ਆਖਨ 26 ਮਈ (ਜਗਦੀਸ਼ ਸਿੰਘ ) ਗੁਰਦੁਆਰਾ ਸਿੰਘ ਸਭਾ ਹੇਲਬਰੋਨ ਜਰਮਨੀ ਵਿਖੇ 23 ਮਈ ਦਿਨ ਸ਼ਨਿਚਰਵਾਰ ਨੂੰ ਹਫਤਾਵਾਰੀ ਗੁਰਮਤਿ ਸਮਾਗਮ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ.ਪ੍ਰ. ਕਮੇਟੀ ਵੱਲੋੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਦੀ ਆਰੰਭਤਾ ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬਚਿਆ ਨੇ ਅਤੇ ਗੁਰੂ – ਘਰ ਦੇ ਗ੍ਰੰਥੀ ਭਾਈ ਰਵੇਲ ਸਿੰਘ ਅਤੇ ਭਾਈ ਜਤਿੰਦਰ ਸਿੰਘ ਨੇ ਸ਼ਬਦ ਕੀਰਤਨ ਅਤੇ ਹਰ ਜਸ ਸਰਵਣ ਕਰਵਾਇਆ । ਵਿਸ਼ੇਸ਼ ਤੌਰ ਪੰਥ ਪ੍ਰਸਿੱਧ ਵਿਦਵਾਨ ਇੰਟਰਨੈਸ਼ਨਲ ਕਥਾਵਾਚਕ ਭਾਈ ਪਲਵਿੰਦਰ ਸਿੰਘ ਜਰਮਨੀ ਨੇ ਗੁਰ ਇਤਿਹਾਸ ਅਤੇ ਗੁਰਬਾਣੀ ਦੀ ਰੌਸ਼ਨੀ ਵਿੱਚ ਅਨੰਦਮਈ ਜੀਵਨ ਜਿਊਣ ਦੀ ਜੁਗਤ ਕੀ ਇਹ ਗੁਰ-ਉਪਦੇਸ ਕਥਾ ਕਰਦੇ ਹੋਏ ਦਿੜ੍ਰ ਕਰਵਾਇਆ । ਬੱਚਿਆ ਨੂੰ ਧਾਰਮਿਕ ਵਿਰਸੇ ਅਤੇ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਹਰ ਹਫਤੇ ਭੈਣ ਗੁਰਲੀਨ ਕੌਰ ਅਤੇ ਭੈਣ ਰਾਜਵਿੰਦਰ ਕੌਰ ਵੱਲੋ ਲਗਾਈ ਜਾਂਦੀ ਕਲਾਸ ਵਿੱਚ ਭਾਈ ਜਗਦੀਸ਼ ਸਿੰਘ ਆਖਨ ਸਿੱਖ ਸਦੇਸ਼ਾ ਜਰਮਨੀ ਨੇ ਹਾਜ਼ਰ ਬੱਚਿਆ ਨੂੰ ਬਹੁਤ ਭਾਵਪੂਰਤ ਢੰਗ ਨਾਲ ਪੰਜਾਬੀ ਭਾਸ਼ਾ ਦੀ ਲਿਖਣ ਲਿੱਪੀ ਗੁਰਮੁਖੀ ਵਿੱਚ ਵਰਤੀਆਂ ਜਾਣ ਵਾਲੀਆ ਲਗਾ ਮਾਤਰਾਂ ਦੇ ਬਾਰੇ ਜਾਣਕਾਰੀ ਦਿੱਤੀ। ਸਮੂਹ ਸਾਧ ਸੰਗਤ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਾਜ਼ਰੀਆ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਪ੍ਰਾਪਤ ਕੀਤੀਆ । ਸਮੂਹ ਪ੍ਰਬੰਧਕ ਸਾਹਿਬਾਨ ਗੁ.ਪ੍ਰ ਕਮੇਟੀ ਨੇ ਭਾਈ ਪਲਵਿੰਦਰ ਸਿੰਘ ਜੀ , ਭਾਈ ਜਗਦੀਸ਼ ਸਿੰਘ ਆਖਨ ਅਤੇ ਸਮੂਹ ਸਾਧ ਸੰਗਤ ਦਾ ਇਸ ਸਮਾਗਮ ਵਿੱਚ ਹਾਜ਼ਰੀਆ ਭਰਨ ਲਈ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਤੀਜੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆ ਬਹੁਤ ਬਹੁਤ ਵਧਾਈਆ ਦਿੱਤੀਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।






