Home » ਮਾਝਾ » ਖਾਲੜਾ ਪੰਚਾਇਤ ਘਰ ਦੀ ਜਗ੍ਹਾ ਬਣੀ ਵਿਵਾਦ ਘਰ

ਖਾਲੜਾ ਪੰਚਾਇਤ ਘਰ ਦੀ ਜਗ੍ਹਾ ਬਣੀ ਵਿਵਾਦ ਘਰ

SHARE ARTICLE

97 Views

ਖਾਲੜਾ ਪੰਚਾਇਤ ਘਰ ਦੀ ਜਗ੍ਹਾ ਬਣੀ ਵਿਵਾਦ ਘਰ

 

ਖਾਲੜਾ 25 ਮਈ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਵਿਖੇ ਪੰਚਾਇਤ ਘਰ ਦੀ ਉਸਾਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਹੋਰ ਭਖਦਾ ਜਾ ਰਿਹਾ ਹੈ। ਇਕ ਪਾਸੇ ਪਿੰਡ ਦੇ ਕੁਝ ਵਸਨੀਕਾਂ ਨੇ ਦੋਸ਼ ਲਗਾਇਆ ਹੈ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਕੁਝ ਲੋਕ ਜ਼ਬਰਦਸਤੀ ਜਗ੍ਹਾ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਦੂਜੀ ਧਿਰ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਜਗ੍ਹਾ ‘ਤੇ ਆਪਣੀ ਮਾਲਕੀ ਦਾ ਦਾਅਵਾ ਕੀਤਾ ਹੈ।

ਪਿੰਡ ਵਾਸੀਆਂ ਵੱਲੋਂ ਪਰਮਿੰਦਰ ਸਿੰਘ ਹੀਰਾ ਦੇ ਗ੍ਰਹਿ ਵਿਖੇ ਸਾਬਕਾ ਪ੍ਰਧਾਨ ਗੋਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਪੰਚਾਇਤ ਘਰ ਦੀ ਜਗ੍ਹਾ ਸਬੰਧੀ ਮਾਮਲਾ ਮਾਨਯੋਗ ਅਦਾਲਤ ਵਿੱਚ ਚੱਲ ਰਿਹਾ ਹੈ ਅਤੇ ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ 27 ਮਾਰਚ 2026 ਨੂੰ ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਅਤੇ ਨਾਨਕ ਸਿੰਘ ਵੱਲੋਂ ਸਾਥੀਆਂ ਨਾਲ ਮਿਲ ਕੇ ਕੰਧ ਕਰਕੇ ਗੇਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਸਬੰਧੀ ਥਾਣਾ ਖਾਲੜਾ ਅਤੇ ਹੈਲਪਲਾਈਨ 112 ‘ਤੇ ਸ਼ਿਕਾਇਤ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਚਾਇਤ ਘਰ ਦਾ ਮਲਬਾ ਖੁਰਦ-ਬੁਰਦ ਕੀਤਾ ਗਿਆ ਸੀ ਅਤੇ ਹੁਣ ਦੁਬਾਰਾ ਮਲਬਾ ਚੁੱਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ।

 

ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਵਿਰੋਧ ਕਰਨ ‘ਤੇ ਉਨ੍ਹਾਂ ਨੂੰ ਰਾਜਨੀਤਿਕ ਧੌਂਸ ਦਿੱਤੀ ਗਈ ਅਤੇ ਕਿਹਾ ਗਿਆ ਕਿ “ਸਾਡੀ ਸਰਕਾਰ ਹੈ, ਤੁਸੀਂ ਸਾਡਾ ਕੁਝ ਨਹੀਂ ਵਿਗਾੜ ਸਕਦੇ।” ਉਨ੍ਹਾਂ ਐਸਐਸਪੀ ਤਰਨਤਾਰਨ ਅਤੇ ਡੀਐਸਪੀ ਭਿੱਖੀਵਿੰਡ ਕੋਲੋਂ ਮੰਗ ਕੀਤੀ ਕਿ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਭਿੱਖੀਵਿੰਡ ਚੌਂਕ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਸਬੂਤ ਵਜੋਂ ਵੀਡੀਓ ਰਿਕਾਰਡਿੰਗ ਵੀ ਮੌਜੂਦ ਹੈ।

ਇਸ ਮੌਕੇ ਕੁਲਵੰਤ ਸਿੰਘ ਕਾਲਾ, ਬੂਟਾ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਜੰਡ, ਰਾਜਵਿੰਦਰ ਸਿੰਘ ਰਾਜੂ, ਮੈਂਬਰ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਚਾਚਾ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

 

 

ਦੂਜੀ ਧਿਰ ਦੇ ਰੇਸ਼ਮ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ‘ਤੇ ਪੰਚਾਇਤ ਘਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਹ ਮੁਰੱਬਾ ਨੰਬਰ 435 ਵਿੱਚ ਆਉਂਦੀ ਹੈ ਜੋ ਉਨ੍ਹਾਂ ਦੇ ਪਰਿਵਾਰ ਦੇ ਨਾਮ ਗੁਰਪ੍ਰੀਤ ਸਿੰਘ ਬੀਰਾ, ਨਾਨਕ ਸਿੰਘ, ਪਵਨਦੀਪ ਸਿੰਘ, ਸ਼ਮਸ਼ੇਰ ਸਿੰਘ, ਨਵਿੰਦਰ ਸਿੰਘ ਦਰਜ ਹੈ, ਜਦਕਿ ਪੰਚਾਇਤ ਘਰ ਮੁਰੱਬਾ ਨੰਬਰ 436 ਅਤੇ 437 ਵਿੱਚ ਬਣਨਾ ਹੈ।

ਉਨ੍ਹਾਂ ਦੱਸਿਆ ਕਿ ਉਕਤ ਜਗ੍ਹਾ ‘ਤੇ ਲੋਕ ਕੂੜਾ-ਕਰਕਟ ਸੁੱਟਦੇ ਅਤੇ ਸਾੜਦੇ ਸਨ, ਜਿਸ ਕਾਰਨ ਉਨ੍ਹਾਂ ਵੱਲੋਂ ਸਫਾਈ ਕਰਵਾ ਕੇ ਕੰਧ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਬੀਰਾ ਨੇ ਕਿਹਾ ਕਿ ਮਾਲਕੀ ਸਬੰਧੀ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ ਅਤੇ ਇਸ ਬਾਰੇ ਥਾਣਾ ਖਾਲੜਾ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।

 

ਆਪ ਆਗੂ ਸੁਖਦੇਵ ਸਿੰਘ ਸੋਨੀ ਨੇ ਆਪਣੇ ਉੱਤੇ ਲਗੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਚਾਇਤ ਘਰ ਲਈ ਜਗ੍ਹਾ ਪਹਿਲਾਂ ਦਾਨ ਕੀਤੀ ਗਈ ਸੀ, ਪਰ ਹੁਣ ਕੁਝ ਲੋਕ ਉਸ ਨੂੰ ਵਾਪਸ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਢਾਹੁਣ ਤੋਂ ਬਾਅਦ ਨਿਕਲਿਆ ਸਾਰਾ ਮਲਬਾ ਲਿਖਤੀ ਰਿਕਾਰਡ ਵਿੱਚ ਦਰਜ ਹੈ ਅਤੇ ਜਿੱਥੇ ਵੀ ਕੋਈ ਸਮਾਨ ਵਰਤਿਆ ਗਿਆ ਹੈ, ਉਹ ਪੰਚਾਇਤ ਦੇ ਧਿਆਨ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਗਰਾਂਟ ਜਾਰੀ ਹੋਣ ਤੋਂ ਬਾਅਦ ਕੰਮ ਰੁਕਣ ਕਾਰਨ ਟੈਂਡਰਕਾਰ ਵੱਲੋਂ ਹੋਰ ਜਗ੍ਹਾ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਪੰਚਾਇਤ ਘਰ ਦੂਜੀ ਜਗ੍ਹਾ ‘ਤੇ ਬਣਾਇਆ ਜਾ ਰਿਹਾ ਹੈ।,,,,,,3

ਥਾਣਾ ਖਾਲੜਾ ਦੇ ਮੁੱਖ ਅਫਸਰ ਨੇ ਕਿਹਾ ਕਿ ਪੰਚਾਇਤ ਘਰ ਦੀ ਜਗ੍ਹਾ ਸਬੰਧੀ ਮਾਮਲਾ ਮਾਨਯੋਗ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਅਦਾਲਤ ਵੱਲੋਂ ਮੌਕੇ ‘ਤੇ ਕਿਸੇ ਵੀ ਤਰ੍ਹਾਂ ਦਾ ਕੰਮ ਕਰਨ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਕੋਈ ਵੀ ਧਿਰ ਉਥੇ ਕੰਮ ਨਹੀਂ

ਕਰ ਸਕਦੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ