ਪੰਜਾਬ ਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ। ਪੰਜਾਬ ਦੇ ਹੋਰ ਸਥਾਨਾਂ ਦੇ ਨਾਲ ਲੁਧਿਆਣਾ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਇਥੇ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.6 ਡਿਗਰੀ ਘੱਟ ਹੈ। ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.4 ਡਿਗਰੀ ਘੱਟ ਹੈ, ਜਦਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਤਾਪਮਾਨ ਕ੍ਰਮਵਾਰ 3.8, 2.2, 4.4 ਅਤੇ 3.1 ਡਿਗਰੀ ਸੈਲਸੀਅਸ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਨਾਰਨੌਲ ਹਰਿਆਣਾ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।