Home » Blog » ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

SHARE ARTICLE

40 Views

ਨਵੀਂ ਦਿੱਲੀ, 19 ਮਈ (ਮਨਪ੍ਰੀਤ ਸਿੰਘ ਖਾਲਸਾ):- ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ ਸਾਬਤ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News