Home » ਮਾਝਾ » ਚਾਲੀ ਮੁਕਤਿਆਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਮਾਘੀ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਪੂਹਲਾ ਵਿਖੇ ਜਪ ਤਪ ਸਮਾਗਮ ਕਰਵਾਇਆ ਗਿਆ

ਚਾਲੀ ਮੁਕਤਿਆਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਮਾਘੀ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਪੂਹਲਾ ਵਿਖੇ ਜਪ ਤਪ ਸਮਾਗਮ ਕਰਵਾਇਆ ਗਿਆ

SHARE ARTICLE

68 Views

ਚਾਲੀ ਮੁਕਤਿਆਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਮਾਘੀ ਨੂੰ ਸਮਰਪਿਤ ਤਪ ਅਸਥਾਨ ਭਾਈ ਤਾਰੂ ਸਿੰਘ ਪੂਹਲਾ ਵਿਖੇ ਜਪ ਤਪ ਸਮਾਗਮ ਕਰਵਾਇਆ ਗਿਆ।

ਸਮਾਗਮ ਵਿੱਚ ਇਲਾਕੇ ਦੀਆ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ।ਇਸ ਸਮਾਗਮ ਵਿੱਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਹਾਜ਼ਰੀ ਲਗਵਾਈ ਗਈ। ਇਸ ਸਮਾਗਮ ਵਿੱਚ ਰਾਗੀ ਗੁਰਕਿਰਪਾਲ ਸਿੰਘ ਜੀ, ਰਾਗੀ ਸਰਵਨ ਸਿੰਘ ਜੀ, ਰਾਗੀ ਜਗਮੋਹਨ ਸਿੰਘ ਜੀ ਰਾਗੀ ਬੀਬੀ ਹਰਵੀਨ ਕੋਰ ਅਤੇ ਕੀਰਤਨੀ ਜਥਾ ਖੱਬੇ ਡੋਗਰਾ ਅਤੇ ਕਾਜੀ ਕੋਟ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ। ਇਸ ਮੋਕੇ ਸੰਗਤਾਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਚੌਪਈ ਸਾਹਿਬ ਦੇ ਪਾਠ,ਸ੍ਰੀ ਜਪੁਜੀ ਸਾਹਿਬ ਦੇ ਪਾਠ,ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਜਪ ਤਪ ਸਮਾਗਮ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਦੇ ਜਥੇ ਵੱਲੋਂ ਕੀਰਤਨ ਦੇ ਚਾਲੀ ਮੁਕਤਿਆਂ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਭਾਈ ਹਰਮਿੰਦਰ ਸਿੰਘ ਜੀ ਵੱਲੋਂ ਕੀਤੀ ਗਈ ਅੰਤ ਵਿੱਚ ਆਈਆਂ ਸੰਗਤਾਂ ਜੀ ਆਇਆਂ ਆਖਿਆ। ਸਮਾਗਮ ਵਿੱਚ ਵਿਸ਼ੇਸ਼ ਸਹਿਯੋਗ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ,ਰਸੀਵਰ ਜਸਪਾਲ ਸਿੰਘ, ਮੈਨੇਜਰ ਜਗੀਰ ਸਿੰਘ ਅਤੇ ਸਮੂਹ ਇਲਾਕਾ ਨਿਵਾਸੀ ਪਿੰਡ ਪੂਹਲਾ ਦੀ ਸੰਗਤਾਂ ਵੱਲੋਂ ਸਹਿਯੋਗ ਦਿਤਾ ਗਿਆ। ਭਾਈ ਗੁਰਸਾਹਿਬ ਜੀ ਹੈਡ ਗ੍ਰੰਥੀ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪੂਹਲਾ ਆਦਿ ਸੰਗਤਾਂ ਹਾਸਲ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।