ ਕਰਨ ਵਾਲਾ ਉਮਰ ਕੈਦ ਤੱਕ ਜੇਲ੍ਹ ‘ਚ ਸੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ

ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀ ਕੋਸ਼ਿਸ਼ ਕਰਨ ਵਾਲਾ ਉਮਰ ਕੈਦ ਤੱਕ ਜੇਲ੍ਹ ‘ਚ ਸੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ

SHARE ARTICLE

10 Views

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਲੋਕਾਂ ਨੇ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਜਿਨ੍ਹਾਂ ‘ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਗੁਰੂ ਸਾਹਿਬ ‘ਬਾਣੀ’ ਦਾ ਨਿਰਾਦਰ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕਾਨੂੰਨ ਤੋਂ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਸਿਰਫ਼ ਇਕਲੌਤਾ ਪਰਿਵਾਰ ਹੀ ਨਾਖੁਸ਼, ਕਿਉਂਕਿ ਹੁਣ ਬੇਅਦਬੀ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀ ਕੋਸ਼ਿਸ਼ ਕਰਨ ਵਾਲਾ ਉਮਰ ਕੈਦ ਤੱਕ ਜੇਲ੍ਹ ‘ਚ ਸੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ

 

ਤਰਨ ਤਾਰਨ, 7 ਮਈ 2026/ਗੁਰਪ੍ਰੀਤ ਸਿੰਘ ਸੈਡੀ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ ‘ਬੇਅਦਬੀ’ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ‘ਬੇਅਦਬੀ’ ਨਾਲ ‘ਬਾਣੀ’ ਦਾ ਘੋਰ ਅਪਮਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਅਜਿਹੇ ਹਾਲਾਤ ਸਨ ਕਿ ਇਸ ਸਬੰਧੀ ਨਾ ਤਾਂ ਕੋਈ ਢੁਕਵੀਂ ਕਾਰਵਾਈ ਕੀਤੀ ਗਈ ਅਤੇ ਨਾ ਹੀ ਕਿਸੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਪੁਲਿਸ ਸਿਰਫ਼ ਇਹ ਬਿਆਨ ਦਿੰਦੀ ਰਹੀ ਕਿ ਦੋਸ਼ੀ ਕੋਈ ਅਣਜਾਣ ਵਿਅਕਤੀ ਹਨ।

 

ਇਸ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰ ਦੇ ਸਟੈਂਡ ‘ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਅੱਜ ਉਨ੍ਹਾਂ ਦੇ ਨਾਲ 25 ਲੋਕ ਵੀ ਨਹੀਂ ਹਨ। ਪੂਰੀ ਦੁਨੀਆ ਇਨ੍ਹਾਂ ਕਾਨੂੰਨਾਂ ਤੋਂ ਖੁਸ਼ ਹੈ, ਪਰ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰਨ ਵਾਲਾ ਇਕਲੌਤਾ ਪਰਿਵਾਰ ਨਾਖੁਸ਼ ਹੈ ਅਤੇ ਕਹਿ ਰਿਹਾ ਹੈ ਕਿ ਪੰਥ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਸਗੋਂ ਇਸ ਕਾਨੂੰਨ ਦੇ ਲਾਗੂਕਰਨ ਦਾ ਸਵਾਗਤ ਕਰਨਾ ਅਤੇ ਇਸ ਕਦਮ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਦੁਬਾਰਾ ਅਜਿਹੇ ਘਿਨਾਉਣੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

 

ਉਨ੍ਹਾਂ ਅੱਗੇ ਕਿਹਾ ਕਿ ਇਹ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਉਨ੍ਹਾਂ ਵੱਲੋਂ ਬਖ਼ਸੀ ਸਮਰੱਥਾ ਅਤੇ ਸੋਝੀ ਦਾ ਹੀ ਨਤੀਜਾ ਹੈ ਕਿ ਅਸੀਂ ਇਹ ਕਾਨੂੰਨ ਲਾਗੂਕਰਨ ਦੇ ਯੋਗ ਹੋਏ, ਜਿਸਦੀ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਇਆ ਹਾਂ, ਜਿਨ੍ਹਾਂ ਨੇ ਸਾਡੀ ਸਰਕਾਰ ਨੂੰ ‘ਬੇਅਦਬੀ’ ਵਿਰੁੱਧ ਕਾਨੂੰਨ ਬਣਾਉਣ ਦੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਵਰਸਾਇਆ ਗਿਆ ਅਥਾਹ ਪਿਆਰ ਇਸ ਕਾਨੂੰਨ ਲਈ ਉਨ੍ਹਾਂ ਵੱਲੋਂ ਲਗਾਤਾਰ ਕੀਤੀ ਅਰਦਾਸ ਅਤੇ ਉਨ੍ਹਾਂ ਦੇ ਕਾਨੂੰਨ ਪ੍ਰਤੀ ਸਮਰਥਨ ਨੂੰ ਦਰਸਾਉਂਦਾ ਹੈ।

 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਦੇ ਕਈ ਪ੍ਰਮੁੱਖ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਰਾਜ ਸਰਕਾਰ ਨੇ ਇੱਕ ਬੇਹੱਦ ਮਜ਼ਬੂਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਜੇਕਰ ਭਵਿੱਖ ਵਿੱਚ ਕੋਈ ਅਜਿਹਾ ਅਪਰਾਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਆਪਣੀ ਪੂਰੀ ਜ਼ਿੰਦਗੀ ਮਰਨ ਤੱਕ ਜੇਲ੍ਹ ਵਿੱਚ ਬਿਤਾਏਗਾ। ਉਨ੍ਹਾਂ ਕਿਹਾ ਕਿ ਇਹ ਕੋਈ ਮੇਰੀ ਪ੍ਰਾਪਤੀ ਨਹੀਂ, ਇਹ ਗੁਰੂ ਸਾਹਿਬ ਦਾ ਆਸ਼ੀਰਵਾਦ ਹੈ, ਜਿਨ੍ਹਾਂ ਨੇ ਇਹ ਸਭ ਸੰਭਵ ਬਣਾਇਆ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ।

 

ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ, ਪਰ ਉਨ੍ਹਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮਾਝਾ ਖੇਤਰ ਵਿੱਚ ਵਿਕਾਸ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ, ਜਿੱਥੇ ਢੁਕਵਾਂ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕ ਅਤੇ ਡਾਕਟਰ ਸਰਹੱਦੀ ਖੇਤਰਾਂ ਵਿੱਚ ਡਿਊਟੀ ਤੋਂ ਕਤਰਾਉਂਦੇ ਸਨ ਅਤੇ ਤੁਰੰਤ ਆਪਣੇ ਤਬਾਦਲੇ ਦੀ ਮੰਗ ਕਰਦੇ ਸਨ, ਪਰ ਹੁਣ ਅਜਿਹਾ ਨਹੀਂ ਹੈ।

 

ਸਰਕਾਰੀ ਸੇਵਾਵਾਂ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਕਾਨੂੰਨ ਲਿਆਂਦਾ ਹੈ ਜਿਸ ਵਿੱਚ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੀ ਕਨਫਰਮੇਸ਼ਨ ਹੋਣ ਤੋਂ ਪਹਿਲਾਂ ਘੱਟੋ-ਘੱਟ ਦੋ ਸਾਲ ਸਰਹੱਦੀ ਖੇਤਰਾਂ ਵਿੱਚ ਡਿਊਟੀ ਨਿਭਾਉਣੀ ਹੋਵੇਗੀ ਅਤੇ ਇਹੀ ਸ਼ਰਤ ਡਾਕਟਰਾਂ ‘ਤੇ ਵੀ ਲਾਗੂ ਹੁੰਦੀ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

 

ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2022 ਵਿੱਚ ਲੋਕਾਂ ਦੁਆਰਾ ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ, ਅਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਬੱਚਿਆਂ ਲਈ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸ਼ਹਿਰ ਸਾਫ਼-ਸੁਥਰੇ ਹੋ ਰਹੇ ਹਨ, ਸੀਵਰੇਜ ਸਿਸਟਮ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।

 

ਕਿਸਾਨਾਂ ਲਈ ਸਮਰਥਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬਾ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦਾ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪਹੁੰਚੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ