ਹੌਲੈਂਡ 8 ਮਈ (ਖਿੜਿਆ ਪੰਜਾਬ) ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮੱਖੂ ਦੇ ਅੰਗਰੇਜ਼ੀ ਲੈਕਚਰਾਰ ਸਰਦਾਰ ਸੁਖਵਿੰਦਰ ਸਿੰਘ ਆਪਣੀ ਲੰਬੀ, ਇਮਾਨਦਾਰ ਅਤੇ ਸ਼ਾਨਦਾਰ ਸਿੱਖਿਆ ਸੇਵਾ ਨਿਭਾਉਣ ਉਪਰੰਤ ਅਪ੍ਰੈਲ 2026 ਨੂੰ ਸੇਵਾ ਮੁਕਤ ਹੋ ਗਏ।
ਸਰਦਾਰ ਸੁਖਵਿੰਦਰ ਸਿੰਘ ਹੋਰਾਂ ਨੇ ਆਪਣੇ ਅਧਿਆਪਕ ਜੀਵਨ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਸਮਾਜ ਸੇਵਾ ਦੀ ਪ੍ਰੇਰਣਾ ਦਿੱਤੀ। ਉਹ ਇੱਕ ਮਿਹਨਤੀ, ਨਿਮਰ ਸੁਭਾਉ ਅਤੇ ਵਿਦਿਆਰਥੀ-ਹਿਤੈਸ਼ੀ ਅਧਿਆਪਕ ਵਜੋਂ ਜਾਣੇ ਜਾਂਦੇ ਰਹੇ ਹਨ। ਉਨ੍ਹਾਂ ਦੀਆਂ ਸਿੱਖਿਆ ਖੇਤਰ ਵਿੱਚ ਦਿੱਤੀਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਬੋਲਣ ਵਾਲਿਆਂ ਨੇ ਕਿਹਾ ਕਿ ਸਰਦਾਰ ਸੁਖਵਿੰਦਰ ਸਿੰਘ ਨੇ ਹਮੇਸ਼ਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯੋਗਦਾਨ ਪਾਇਆ ਅਤੇ ਆਪਣੀ ਸਾਦਗੀ ਤੇ ਇਮਾਨਦਾਰੀ ਨਾਲ ਹਰ ਇੱਕ ਦੇ ਦਿਲ ਵਿੱਚ ਵਿਸ਼ੇਸ਼ ਥਾਂ ਬਣਾਈ।
ਸਮੂਹ ਸਟਾਫ ਅਤੇ ਇਲਾਕਾ ਵਾਸੀਆਂ ਵੱਲੋਂ ਸਰਦਾਰ ਸੁਖਵਿੰਦਰ ਸਿੰਘ ਹੋਰਾਂ




ਨੂੰ ਸਿਹਤਮੰਦ, ਖੁਸ਼ਹਾਲ ਅਤੇ ਚੜ੍ਹਦੀ ਕਲਾ ਭਰਿਆ ਜੀਵਨ ਬਿਤਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਉਹਨਾਂ ਦੇ ਵੱਡੇ ਭੈਣ ਬਲਵਿੰਦਰ ਕੌਰ ਅਤੇ ਜੀਜਾ ਜਸਪਾਲ ਸਿੰਘ ਹਾਲੈਂਡ ਦੇ ਸਮੂੰਹ ਪਰਿਵਾਰ ਨੇ ਵੀ ਇਸ ਸੇਵਾ ਮੁਕਤੀ ਸਮਾਗਮ ਵਿੱਚ ਪਰਿਵਾਰ ਸਮੇਤ ਹਾਜ਼ਰੀ ਭਰੀ । ਸ ਜਸਪਾਲ ਸਿੰਘ ਹਾਲੈਂਡ ਵਾਲਿਆਂ ਨੇ ਆਖਿਆ ਕਿ ਸਾਡੇ ਪਰਿਵਾਰ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਰਦਾਰ ਸੁਖਵਿੰਦਰ ਸਿੰਘ ਜੀ ਨੇ ਆਪਣੀ ਪੂਰੀ ਸੇਵਾ ਦੌਰਾਨ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸਿੱਖਿਆ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ। ਉਹਨਾਂ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਦਿੱਤੇ। ਇੱਕ ਸੁਚੱਜੇ ਅਧਿਆਪਕ, ਨਿਮਰ ਇਨਸਾਨ ਅਤੇ ਸਮਾਜ ਸੇਵੀ ਵਜੋਂ ਉਹ ਹਮੇਸ਼ਾਂ ਸਭ ਦੇ ਦਿਲਾਂ ਵਿੱਚ ਵੱਸਦੇ ਰਹਿਣਗੇ।
ਉਹਨਾਂ ਦੀ ਸੇਵਾ ਮੁਕਤੀ ਮੌਕੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹਨਾਂ ਨੂੰ ਤੰਦਰੁਸਤੀ, ਲੰਬੀ ਉਮਰ ਅਤੇ ਚੜ੍ਹਦੀ ਕਲਾ ਬਖ਼ਸ਼ੇ। ਸਾਨੂੰ ਉਹਨਾਂ ਉੱਤੇ ਹਮੇਸ਼ਾਂ ਮਾਣ ਰਹੇਗਾ।”
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








