Home » ਮਾਝਾ » ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ— *ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਪੋਲਿੰਗ ਦਾ ਕੰਮ* -ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ -29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ— *ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਪੋਲਿੰਗ ਦਾ ਕੰਮ* -ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ  -29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

SHARE ARTICLE

27 Views

—-ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ—

 

*ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਪੋਲਿੰਗ ਦਾ ਕੰਮ*

 

-ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫੀਸਦੀ ਪੋਲਿੰਗ ਹੋਈ

 

-29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ

 

-ਜ਼ਿਲਾ ਚੋਣ ਅਫਸਰ ਨੇ ਵੋਟਰਾਂ ਦਾ ਕੀਤਾ ਧੰਨਵਾਦ ਅਤੇ ਸਮੁੱਚੇ ਚੋਣ ਅਮਲੇ ਦੀ ਕੀਤੀ ਸ਼ਲਾਘਾ

 

ਤਰਨ ਤਾਰਨ, 26 ਮਈ :: ਗੁਰਪ੍ਰੀਤ ਸਿੰਘ ਸੈਡੀ

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ 59.96 ਫੀਸਦੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ 64.56 ਫ਼ੀਸਦੀ ਪੋਲਿੰਗ ਹੋਈ। ਸ੍ਰੀ ਰਾਹੁਲ ਨੇ ਪੋਲਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਣ ’ਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਇਸ ਮਹੱਤਵਪੂਰਨ ਕਾਰਜ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਸਮੁੱਚੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਸਟਾਫ਼ ਦੀ ਵੀ ਭਰਪੂਰ ਸ਼ਲਾਘਾ ਕੀਤੀ।

 

ਉਨ੍ਹਾਂ ਦੱਸਿਆ ਕਿ ਪੋਲਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਸਵੇਰੇ 10 ਵਜੇ ਤੱਕ 16.4 ਫੀਸਦੀ, ਦੁਪਹਿਰ 12 ਵਜੇ ਤੱਕ 31.54 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 42.66 ਫੀਸਦੀ ਪੋਲਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਭਿੱਖੀ ਵਿੰਡ ਲਈ ਸਵੇਰੇ 10 ਵਜੇ ਤੱਕ 16.48 ਫੀਸਦੀ, ਦੁਪਹਿਰ 12 ਵਜੇ ਤੱਕ 33.98 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 45.93 ਫੀਸਦੀ ਪੋਲਿੰਗ ਹੋਈ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 127 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ, ਜਿਨ੍ਹਾਂ ਵਿੱਚ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ 74 ਉਮੀਦਵਾਰ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ 53 ਉਮੀਦਵਾਰ ਸ਼ਾਮਿਲ ਹਨ।

 

ਸ੍ਰੀ ਰਾਹੁਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਉਸੇ ਦਿਨ ਚੋਣ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ ਵੋਟਾਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ ਕਾਲਜ (ਪੀ.ਟੀ.ਯੂ ਬਿਲਡਿੰਗ) ਭਿੱਖੀਵਿੰਡ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੇ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News