ਗੋਇੰਦਵਾਲ ਸਾਹਿਬ 18 ਮਈ (ਜਗਜੀਤ ਸਿੰਘ) 
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਰਾਜ ਦੇ ਹਮਦਰਦ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਜਿੱਤਾਂ ਵਿੱਚੋਂ “ਸਰਹੰਦ ਫਤਿਹ ਦਿਵਸ” ਨੂੰ ਸਮਰਪਿਤ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ , ਪ੍ਰਚਾਰਕ ਭਾਈ ਗੁਰਦੇਵ ਸਿੰਘ ਮੁੰਡਾ ਪਿੰਡ, ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਜੱਦੀ ਪਿੰਡ ਵਿੱਚ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਪੱਠੇਵਿੰਡਪੁਰ (ਲੁਹਾਰ) ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ, ਪੇਂਟਿੰਗ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸ਼ਾਹ ਹਰਬੰਸ ਇੰਟਰਨੈਸ਼ਨਲ ਸਕੂਲ ਰਾਣੀਵਰਾਹ, ਭਗਤ ਪੂਰਨ ਸਿੰਘ ਸਕੂਲ ਫਾਰ ਡੀਫ ਸਰਹਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ, ਗੁਰੂ ਅਰਜਨ ਦੇਵ ਪਬਲਿਕ ਸਕੂਲ, ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ, ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ , ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ, ਸ੍ਰੀ ਗੁਰੂ ਹਰਗੋਬਿੰਦ ਸਕੂਲ ਜਾਮਾਂ ਰਾਏ, ਗੁਰੂ ਰਾਮਦਾਸ ਸੀਨੀਅਰ ਸੈਕੈਂਡਰੀ ਸਕੂਲ ਭੱਠਲ ਭਾਈ ਕੇ, ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਸਰਹਾਲੀ ਦੇ ਤਕਰੀਬਨ 400 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪੇਂਟਿੰਗ ਮੁਕਾਬਲੇ ਵਿੱਚ ਦੋ ਗਰੁੱਪ ਬਣਾਏ ਗਏ। ਪਹਿਲੇ ਗਰੁੱਪ ਵਿੱਚੋਂ ਅਰਪਨਪ੍ਰੀਤ ਕੌਰ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਨੇ ਪਹਿਲਾ , ਤਰਨਪ੍ਰੀਤ ਸਿੰਘ ਗੁਰੂ ਰਾਮਦਾਸ ਸੀਨੀਅਰ ਸੈਕੈਂਡਰੀ ਸਕੂਲ ਨੇ ਦੂਸਰਾ, ਸਿਮਰਨਪ੍ਰੀਤ ਕੌਰ ਸ਼ਾਹ ਹਰਬੰਸ ਇੰਟਰਨੈਸ਼ਨਲ ਸਕੂਲ ਨੇ ਤੀਸਰਾ, ਰਜਨੀਤ ਕੌਰ ਗੁਰੂ ਗੋਬਿੰਦ ਸਿੰਘ ਸਕੂਲ, ਅੰਸ਼ਪ੍ਰੀਤ ਕੌਰ ਗੁਰੂ ਹਰਗੋਬਿੰਦ ਸਾਹਿਬ ਸਕੂਲ ਜਾਮਾ ਰਾਏ ਨੇ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ।। ਇਸੇ ਤਰ੍ਹਾਂ ਦੂਸਰੇ ਗਰੁੱਪ ਵਿੱਚੋਂ ਰਾਵਨੀਤ ਕੌਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੇ ਪਹਿਲਾ, ਬਿਕਰਮਜੀਤ ਸਿੰਘ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਨੇ ਦੂਸਰਾ, ਗੁਰਸੀਰਤ ਕੌਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਨੇ ਤੀਸਰਾ , ਅਵਰੀਨ ਕੌਰ ਅਤੇ ਸ਼ਾਂਤੀ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਦਸਤਾਰ, ਦੁਮਾਲਾ ਮੁਕਾਬਲੇ ਵਿੱਚ ਚਾਰ ਗਰੁੱਪ ਬਣਾਏ ਗਏ ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਸ਼ੁੱਧ ਪੰਜਾਬੀ ਮੁਕਾਬਲੇ ਵਿੱਚ ਖੁਸ਼ਦੀਪ ਕੌਰ , ਅਰਸ਼ਪ੍ਰੀਤ ਕੌਰ ,ਗੁਰਨੂਰ ਕੌਰ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ, ਜੈਸਮੀਨ ਕੌਰ , ਸੁਖਮਨਪ੍ਰੀਤ ਕੌਰ, ਨਵਲੀਨ ਕੌਰ, ਮਨਪ੍ਰੀਤ ਕੌਰ ਬਲਜੀਤ ਮੈਮੋਰੀਅਲ ਪਬਲਿਕ ਸਕੂਲ ਕਾਹਲਵਾਂ, ਮਨਵੀਰ ਕੌਰ , ਹਰ ਸਿਮਰਨਪ੍ਰੀਤ ਕੌਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਅਤੇ ਸਿਮਰਨਜੀਤ ਕੌਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਨੂੰ ਗੁਰਮੁਖੀ ਦਾ ਬੇਟਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਸਿੱਖ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਦੇਹਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ ਵਾਲਿਆਂ ਵੱਲੋਂ ਨਿਯੁਕਤ ਬਾਬਾ ਕੁਲਵਿੰਦਰ ਸਿੰਘ ਜੀ, ਮਾਤਾ ਜਗੀਰ ਕੌਰ ਬ੍ਰਹਮਪੁਰਾ ਸਮਾਜ ਸੇਵੀ ਤਿੰਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਦਿਨ ਬ ਦਿਨ ਸਮਾਜ ਵਿੱਚ ਨਿਘਾਰ ਆ ਰਿਹਾ ਹੈ ਉਸ ਦੇ ਕਸੂਰਵਾਰ ਇਹ ਬੱਚੇ ਘੱਟ ਹਨ ਸਗੋਂ ਇਸ ਸਭ ਦੇ ਵਧੇਰੇ ਜਿੰਮੇਵਾਰ ਬੱਚਿਆਂ ਦੇ ਮਾਤਾ ਪਿਤਾ, ਪੰਥਕ ਕਹਾਉਣ ਵਾਲੇ, ਸੰਸਥਾਵਾਂ ਦੇ ਮੁੱਖੀ ਵਧੇਰੇ ਹਨ। ਉਹਨਾਂ ਕਿਹਾ ਕਿ ਅਸੀਂ ਸੰਸਾਰ ਦੇ ਜਿਸ ਵੀ ਕੋਨੇ ਵਿੱਚ ਜਾਈਏ ਸਾਡੇ ਨਾਲ ਗੁਰੂ ਦਾ ਦਿੱਤਾ ਹੋਇਆ ਸਰੂਪ ਅਤੇ ਗੁਰੂ ਵੱਲੋਂ ਦਿੱਤੀ ਹੋਈ ਭਾਸ਼ਾ ਦਾ ਨਾਲ ਜਾਣਾ ਜਰੂਰੀ ਹੈ। ਜੇਕਰ ਇਹ ਦੋਵੇਂ ਚੀਜ਼ਾਂ ਸਾਡੇ ਕੋਲ ਹੋਣਗੀਆਂ ਤਾਂ ਅਸੀਂ ਸੰਸਾਰ ਅੰਦਰ ਬਹੁਤ ਵੱਡਾ ਮੁਕਾਮ ਹਾਸਿਲ ਕਰ ਸਕਦੇ ਹਾਂ ਪਰ ਜੇਕਰ ਇਹ ਦੋਵਾਂ ਚੀਜ਼ਾਂ ਵਿੱਚੋਂ ਕੋਈ ਵੀ ਸਾਡੇ ਕੋਲ ਨਾ ਹੋਈ ਤਾਂ ਸਾਨੂੰ ਹੋਰ ਗਿਰਾਵਟ ਵੱਲ ਲਿਜਾਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ।
ਸੁਸਾਇਟੀ ਵੱਲੋਂ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਦੀ ਅਗਵਾਈ ਵਿੱਚ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ , ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇੱਕ ਚੰਗੀ ਸਮਾਜ ਦੀ ਸਿਰਜਣਾ ਵਿੱਚ ਮਾਤਾ ਪਿਤਾ, ਅਧਿਆਪਕ ਸਾਹਿਬਾਨ, ਗੁਰਦੁਆਰਾ ਸਾਹਿਬ ਦੀ ਗ੍ਰੰਥੀ ਅਤੇ ਸੁਸਾਇਟੀ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਇਹਨਾਂ ਸਾਰੀਆਂ ਤਾਕਤਾਂ ਨੂੰ ਮਜਬੂਤ ਕਰਨਾ ਬੜਾ ਜਰੂਰੀ ਹੈ। ਉਹਨਾਂ ਨੇ ਸਮੁੱਚੇ ਸਕੂਲਾਂ ਦੇ ਅਧਿਆਪਕ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਆਪਣੇ ਘਰਾਂ ਸਕੂਲਾਂ ਅਤੇ ਧਾਰਮਿਕ ਅਸਥਾਨਾਂ ਨੂੰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜਜਮੈਂਟ ਦੀਆਂ ਸੇਵਾਵਾਂ ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਪੇਂਟਿੰਗ ਮੁਕਾਬਲੇ ਵਿੱਚ ਭਾਈ ਦਲਜੀਤ ਸਿੰਘ ਸਰਹਾਲੀ, ਭਾਈ ਕੁਲਵੰਤ ਸਿੰਘ ਲਖਨਾ, ਭਾਈ ਹਰਚਰਨ ਸਿੰਘ ਉਬੋਕੇ, ਭਾਈ ਹੀਰਾ ਸਿੰਘ ਸੋਹਲ, ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸ਼ੁੱਧ ਪੰਜਾਬੀ ਮੁਕਾਬਲੇ ਵਿੱਚ ਮਾਸਟਰ ਕਵਰਬੀਰ ਸਿੰਘ, ਭਾਈ ਸੁਖਵਿੰਦਰ ਸਿੰਘ ਤੁੜ, ਭਾਈ ਦੀਦਾਰ ਸਿੰਘ ਤਰਨ ਤਾਰਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਇੰਚਾਰਜ ਅਤੇ ਭੈਣ ਅਮਨਦੀਪ ਕੌਰ ਵੱਲੋਂ ਬਾਖੂਬੀ ਨਿਭਾਈਆਂ ਗਈਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮ ਚਮਕਾਉਣ ਵਾਲੇ ਸਾਬਤ ਸੂਰਤ ਖਿਡਾਰੀ ਜਸਪਾਲ ਸਿੰਘ, ਮਿਹਰਬਾਨ ਸਿੰਘ, ਹਰਛੀਤ ਕੌਰ ,ਜੈੈਸਮੀਨ ਕੌਰ, ਯੁਵਰਾਜਦੀਪ ਸਿੰਘ, ਮਨਦੀਪ ਸਿੰਘ, ਅਭੀਜੋਤ ਸਿੰਘ , ਸਾਹਿਲ ਪ੍ਰੀਤ ਸਿੰਘ ਨੂੰ ਗੋਲਡ ਕੱਪ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਬੱਚਿਆਂ ਲਈ ਇਨਾਮਾਂ ਦੀ ਸੇਵਾ ਭਾਈ ਮਹਿਤਾ ਕਾਲੂ ਸੇਵਾ ਸੋਸਾਇਟੀ ਦੇ ਵੱਲੋਂ ਕੀਤੀ ਗਈ। ਇਸ ਦੇ ਨਾਲ ਹੀ ਸਿਖਸ ਫਾਰ ਹਮਿਊਨਟੀ ਵੱਲੋਂ ਪ੍ਰਕਾਸ਼ਿਤ ਕਿਤਾਬ ਬਾਣੀ ਪਵਿੱਤਰ ਭਗਤ ਰਵਿਦਾਸ ਜੀ ਤੇ ਪ੍ਰੋਫੈਸਰ ਸਾਹਿਬ ਸਿੰਘ ਦੀ ਰਚਨਾ ਸਟੀਕ ਜਪਜੀ ਸਾਹਿਬ ਦੀਆਂ 400 ਕਿਤਾਬਾਂ ਵਿਦਿਆਰਥੀਆਂ ਨੂੰ ਫਰੀ ਵਿੱਚ ਦਿੱਤੀਆਂ ਗਈਆਂ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਦਸਤਾਰ ਕੋਆਰਡੀਨੇਟਰ ਭਾਈ ਹਰਪ੍ਰੀਤ ਸਿੰਘ ਵੱਲੋਂ ਅੱਜ ਦੇ ਪ੍ਰੋਗਰਾਮ ਵਿੱਚ ਬੱਚੇ ਲੈ ਕੇ ਪਹੁੰਚੇ ਵੱਖ-ਵੱਖ ਅਧਿਆਪਕ ਸਾਹਿਬਾਨ, ਬੱਚਿਆਂ ਦੇ ਮਾਤਾ ਪਿਤਾ ਅਤੇ ਹਰੇਕ ਪੱਖ ਤੋਂ ਪ੍ਰਬੰਧ ਕਰਨ ਵਾਲੇ ਸਹਿਯੋਗ ਦੇਣ ਵਾਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਭਾਈ ਮਹਿਤਾ ਕਾਲੂ ਜੀ ਸੇਵਾ ਸੋਸਾਇਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੂਸਰੇ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਹਨ ਸੋ ਆਓ ਅਜਿਹੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਆਪਣੇ ਨਗਰ ਵਿੱਚ ਜਵਾਨੀ ਨੂੰ ਜੋੜਨ ਦੇ ਲਈ ਧਾਰਮਿਕ ਮੁਕਾਬਲਿਆਂ ਦਾ ਆਗਾਜ਼ ਕਰੀਏ। ਸੁਸਾਇਟੀ ਵੱਲੋਂ ਹਰੇਕ ਸਕੂਲ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਭਵਿੱਖ ਦੇ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਦੇਣ ਲਈ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਦੇ ਵੀਰਾਂ ਦਾ ਸਨਮਾਨ ਕਰਦਿਆਂ ਹੋਇਆਂ ਭਵਿੱਖ ਵਿੱਚ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਵਾਇਆ। ਸੋਸਾਇਟੀ ਵੱਲੋਂ ਭਗਤ ਪੂਰਨ ਸਿੰਘ ਸਕੂਲ ਸਰਹਾਲੀ ਦੇ ਗੂੰਗੇ ਬੋਲੇ ਬੱਚਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਮੈਨੇਜਰ ਨਿਰਮਲ ਸਿੰਘ, ਹੈਡ ਗ੍ਰੰਥੀ ਭਾਈ ਜਰਨੈਲ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਤਰਸੇਮ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਭਾਈ ਹਰਭਜਨ ਸਿੰਘ ਫੌਜੀ, ਭਾਈ ਦਲਜੀਤ ਸਿੰਘ ਸਰਹਾਲੀ, ਭਾਈ ਕੁਲਵੰਤ ਸਿੰਘ ਲਖਨਾ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।







