Home » ਨਵੀਂ ਦਿੱਲੀ » ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ 👉 ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਤੁਰੰਤ ਅਸਤੀਫ਼ੇ ਦੀ ਮੰਗ

ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ 👉 ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਤੁਰੰਤ ਅਸਤੀਫ਼ੇ ਦੀ ਮੰਗ

SHARE ARTICLE

14 Views

ਨਵੀਂ ਦਿੱਲੀ 15 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਸ਼ੋਸ਼ਲ ਮੀਡੀਆ ਅਤੇ ਸੂਤਰਾਂ ਮੁਤਾਬਕ ਕਮੇਟੀ ਨਾਲ ਜੁੜਿਆ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਢੱਕਾ ਧੀਰਪੁਰ ਪਿਛਲੇ ਅੱਠ ਸਾਲਾਂ ਤੋਂ ਬਿਨਾਂ ਲੋੜੀਂਦੀ ਸਿੱਖਿਆ ਮਾਨਤਾ ਦੇ ਚੱਲਦਾ ਰਿਹਾ, ਪਰ ਪ੍ਰਬੰਧਕਾਂ ਵੱਲੋਂ ਨਾ ਤਾਂ ਮਾਪਿਆਂ ਨੂੰ ਅਸਲੀ ਹਾਲਾਤ ਦੱਸੇ ਗਏ ਅਤੇ ਨਾ ਹੀ ਵਿਦਿਆਰਥੀਆਂ ਦੇ ਭਵਿੱਖ ਦੀ ਕੋਈ ਚਿੰਤਾ ਕੀਤੀ ਗਈ। ਹੁਣ ਜਦੋਂ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਵੱਲੋਂ ਜਾਰੀ ਸਕੂਲ ਛੱਡਣ ਸਰਟੀਫਿਕੇਟ (ਐਸਐਲਸੀ) ’ਤੇ ਕਾਉਂਟਰ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਤਾਂ ਮਾਪੇ ਅਤੇ ਬੱਚੇ ਰੋਜ਼ਾਨਾ ਸਰਕਾਰੀ ਦਫ਼ਤਰਾਂ ਦੇ ਧੱਕੇ ਖਾਣ ਲਈ ਮਜਬੂਰ ਹਨ। ਪਰਮਜੀਤ ਸਿੰਘ ਵੀਰਜੀ ਨੇ ਇਸ ਮਾਮਲੇ ’ਤੇ ਕਮੇਟੀ ਪ੍ਰਬੰਧਕਾਂ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਿਆ ਸੰਸਥਾਵਾਂ ਨੂੰ ਢੰਗ ਨਾਲ ਨਹੀਂ ਚਲਾ ਸਕਦੇ, ਉਨ੍ਹਾਂ ਨੂੰ ਅਹੁਦਿਆਂ ’ਤੇ ਬੈਠਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ 230 ਵਿਦਿਆਰਥੀਆਂ ਵਾਲੇ ਸਕੂਲ ਵਿੱਚੋਂ ਲਗਭਗ 30 ਬੱਚਿਆਂ ਦੇ ਦਾਖਲੇ ਸਿਰਫ਼ ਕਮੇਟੀ ਦੀ ਲਾਪਰਵਾਹੀ ਕਾਰਨ ਅਟਕੇ ਹੋਏ ਹਨ। ਵੀਰਜੀ ਨੇ ਦੋਸ਼ ਲਾਇਆ ਕਿ ਕਮੇਟੀ ਪ੍ਰਬੰਧਕ ਸਿਰਫ਼ ਪ੍ਰਚਾਰ ਅਤੇ ਦਾਅਵਿਆਂ ਵਿੱਚ ਹੀ ਅੱਗੇ ਹਨ, ਜਦਕਿ ਜ਼ਮੀਨੀ ਹਕੀਕਤ ਵਿੱਚ ਬੱਚਿਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਗਲਤ ਨੀਤੀਆਂ ਅਤੇ ਪ੍ਰਬੰਧਕੀ ਨਾਕਾਮੀਆਂ ਕਾਰਨ ਪਹਿਲਾਂ ਵੀ ਕਮੇਟੀ ਅਧੀਨ ਚੱਲ ਰਹੇ ਕਈ ਵਿਦਿਅਕ ਅਦਾਰੇ ਬੰਦ ਹੋ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਕੂਲਾਂ ਨੂੰ ਛੱਡਣ ਲਈ ਮਜਬੂਰ ਹੋਏ ਹਨ। ਦੂਜੇ ਪਾਸੇ ਅਧਿਆਪਕਾਂ ਵੱਲੋਂ ਬਕਾਇਆ ਰਾਸ਼ੀਆਂ ਨੂੰ ਲੈ ਕੇ ਕਮੇਟੀ ਖ਼ਿਲਾਫ਼ ਅਦਾਲਤਾਂ ਵਿੱਚ ਕਈ ਕੇਸ ਦਾਇਰ ਕੀਤੇ ਗਏ ਹਨ, ਜੋ ਅਜੇ ਵੀ ਸੁਣਵਾਈ ਅਧੀਨ ਹਨ। ਵੀਰਜੀ ਨੇ ਦੋਸ਼ ਲਾਇਆ ਕਿ ਇੱਕ ਮਾਮਲੇ ਵਿੱਚ ਤਾਂ ਕਮੇਟੀ ਪ੍ਰਬੰਧਕ ਦੋਸ਼ੀ ਵੀ ਕਰਾਰ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰਬੰਧਕੀ ਯੋਗਤਾ ਅਤੇ ਨੈਤਿਕਤਾ ਦੋਵਾਂ ’ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਨੂੰ ਬਚਾ ਨਹੀਂ ਸਕੇ, ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕੇ ਅਤੇ ਬੱਚਿਆਂ ਦੇ ਭਵਿੱਖ ਨੂੰ ਹੀ ਸੰਕਟ ਵਿੱਚ ਧੱਕ ਰਹੇ ਹਨ, ਉਹ ਹੁਣ ਕਮੇਟੀ ਪ੍ਰਬੰਧ ਸੰਭਾਲਣ ਦਾ ਨੈਤਿਕ ਹੱਕ ਗੁਆ ਚੁੱਕੇ ਹਨ। ਪਰਮਜੀਤ ਸਿੰਘ ਵੀਰਜੀ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਪ੍ਰਬੰਧਕਾਂ ਦੀ ਲਾਪਰਵਾਹੀ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੱਜਲ-ਖੁਆਰ ਹੋਣਾ ਪਿਆ ਹੈ, ਉਹ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸ਼ੁੱਧ ਪੰਜਾਬੀ ਅਤੇ ਪੇਂਟਿੰਗ ਮੁਕਾਬਲੇ 18 ਮਈ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਹੋਣਗੇ। ਸਕੂਲਾਂ ਦੇ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ : ਟੀਮ ਦਸਤੂਰ ਇ ਦਸਤਾਰ ਲਹਿਰ

ਪੰਥਕ ਸਲਾਹ ਬਿਨਾਂ ਬਣਾਇਆ ਸਤਿਕਾਰ ਕਾਨੂੰਨ ਸਿੱਖ ਕੌਮ ਕਦੇ ਸਵੀਕਾਰ ਨਹੀਂ ਕਰੇਗੀ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ 👉 ਭਾਈ ਗੁਰਦਾਸ ਜੀ ਦੀ ਵਾਰਾਂ ਸਮੇਤ ਪੰਥ ਪ੍ਰਮਾਣਿਤ ਬਾਣੀਆਂ ਨੂੰ ਸਤਿਕਾਰ ਕਾਨੂੰਨ ਵਿਚ ਨਜ਼ਰਅੰਦਾਜ਼ ਕਰਨਾ ਪੰਥ ਨਾਲ ਧੱਕਾ 👉 ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਦੀ ਵਿਵਾਦਮਈ ਧਾਰਾਵਾਂ ‘ਤੇ ਮੁੜ ਕੀਤਾ ਜਾਏ ਵਿਚਾਰ