ਮੱਖੂ 28 ਮਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ “ਘੱਲੂਘਾਰਾ 1984 ਦੇ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ, ਭੁਝੰਗੀਆਂ ਦੀ ਸ਼ਹਾਦਤ ਨੂੰ ਮਨਾਉਂਦਿਆਂ ਹੋਇਆਂ 1 ਜੂਨ ਤੋਂ 7 ਜੂਨ ਤੱਕ ਭਾਈ ਕਰਨੈਲ ਸਿੰਘ ਜੀ ਪੀਰ ਮੁਹੰਮਦ , ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੀਰ ਮੁਹੰਮਦ ਵਿਖੇ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਮਾਲਵਾ ਜੋਨ ਦੇ ਇੰਚਾਰਜ ਭਾਈ ਨਿੰਦਰਪਾਲ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹ ਕੈਂਪ ਇਕ ਜੂਨ ਤੋਂ 6 ਜੂਨ ਤੱਕ ਸ਼ਾਮ 4-30 ਵਜੇ ਤੋਂ 6-00 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਚੌਥੀ ਜਮਾਤ ਤੋਂ ਲੈ ਕੇ ਕਿਸੇ ਵੀ ਉਮਰ ਤੱਕ ਦਾ ਵੀਰ ਅਤੇ ਭੈਣ ਸਿਖਲਾਈ ਪ੍ਰਾਪਤ ਕਰ ਸਕਦਾ ਹੈ। ਇਹ ਕੈਂਪ ਬਿਲਕੁਲ ਫਰੀ ਹੋਵੇਗਾ। ਸਿਖਲਾਈ ਪ੍ਰਾਪਤ ਕਰਨ ਵਾਲੇ ਲੜਕੀ ਅਤੇ ਲੜਕੀਆਂ ਦਸਤਾਰ ਦੁਮਾਲਾ ਬਾਜ ਪਿਨ ਸ਼ੀਸ਼ਾ ਆਪਣਾ ਲੈ ਕੇ ਆਉਣਗੇ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਹੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਭਾਈ ਸੁਖਵਿੰਦਰ ਸਿੰਘ ਜੀ ਨੇ ਆਪਣੇ ਵਿਚਾਰ ਸਾਂਝੀ ਕਰਦਿਆਂ ਕਿਹਾ ਕਿ 7 ਤਰੀਕ ਨੂੰ ਸਵੇਰ ਦੇ ਸਮੇਂ 8 ਵਜੇ ਤੋਂ ਲੈ ਕੇ 11 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਲਿਖਾਈ ਮੁਕਾਬਲੇ ਕਰਵਾਏ ਜਾਣਗੇ। ਸਿਖਲਾਈ ਪ੍ਰਾਪਤ ਅਤੇ ਜੇਤੂ ਬੱਚਿਆਂ ਨੂੰ ਆਕਰਸ਼ਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਭੇਜਣ ਲਈ ਬੇਨਤੀ ਕੀਤੀ। ਇਸ ਮੌਕੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਮਨਦੀਪ ਸਿੰਘ ਘੋਲੀਆਂ ਕਲਾਂ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਸਾਜਨ ਪ੍ਰੀਤ ਸਿੰਘ, ਵਜ਼ੀਰ ਸਿੰਘ ਆਸਲ, ਦਿਲਬਾਗ ਸਿੰਘ ਡੱਲ, ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








