Home » ਨਵੀਂ ਦਿੱਲੀ » ਸਤਿਕਾਰ ਕਾਨੂੰਨ ਵਿੱਚ ਬੇਅਦਬੀ ਦੀ ਪਰਿਭਾਸ਼ਾ ਹੀ ਸਪਸ਼ਟ ਨਹੀਂ, ਕਾਨੂੰਨ ਬਣਿਆ ਵਿਵਾਦਾਂ ਦਾ ਕਾਰਨ: ਬੀਬੀ ਰਣਜੀਤ ਕੌਰ 👉 ਸਖ਼ਤ ਕਾਨੂੰਨ ਦੇ ਬਾਵਜੂਦ ਮੁੜ ਵਾਪਰੀ ਬੇਅਦਬੀ, ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਉਠੇ ਸਵਾਲ

ਸਤਿਕਾਰ ਕਾਨੂੰਨ ਵਿੱਚ ਬੇਅਦਬੀ ਦੀ ਪਰਿਭਾਸ਼ਾ ਹੀ ਸਪਸ਼ਟ ਨਹੀਂ, ਕਾਨੂੰਨ ਬਣਿਆ ਵਿਵਾਦਾਂ ਦਾ ਕਾਰਨ: ਬੀਬੀ ਰਣਜੀਤ ਕੌਰ 👉 ਸਖ਼ਤ ਕਾਨੂੰਨ ਦੇ ਬਾਵਜੂਦ ਮੁੜ ਵਾਪਰੀ ਬੇਅਦਬੀ, ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਉਠੇ ਸਵਾਲ

SHARE ARTICLE

4 Views

ਨਵੀਂ ਦਿੱਲੀ 10 ਮਈ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਅੰਦਰ ਬੇਅਦਬੀ ਮਾਮਲੇ ਤੇ ਸਖ਼ਤ ਕਨੂੰਨ ਲਾਗੂ ਹੋਣ ਦੇ ਬਾਵਜੂਦ ਦੋ ਵਾਰ ਮੁੜ ਹੋਈ ਬੇਅਦਬੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ “ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ 2026” ਬਾਰੇ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਜੀਟੀਬੀਆਈਟੀ ਦੇ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਹ ਕਾਨੂੰਨ ਸਿਰਫ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਅਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਲਈ ਲਿਆਂਦਾ ਗਿਆ ਹੈ, ਨਾ ਕਿ ਸੱਚੇ ਅਰਥਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਖ਼ਾਮੀ ਇਹ ਹੈ ਕਿ ਕਾਨੂੰਨ ਵਿੱਚ “ਬੇਅਦਬੀ” ਦੀ ਸਪੱਸ਼ਟ ਪਰਿਭਾਸ਼ਾ ਹੀ ਨਹੀਂ ਦਿੱਤੀ ਗਈ, ਜਿਸ ਕਾਰਨ ਭਵਿੱਖ ਵਿੱਚ ਇਸਦਾ ਦੁਰਪਯੋਗ ਹੋ ਸਕਦਾ ਹੈ। ਸਰਕਾਰ ਨੇ ਸਜ਼ਾਵਾਂ ਦੀ ਗੱਲ ਤਾਂ ਕੀਤੀ ਹੈ ਪਰ ਇਹ ਨਹੀਂ ਦੱਸਿਆ ਕਿ ਜਾਂਚ ਕਿਵੇਂ ਹੋਵੇਗੀ, ਦੋਸ਼ੀਆਂ ਨੂੰ ਸਜ਼ਾ ਕਿਵੇਂ ਮਿਲੇਗੀ ਅਤੇ ਨਿਰਦੋਸ਼ ਲੋਕਾਂ ਨੂੰ ਝੂਠੇ ਕੇਸਾਂ ਤੋਂ ਕਿਵੇਂ ਬਚਾਇਆ ਜਾਵੇਗਾ। ਬੀਬੀ ਰਣਜੀਤ ਕੌਰ ਨੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਕਿ ਜਿਨ੍ਹਾਂ ਸਰਕਾਰਾਂ ਦੇ ਰਾਜ ਵਿੱਚ ਅਸਲ ਬੇਅਦਬੀ ਦੇ ਦੋਸ਼ੀ ਅੱਜ ਤੱਕ ਕਾਬੂ ਨਹੀਂ ਆਏ, ਉਹ ਹੁਣ ਨਵਾਂ ਕਾਨੂੰਨ ਲਿਆ ਕੇ ਸਿੱਖਾਂ ਦੀਆਂ ਅੱਖਾਂ ਵਿੱਚ ਧੂੜ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਇਮਾਨਦਾਰ ਹੈ ਤਾਂ ਪਹਿਲਾਂ ਰਾਮ ਰਹੀਮ ਵਰਗਿਆਂ ਵਲੋਂ ਕੀਤੀ ਗਈ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵੇ ਅਤੇ ਫਿਰ ਨਵੇਂ ਕਾਨੂੰਨਾਂ ਦੀ ਗੱਲ ਕਰੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹ ਕਾਨੂੰਨ ਸਿੱਖ ਸੰਸਥਾਵਾਂ, ਐਸਜੀਪੀਸੀ, ਦਿੱਲੀ ਗੁਰਦੁਆਰਾ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਪੰਥਕ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕੀਤੇ ਬਿਨਾਂ ਤਿਆਰ ਕੀਤਾ ਗਿਆ ਹੈ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਸਿਰਫ਼ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ‘ਤੇ ਜਲਦਬਾਜ਼ੀ ਵਿੱਚ ਬਣੇ ਕਾਨੂੰਨ ਕਦੇ ਵੀ ਸਮਾਜ ਲਈ ਚੰਗੇ ਸਾਬਤ ਨਹੀਂ ਹੁੰਦੇ। ਅੰਤ ਵਿੱਚ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਭਾਵਨਾਤਮਕ ਨਾਅਰਿਆਂ ਨਾਲ ਨਹੀਂ, ਸੱਚੇ ਇਨਸਾਫ਼ ਨਾਲ ਸੰਤੁਸ਼ਟ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕਾਨੂੰਨ ਦੀਆਂ ਖ਼ਾਮੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਪੰਥਕ ਧਿਰਾਂ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ 👉 ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ