Home » ਨਵੀਂ ਦਿੱਲੀ » ਗੁਰਬਾਣੀ ਕੀਰਤਨ ਨੇ ਬਦਲੇ ਜੀਵਨ, ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ : ਭਾਈ ਗੁਰਦੇਵ ਸਿੰਘ ਕੋਹਾੜਕਾ 👉 ਗੁਰਸ਼ਬਦ ਯਾਤਰਾ ਦਾ ਸੰਦੇਸ਼: “ਬਾਣੀ ਅਤੇ ਬਾਣੇ ਨਾਲ ਜੁੜੋ, ਅੰਮ੍ਰਿਤ ਦੀ ਦਾਤ ਪ੍ਰਾਪਤ ਕਰੋ”

ਗੁਰਬਾਣੀ ਕੀਰਤਨ ਨੇ ਬਦਲੇ ਜੀਵਨ, ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ : ਭਾਈ ਗੁਰਦੇਵ ਸਿੰਘ ਕੋਹਾੜਕਾ 👉 ਗੁਰਸ਼ਬਦ ਯਾਤਰਾ ਦਾ ਸੰਦੇਸ਼: “ਬਾਣੀ ਅਤੇ ਬਾਣੇ ਨਾਲ ਜੁੜੋ, ਅੰਮ੍ਰਿਤ ਦੀ ਦਾਤ ਪ੍ਰਾਪਤ ਕਰੋ”

SHARE ARTICLE

165 Views

ਨਵੀਂ ਦਿੱਲੀ 21 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਸਿੱਖੀ ਦੇ ਪ੍ਰਸਾਰ ਲਈ ਆਰੰਭ ਕੀਤੀ ਗਈ “ਗੁਰਸ਼ਬਦ ਪ੍ਰਚਾਰ ਯਾਤਰਾ” ਸੰਗਤਾਂ ਵਿਚ ਭਾਰੀ ਉਤਸ਼ਾਹ ਦਾ ਕਾਰਨ ਬਣ ਰਹੀ ਹੈ। 10 ਮਈ ਨੂੰ ਕਰਨਾਲ ਤੋਂ ਸ਼ੁਰੂ ਹੋਈ ਇਹ ਯਾਤਰਾ ਕਰਨਾਲ, ਦਿੱਲੀ, ਆਗਰਾ, ਸ਼ਿਵਪੁਰੀ, ਗੁੰਨਾ, ਭੋਪਾਲ, ਇਟਾਰਸੀ, ਬੇਤੁਲ, ਅਮਰਾਵਤੀ ਅਤੇ ਵਾਸਿਮ ਵਿਚ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦੀ ਹੋਈ ਬੀਤੇ ਦਿਨ ਤਖਤ ਸ਼੍ਰੀ ਹਰਿਮੰਦਰ ਸਾਹਿਬ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਈ। ਭਾਈ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਬਹੁਤ ਸਾਰੇ ਪ੍ਰੇਮੀਆਂ ਨੇ ਗੁਰੂ ਘਰ ਨਾਲ ਜੁੜਨ ਦਾ ਪ੍ਰਣ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਦਿੱਲੀ ਤੋਂ ਉਨ੍ਹਾਂ ਨਾਲ ਚੱਲ ਰਹੇ ਡਰਾਈਵਰ ਪਰਮਜੀਤ ਸਿੰਘ, ਜੋ ਪਤਿਤ ਜੀਵਨ ਜੀ ਰਹੇ ਸਨ, ਹਰ ਦੀਵਾਨ ਵਿਚ ਹਾਜ਼ਰੀ ਭਰਦੇ ਰਹੇ। ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਵਚਨ ਕੀਤਾ ਕਿ ਹੁਣ ਤੋਂ ਗੁਰਸਿੱਖੀ ਜੀਵਨ ਅਪਣਾਉਣਗੇ ਅਤੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਅੰਮ੍ਰਿਤਧਾਰੀ ਸਿੰਘ ਬਣਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਗੁਰਸ਼ਬਦ ਪ੍ਰਚਾਰ ਯਾਤਰਾ ਰਾਹੀਂ ਅਨੇਕਾਂ ਸੰਗਤਾਂ ਗੁਰਬਾਣੀ ਨਾਲ ਜੁੜ ਰਹੀਆਂ ਹਨ ਅਤੇ ਆਪਣਾ ਜੀਵਨ ਗੁਰੂ ਵਾਲਾ ਬਣਾਉਣ ਦਾ ਸੰਕਲਪ ਲੈ ਰਹੀਆਂ ਹਨ। ਭਾਈ ਗੁਰਦੇਵ ਸਿੰਘ ਨੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਸਿੱਖ ਨੂੰ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਅਪਣਾਉਣਾ ਚਾਹੀਦਾ ਹੈ। ਅੰਮ੍ਰਿਤ ਛੱਕਣ ਨਾਲ ਮਨੁੱਖ ਦਾ ਜੀਵਨ ਪਵਿੱਤਰ ਹੁੰਦਾ ਹੈ, ਬਾਣੀ ਅਤੇ ਬਾਣੇ ਨਾਲ ਪ੍ਰੇਮ ਪੈਦਾ ਹੁੰਦਾ ਹੈ ਅਤੇ ਗੁਰੂ ਨਾਲ ਅਟੁੱਟ ਜੋੜ ਬਣਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਸਮੇਤ ਗੁਰੂ ਘਰ ਨਾਲ ਜੁੜ ਕੇ ਨਿਤਨੇਮ, ਕੀਰਤਨ ਅਤੇ ਸੇਵਾ ਵਾਲਾ ਜੀਵਨ ਅਪਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਵੀ ਸਿੱਖੀ ਸਰੂਪ ਨਾਲ ਜੁੜ ਸਕਣ। ਭਾਈ ਗੁਰਦੇਵ ਸਿੰਘ ਨੇ ਦੱਸਿਆ ਕਿ ਯਾਤਰਾ ਦੇ ਅਗਲੇ ਪੜਾਅ ਸਾਂਭਾਜੀਨਗਰ, ਸ੍ਰੀਰਾਮਪੁਰ, ਵਡੋਦਰਾ, ਅਹਿਮਦਾਬਾਦ, ਉਦੈਪੁਰ, ਅਜਮੇਰ, ਜੈਪੁਰ, ਗੁੜਗਾਉਂ, ਫਰੀਦਾਬਾਦ, ਦਿੱਲੀ ਅਤੇ ਗਾਜੀਆਬਾਦ ਹੁੰਦੇ ਹੋਏ ਰੋਹਤਕ ਵਿਖੇ ਸਮਾਪਤ ਹੋਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਵੈਨਕੂਵਰ ‘ਚ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਕੌਂਸਲੇਟ ਦਾ ਘਿਰਾਓ, ਨਿੱਝਰ ਮਾਮਲੇ ‘ਚ ਕੈਨੇਡਾ ਸਰਕਾਰ ‘ਤੇ ਵੀ ਉਠਾਏ ਗਏ ਤਿੱਖੇ ਸਵਾਲ 👉 “ਜੇ ਕਾਤਲ ਬੇਨਕਾਬ ਹਨ ਤਾਂ ਗ੍ਰਿਫ਼ਤਾਰੀਆਂ ਕਿਉਂ ਨਹੀਂ?” — ਵੈਨਕੂਵਰ ਪ੍ਰਦਰਸ਼ਨ ‘ਚ ਗੂੰਜੇ ਸਵਾਲ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.? 👉 ਗੁਰਬਾਣੀ ਦੇ ਪ੍ਰਸਾਰਣ ਦੌਰਾਨ ਗੰਧਲੇ ਇਸ਼ਤਿਹਾਰ ਚਲਾਉਂਣ ਵਾਲੇ ਚੈਨਲਾਂ ਉਪਰ ਕਸਿਆ ਜਾਏ ਸ਼ਿਕੰਜਾ 👉 ਕੌਮ ਲਈ ਖ਼ਤਰੇ ਦੀ ਘੰਟੀ