Home » ਮਾਝਾ » ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹੇ ਤਰਨਤਾਰਨ ਵਿੱਚ ਜਥੇਬੰਦਕ ਚੋਣਾਂ ਦਾ ਦੌਰ ਜਾਰੀ -ਮਾਣੋਚਾਹਲ, ਸ਼ਕਰੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹੇ ਤਰਨਤਾਰਨ ਵਿੱਚ ਜਥੇਬੰਦਕ ਚੋਣਾਂ ਦਾ ਦੌਰ ਜਾਰੀ -ਮਾਣੋਚਾਹਲ, ਸ਼ਕਰੀ 

SHARE ARTICLE

15 Views

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹੇ ਤਰਨਤਾਰਨ ਵਿੱਚ ਜਥੇਬੰਦਕ ਚੋਣਾਂ ਦਾ ਦੌਰ ਜਾਰੀ -ਮਾਣੋਚਾਹਲ, ਸ਼ਕਰੀ

ਖਾਲੜਾ 28 ਮਈ (ਗੁਰਪ੍ਰੀਤ ਸਿੰਘ ਸੈਡੀ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿੱਚ ਜਾਰੀ ਜਥੇਬੰਦਕ ਚੋਣਾਂ ਦੇ ਚਲਦੇ ਜੋਨ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਅੱਜ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਵਿਖੇ ਸੂਬਾ ਆਗੂ ਤੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਅਤੇ ਸੂਬਾ ਆਗੂ ਤੇ ਜਿਲ੍ਹਾ ਤਰਨਤਾਰਨ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਸ਼ਕਰੀ ਦੀ ਪ੍ਰਧਾਨਗੀ ਹੇਠ ਜੋਨ ਡੈਲੀਗੇਟ ਇਜਲਾਸ ਸੱਦ ਕੇ ਭਿੱਖੀਵਿੰਡ ਜ਼ੋਨ ਦੀ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ।

 

ਇਸ ਮੌਕੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ, ਦਿਆਲ ਸਿੰਘ ਮੀਆਵਿੰਡ, ਉੱਪਜੀਤ ਕੌਰ ਝਬਾਲ ਨੇ ਦੱਸਿਆ ਕਿ ਇਜਲਾਸ ਵਿੱਚ ਪਹੁੰਚੇ ਡੈਲੀਗੇਟਾਂ ਨੇ ਹਾਜ਼ਰੀ ਭਰ ਕੇ ਸਰਬਸੰਮਤੀ ਨਾਲ ਜੋਨ ਕੋਰ ਕਮੇਟੀ ਦੀ ਚੋਣ ਕੀਤੀ। ਅੱਜ ਦੀ ਚੋਣ ਵਿੱਚ ਦਿਲਬਾਗ ਸਿੰਘ ਪਹੂਵਿੰਡ ਨੂੰ ਪ੍ਰਧਾਨ, ਸੁਖਪਾਲ ਸਿੰਘ ਦੋਦੇ ਨੂੰ ਸੀਨੀਅਰ ਮੀਤ ਪ੍ਰਧਾਨ , ਨਿਸ਼ਾਨ ਸਿੰਘ ਮਾੜੀਮੇਘਾ ਨੂੰ ਜਨਰਲ ਸਕੱਤਰ, ਬਲਜੀਤ ਕੌਰ ਅਮੀਸ਼ਾਹ ਨੂੰ ਮੀਤ ਪ੍ਰਧਾਨ , ਜਸਵਿੰਦਰ ਕੌਰ ਮਾੜੀਮੇਘਾ ਨੂੰ ਮੀਤ ਪ੍ਰਧਾਨ ,ਪੂਰਨ ਸਿੰਘ ਮੱਦਰ ਨੂੰ ਖ਼ਜ਼ਾਨਚੀ , ਰਣਜੀਤ ਸਿੰਘ ਚੀਮਾ ਨੂੰ ਪ੍ਰੈਸ ਸਕੱਤਰ , ਅਜ਼ਮੇਰ ਸਿੰਘ ਅਮੀਸ਼ਾਹ ਨੂੰ ਸਹਾਇਕ ਖਜ਼ਾਨਚੀ, ਸਤਨਾਮ ਸਿੰਘ ਮਨਿਹਾਲਾ ਨੂੰ ਸਹਾਇਕ ਖਜ਼ਾਨਚੀ , ਸੁੱਚਾ ਸਿੰਘ ਵੀਰਮ ਨੂੰ ਜਥੇਬੰਦਕ ਸਕੱਤਰ, ਮਾਨ ਸਿੰਘ ਮਾੜੀਮੇਘਾਨੂੰ ਜਥੇਬੰਦਕ ਸਕੱਤਰ

ਚੁਣਿਆ ਗਿਆ |

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਮਾਣੋਚਾਹਲ ਤੇ ਹਰਜਿੰਦਰ ਸਿੰਘ ਸ਼ਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਫੇਲ੍ਹ ਆਰਥਿਕ ਅਤੇ ਵਿਦੇਸ਼ ਨੀਤੀਆਂ ਦਾ ਸਿੱਧਾ ਬੋਝ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਭਗ 9 ਤੋਂ 10 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ । ਡੀਜ਼ਲ ਪੈਟਰੋਲ ਦੇ ਵਧੇ ਰੇਟਾ ਨਾਲ ਖੇਤੀ ਲਾਗਤਾਂ, ਆਵਾਜਾਈ ਖਰਚੇ ਅਤੇ ਆਮ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸੇ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿੱਚ ਕੇਵਲ ਕਰੀਬ 72 ਪੈਸੇ ਪ੍ਰਤੀ ਕਿਲੋ ਦਾ ਹੀ ਵਾਧਾ ਕੀਤਾ ਹੈ , ਜੋ ਕਿਸਾਨਾਂ ਨਾਲ ਵੱਡਾ ਧੋਖਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ 12 ਮਹੀਨਿਆਂ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ ਕਰੀਬ 15 ਰੁਪਏ ਤੱਕ ਹੇਠਾਂ ਡਿੱਗ ਚੁੱਕਾ ਹੈ। ਇਸ ਕਾਰਨ ਪੈਟਰੋਲ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਆਯਾਤੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤਿਆਂ ਕਾਰਨ ਦੇਸ਼ ਦੀ ਅੰਦਰੂਨੀ ਆਰਥਿਕਤਾ ਕਮਜ਼ੋਰ ਹੋ ਰਹੀ ਹੈ ਅਤੇ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ ।

ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਖਤਮ ਕਰਨ, ਬਿਜਲੀ ਸੋਧ ਬਿੱਲ 2025, ਬੀਜ ਬਿੱਲ, ਬੀਜੀਐਮ ਕਾਨੂੰਨ ਅਤੇ 4 ਕਿਰਤ ਕੋਡ ਵਰਗੀਆਂ ਨੀਤੀਆਂ ਰਾਹੀਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ੍ਰੀ ਟ੍ਰੇਡ ਸਮਝੌਤਿਆਂ ਅਤੇ ਬੀਜ ਬਿੱਲ ਨਾਲ ਭਾਰਤ ਦੀ ਕਿਸਾਨੀ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਵੇਗਾ।

 

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਗੈਰ-ਕੁਦਰਤੀ ਹੜ੍ਹਾਂ ਨੇ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਕੀਤਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਦੀ ਚੋਰੀ ਕਾਰਨ ਹੋਏ 3 ਕਰੋੜ 77 ਲੱਖ ਰੁਪਏ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ।

ਇਸ ਮੌਕੇ ਦਿਲਬਾਗ ਸਿੰਘ ਪਹੂਵਿੰਡ ਤੇ ਰਣਜੀਤ ਸਿੰਘ ਚੀਮਾ ਨੇ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆ ਮੰਗ ਕੀਤੀ ਕਿ ਸਰਕਾਰ ਤੁਰੰਤ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਵਾਪਸ ਲਵੇ ਅਤੇ ਕਿਸਾਨਾਂ ਨੂੰ ਫਸਲਾਂ ਦੇ ਲਾਭਕਾਰੀ ਭਾਅ ਦਵੇ । ਇਸ ਮੌਕੇ ਸੁਖਦੇਵ ਸਿੰਘ ਚੀਮਾ, ਬਲਵੀਰ ਸਿੰਘ ਚੀਮਾ, ਸੁਰਿੰਦਰ ਸਿੰਘ ਵਾੜਾ ਠੱਠੀ, ਦਿਲਬਾਗ ਸਿੰਘ ਵਾੜਾ ਠੱਠੀ, ਰਸਾਲ ਸਿੰਘ ਅਮੀਰਕੇ , ਗੁਰਬੀਰ ਸਿੰਘ ਅਮੀਰਕੇ, ਗੁਰਜਿੰਦਰ ਸਿੰਘ ਅਮੀਰਕੇ , ਗੁਰਨਾਮ ਸਿੰਘ ਮੱਖੀ ਕਲ੍ਹਾ, ਸੁਬੇਗ ਸਿੰਘ ਮੱਖੀ ਕਲ੍ਹਾ, ਦਵਿੰਦਰ ਸਿੰਘ ਨਵਾਪਿੰਡ, ਗੁਰਸਾਬ ਸਿੰਘ ਨਵਾਪਿੰਡ, ਬਚਿੱਤਰ ਸਿੰਘ ਨਵਾਪਿੰਡ, ਸ਼ਤਰਪਾਲ ਸਿੰਘ ਚੂੰਘ, ਗੁਰਪ੍ਰੀਤ ਸਿੰਘ ਚੂੰਘ, ਬਖਸ਼ੀਸ ਸਿੰਘ ਭਿੱਖੀਵਿੰਡ ,ਗੁਰਸਾਹਿਬ ਸਿੰਘ ਭਿੱਖੀਵਿੰਡ, ਜਰਨੈਲ ਸਿੰਘ ਕੱਚਾ ਪੱਕਾ, ਸਰਬਜੀਤ ਸਿੰਘ ਕੱਚਾ ਪੱਕਾ, ਗੁਰਚਰਨ ਸਿੰਘ ਪਹੂਵਿੰਡ, ਬਲਵਿੰਦਰ ਸਿੰਘ ਪਹੂਵਿੰਡ,

ਰਾਜਬੀਰ ਸਿੰਘ ਮਨਿਹਾਲਾ, ਇੰਦਰਜੀਤ ਸਿੰਘ ਮਨਿਹਾਲਾ, ਸੁਖਚੈਨ ਸਿੰਘ ਡਲੀਰੀ, ਜੁਗਰਾਜ ਸਿੰਘ ਡਲੀਰੀ, ਨਿਰਵੈਲ ਸਿੰਘ ਭੈਣੀ ਮੱਸਾ ਸਿੰਘ, ਸੁਖਦੇਵ ਸਿੰਘ ਭੈਣੀ ਮੱਸਾ ਸਿੰਘ, ਕਾਰਜ ਸਿੰਘ ਅਮੀਸ਼ਾਹ, ਕਸ਼ਮੀਰ ਸਿੰਘ ਅਮੀਸ਼ਾਹ, ਮੇਜਰ ਸਿੰਘ ਕਲਸੀਆ, ਹਰਪਾਲ ਸਿੰਘ ਕਲਸੀਆ, ਸੁਖਦੇਵ ਸਿੰਘ ਦੋਦੇ, ਬਲਜਿੰਦਰ ਸਿੰਘ ਦੋਦੇ, ਬਘੇਲ ਸਿੰਘ ਖਾਲੜਾ, ਸਾਰਜ ਸਿੰਘ ਖਾਲੜਾ, ਸੁਖਦੇਵ ਸਿੰਘ ਮਾੜੀਮੇਘਾ, ਅਵਤਾਰ ਸਿੰਘ ਮਾੜੀਮੇਘਾ, ਜਰਨੈਲ ਸਿੰਘ ਉੱਦੋਕੇ, ਚਰਨ ਸਿੰਘ ਉੱਦੋਕੇ, ਬਚਿੱਤਰ ਸਿੰਘ ਮਰਗਿੰਦਪੁਰਾ, ਚਾਨਣ ਸਿੰਘ ਮਰਗਿੰਦਪੁਰਾ, ਅੰਗਰੇਜ਼ ਸਿੰਘ ਵੀਰਮ , ਅਮਰਜੀਤ ਕੌਰ ਚੀਮਾ , ਪ੍ਰਕਾਸ਼ ਕੌਰ ਚੀਮਾ, ਜਸਵਿੰਦਰ ਕੌਰ ਮਾੜੀਮੇਘਾ, ਬਲਜੀਤ ਕੌਰ ਅਮੀਸ਼ਾਹ ਆਦਿ ਕਿਸਾਨ ਆਗੂ ਤੇ ਬੀਬੀਆ ਹਾਜ਼ਿਰ ਹੋਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ