Home » ਸੰਸਾਰ » ਜਰਮਨੀ » ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ

ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਬੱਬਰ ਖਾਲਸਾ ਜਰਮਨੀ

SHARE ARTICLE

4 Views

ਜਰਮਨੀ 9 ਮਈ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਅਧਾਰਿਤ ਬੱਬਰ ਖਾਲਸਾ ਦੇ ਸਿੰਘਾਂ ਵੱਲੋਂ ਬਾਪੂ ਜਗੀਰ ਸਿੰਘ ਮਾਦਪੁਰ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਅਤੇ ਭਾਈ ਦਲਜੀਤ ਸਿੰਘ ਬੱਬਰ ਸਮੇਤ ਹੋਰ ਸਿੰਘਾਂ ਨੇ ਆਪਣੇ ਸੰਵੇਦਨਾ ਸੰਦੇਸ਼ ਵਿੱਚ ਕਿਹਾ ਕਿ ਵਾਹਿਗੁਰੂ ਦੇ ਭਾਣੇ ਅਨੁਸਾਰ ਹੀ ਸਾਰਾ ਸੰਸਾਰਕ ਵਰਤਾਰਾ ਵਾਪਰਦਾ ਹੈ। ਉਨ੍ਹਾਂ ਕਿਹਾ ਕਿ ਨੱਬੇ ਦੇ ਦਹਾਕੇ ਦੌਰਾਨ ਚੱਲੇ ਸੰਘਰਸ਼ ਸਮੇਂ ਬਾਪੂ ਜਗੀਰ ਸਿੰਘ ਨੇ ਸਿੱਖ ਜੁਝਾਰੂਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਭਾਈ ਰਛਪਾਲ ਸਿੰਘ ਛੰਦੜਾਂ, ਭਾਈ ਦਵਿੰਦਰ ਸਿੰਘ ਪੌਤ ਅਤੇ ਭਾਈ ਜਸਮੇਰ ਸਿੰਘ ਲਾਲੀ ਸਮੇਤ ਕਈ ਸਿੰਘਾਂ ਦਾ ਡਟ ਕੇ ਸਾਥ ਨਿਭਾਇਆ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਥਾਣਿਆਂ ਵਿੱਚ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਅਤੇ ਕਰੀਬ ਦੋ ਸਾਲ ਨਾਭਾ ਜੇਲ੍ਹ ਵਿੱਚ ਵੀ ਬੰਦ ਰਹਿਣਾ ਪਿਆ, ਪਰ ਇਸ ਸਭ ਦੇ ਬਾਵਜੂਦ ਉਹ ਆਪਣੀ ਸੇਵਾ ਵਿੱਚ ਅਡੋਲ ਰਹੇ। ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਇਹ ਵੀ ਦੱਸਿਆ ਗਿਆ ਕਿ ਬਾਪੂ ਜਗੀਰ ਸਿੰਘ ਦੇ ਜਵਾਈ ਭਾਈ ਬਲਜਿੰਦਰ ਸਿੰਘ ਇਸ ਵੇਲੇ ਜਰਮਨੀ ਵਿੱਚ ਰਹਿੰਦੇ ਹੋਏ ਪੰਥਕ ਸੇਵਾਵਾਂ ਨਿਭਾ ਰਹੇ ਹਨ। ਬਾਪੂ ਜਗੀਰ ਸਿੰਘ ਦੀ ਅੰਤਿਮ ਅਰਦਾਸ 14 ਮਈ 2026 ਨੂੰ ਉਨ੍ਹਾਂ ਦੇ ਜੱਦੀ ਪਿੰਡ ਮਾਦਪੁਰ, ਨੇੜੇ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗੀ। ਇਸ ਮੌਕੇ ਸੰਘਰਸ਼ੀ ਯੋਧੇ ਭਾਈ ਮਨਜਿੰਦਰ ਸਿੰਘ ਈਸੀ, ਭਾਈ ਅਮਰਜੀਤ ਸਿੰਘ ਬੱਡਗੁਜਰਾਂ ਅਤੇ ਹੋਰ ਪੰਥਕ ਆਗੂ ਵੀ ਹਾਜ਼ਰੀ ਭਰਨਗੇ। ਬੱਬਰ ਖਾਲਸਾ ਜਰਮਨੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ। ਅੰਤ ਵਿੱਚ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਬਾਪੂ ਜਗੀਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ 👉 ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ