Home » ਨਵੀਂ ਦਿੱਲੀ » ਰਾਜਪਾਲ ਕਟਾਰੀਆ ਨੇ ਵੀ ਬੇਅਦਬੀ ਕਾਨੂੰਨ ‘ਤੇ ਚੁੱਕੇ ਸਵਾਲ, ਵਧਿਆ ਸਿਆਸੀ ਤੇ ਪੰਥਕ ਤੂਫ਼ਾਨ: ਸਰਨਾ 👉 ਰਾਜਪਾਲ ਕਟਾਰੀਆ ਦੇ ਸਵਾਲਾਂ ਨਾਲ ਹਿੱਲੀ ਪੰਜਾਬ ਸਰਕਾਰ, ਸਰਨਾ ਨੇ ਕੇਂਦਰ ਤੋਂ ਦਖ਼ਲ ਦੀ ਕੀਤੀ ਮੰਗ

ਰਾਜਪਾਲ ਕਟਾਰੀਆ ਨੇ ਵੀ ਬੇਅਦਬੀ ਕਾਨੂੰਨ ‘ਤੇ ਚੁੱਕੇ ਸਵਾਲ, ਵਧਿਆ ਸਿਆਸੀ ਤੇ ਪੰਥਕ ਤੂਫ਼ਾਨ: ਸਰਨਾ 👉 ਰਾਜਪਾਲ ਕਟਾਰੀਆ ਦੇ ਸਵਾਲਾਂ ਨਾਲ ਹਿੱਲੀ ਪੰਜਾਬ ਸਰਕਾਰ, ਸਰਨਾ ਨੇ ਕੇਂਦਰ ਤੋਂ ਦਖ਼ਲ ਦੀ ਕੀਤੀ ਮੰਗ

SHARE ARTICLE

12 Views

ਨਵੀਂ ਦਿੱਲੀ 18 ਮਈ (ਮਨਪ੍ਰੀਤ ਸਿੰਘ ਖਾਲਸਾ):- ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਭਗਵੰਤ ਮਾਨ ਨੂੰ ਤੁਰੰਤ ਇਸ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਠਾਏ ਗਏ ਐਤਰਾਜ਼ ਸਾਬਤ ਕਰਦੇ ਹਨ ਕਿ ਸਿੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਿਲਕੁਲ ਜਾਇਜ਼ ਹਨ। ਸਰਨਾ ਨੇ ਕਿਹਾ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਸਿੱਖ ਮਰਯਾਦਾ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਵਜੋਂ ਵੇਖੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਥਕ ਵਰਗਾਂ ਵਿੱਚ ਬੇਚੈਨੀ ਵਧ ਰਹੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਏ ਬਿਨਾਂ ਹੀ ਇਹ ਕਾਨੂੰਨ ਜਲਦਬਾਜ਼ੀ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਲਈ ਇਹ ਕਹਿਣਾ ਔਖਾ ਹੋ ਗਿਆ ਹੈ ਕਿ ਵਿਰੋਧ ਸਿਰਫ ਕੁਝ ਜਥੇਬੰਦੀਆਂ ਤੱਕ ਸੀਮਿਤ ਹੈ, ਕਿਉਂਕਿ ਰਾਜਪਾਲ ਨੇ ਵੀ ਇਨ੍ਹਾਂ ਚਿੰਤਾਵਾਂ ਦੀ ਗੰਭੀਰਤਾ ਮੰਨੀ ਹੈ। ਸਰਨਾ ਨੇ ਚੇਤਾਵਨੀ ਦਿੱਤੀ ਕਿ ਜੇ ਮਾਨ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਅਤੇ ਰਾਜਪਾਲ ਵੱਲੋਂ ਉਠਾਏ ਗਏ ਐਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕੇਂਦਰ ਸਰਕਾਰ ਨੂੰ ਦਖ਼ਲ ਦੇਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਸੰਸਥਾਵਾਂ ਨਾਲ ਟਕਰਾਅ ਰਾਹੀਂ ਪੰਜਾਬ ਦੇ ਸਮਾਜਿਕ ਅਤੇ ਸੰਸਥਾਗਤ ਢਾਂਚੇ ਨੂੰ ਨੁਕਸਾਨ ਪਹੁੰਚਾ ਰਹੀ ਹੈ।
ਸਰਨਾ ਨੇ ਮੰਗ ਕੀਤੀ ਕਿ ਕਾਨੂੰਨ ਦੀ ਲਾਗੂਅਤ ਤੁਰੰਤ ਰੋਕੀ ਜਾਵੇ ਅਤੇ ਸਿੱਖ ਧਾਰਮਿਕ ਨੁਮਾਇੰਦਿਆਂ, ਕਾਨੂੰਨੀ ਮਾਹਿਰਾਂ ਅਤੇ ਕੌਮੀ ਸੰਸਥਾਵਾਂ ਨਾਲ ਵਿਸਥਾਰਪੂਰਵਕ ਸੰਵਾਦ ਸ਼ੁਰੂ ਕੀਤਾ ਜਾਵੇ ਤਾਂ ਜੋ ਤਣਾਅ ਨੂੰ ਘਟਾਇਆ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ 👉 ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਕੇਵਲ ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ – ਐਡਵੋਕੇਟ ਧਾਮੀ 👉 ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ‘ਚ ਦਖਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ -ਬਾਬਾ ਟੇਕ ਸਿੰਘ