Home » ਪੰਜਾਬ » ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ

SHARE ARTICLE

11 Views

ਚੰਡੀਗੜ੍ਹ, 28 ਮਈ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ ਹੈ। ਇਹ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਸਿੱਟ ਨੂੰ ਮੰਗੇ ਗਏ ਦਸਤਾਵੇਜ਼ਾਂ ਦੀਆਂ ਕਾਪੀਆਂ ਦੇਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਦੁਆਰਾ ਬਣਾਈ ਜਾਂਚ ਟੀਮ ਨੂੰ ਸਹਿਯੋਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 328 ਪਾਵਨ ਬੀੜਾਂ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਐਫਆਈਆਰ ਦਰਜ ਕਰਨ ਉਪਰੰਤ ਪਹਿਲੀ ਵਾਰ ਜਾਂਚ ਟੀਮ ਦੁਆਰਾ 13 ਜਨਵਰੀ 2026 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਪ੍ਰਾਪਤ ਹੋਇਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਮੰਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ 17 ਫ਼ਰਵਰੀ 2026 ਨੂੰ ਮੁੜ ਪੱਤਰ ਪ੍ਰਾਪਤ ਹੋਇਆ, ਜਿਸ ਵਿਚ 8 ਮੱਦਾਂ ਬਾਰੇ ਮੰਗੀ ਗਈ ਜਾਣਕਾਰੀ 11 ਮਾਰਚ 2026 ਨੂੰ ਜਾਂਚ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ। ਇਸੇ ਤਰ੍ਹਾਂ 3 ਅਪ੍ਰੈਲ 2026 ਨੂੰ ਜਾਂਚ ਟੀਮ ਵੱਲੋਂ ਤੀਜਾ ਪੱਤਰ ਭੇਜਿਆ ਗਿਆ, ਜਿਸ ਰਾਹੀਂ ਮੰਗੀਆਂ ਗਈਆਂ 18 ਮੱਦਾਂ ਬਾਰੇ ਰਿਕਾਰਡ 27 ਅਪ੍ਰੈਲ 2026 ਨੂੰ ਜਾਂਚ ਟੀਮ ਦੇ ਸਪੁਰਦ ਕੀਤਾ ਗਿਆ। ਇਸ ਸਾਰੇ ਰਿਕਾਰਡ ਦੀ ਵਸੂਲੀ ਵੀ ਬਕਾਦਿਆ ਤੌਰ ’ਤੇ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਜਾਂਚ ਟੀਮ ਵੱਲੋਂ ਮੰਗੇ ਗਏ ਬਿੱਲ ਬੁੱਕ ਅਤੇ ਲੈਜਰਾਂ ਨਾਲ ਸਬੰਧਤ ਰਿਕਾਰਡ ਦੀਆਂ ਕਾਪੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਕੋਰਟ ਵਿਚ ਇਹ ਹਲਫ਼ਨਾਮਾ ਦਾਖ਼ਲ ਕਰਨਾ ਕਿ ਸ਼੍ਰੋਮਣੀ ਕਮੇਟੀ ਸਹਿਯੋਗ ਨਹੀਂ ਕਰ ਰਹੀ, ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਸੌਂਪੇ ਗਏ ਦਸਤਾਵੇਜ਼ਾਂ ਸਬੰਧੀ ਵੀਡੀਓ ਰਿਕਾਰਡ ਵੀ ਸਾਡੇ ਕੋਲ ਮੌੌਜੂਦ ਹੈ। ਜੇਕਰ ਜਾਂਚ ਟੀਮ ਕੋਰਟ ਵਿਚ ਗ਼ਲਤ ਬਿਆਨੀ ਕਰਦੀ ਰਹੀ ਤਾਂ ਇਹ ਵੀਡੀਓਜ਼ ਅਤੇ ਰਿਕਾਰਡ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਰਿਕਾਰਡ ਨਾਲ ਸਬੰਧਤ ਤਸਦੀਕਸ਼ੁਦਾ ਕਾਪੀਆਂ ਜਾਂਚ ਟੀਮ ਨੂੰ ਸੌਂਪੀਆਂ ਹਨ ਅਤੇ ਜੇਕਰ ਕੋਰਟ ਆਦੇਸ਼ ਕਰੇਗੀ ਤਾਂ ਅਸਲ ਰਿਕਾਰਡ ਵੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਚ ਪੂਰਾ ਸਹਿਯੋਗ ਕਰ ਰਹੀ ਹੈ, ਪ੍ਰੰਤੂ ਜਾਂਚ ਟੀਮ ਵੱਲੋਂ ਜੋ ਜਾਣਕਾਰੀਆਂ ਇਸ ਮਾਮਲੇ ਤੋਂ ਵੱਖਰੀਆਂ ਮੰਗੀਆਂ ਜਾ ਰਹੀਆਂ ਹਨ, ਉਸ ਬਾਰੇ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਉਨ੍ਹਾਂ ਦਾ ਜੋ ਵੀ ਆਦੇਸ਼ ਹੋਵੇਗਾ ਉਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਕਮੇਟੀ ਵਿਚ ਵਿਚਾਰ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਜਾ ਰਹੇ ਪੂਰੇ ਸਹਿਯੋਗ ਤੋਂ ਬਾਅਦ ਵੀ ਜੇਕਰ ਜਾਂਚ ਟੀਮ ਵੱਲੋਂ ਇਸ ਮਾਮਲੇ ਤੋਂ ਬਾਹਰੀ ਗੈਰ ਜ਼ਰੂਰੀ ਜਾਣਕਾਰੀਆਂ ਮੰਗਣ ਅਤੇ ਕੋਰਟ ਵਿਚ ਗ਼ਲਤ ਬਿਆਨੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਦਿੱਤੇ ਜਾਣ ਬਾਰੇ ਕਹਿਣਾ ਬੰਦ ਨਾ ਕੀਤਾ ਤਾਂ ਸਾਨੂੰ ਸਹਿਯੋਗ ਬੰਦ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਲਖਬੀਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ