Home » ਭਾਰਤ » ਚੰਡੀਗੜ੍ਹ » ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

SHARE ARTICLE

64 Views

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

*—ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ: ਡੀਜੀਪੀ ਗੌਰਵ ਯਾਦਵ*

*— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਜਲੰਧਰ ਧਨਪ੍ਰੀਤ ਕੌਰ                ਚੰਡੀਗੜ੍ਹ/ਜਲੰਧਰ, 29 ਮਈ:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਸ਼ੱਕੀ ਮਨਜੋਤ ਸਿੰਘ ਨੂੰ ਬੱਸ ਸਟੈਂਡ ਜਲੰਧਰ ਨੇੜਿਓਂ ਇੱਕ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

  ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੋਤ ਨੇ ਆਪਣੇ ਖੁਲਾਸੇ ਦੌਰਾਨ ਇਸ ਮਾਡਿਊਲ ਵਿੱਚ ਸ਼ਾਮਲ ਆਪਣੇ ਦੋ ਸਾਥੀਆਂ – ਸੰਦੀਪ ਅਤੇ ਅਮਨਦੀਪ – ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਦੇ ਖੁਲਾਸੇ ਦੇ ਅਧਾਰ ‘ਤੇ, ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਗਏ ਚਾਰ ਹੋਰ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 153 ਮਿਤੀ 25/5/2026 ਨੂੰ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25 (1-ਬੀ)ਏ ਤਹਿਤ ਦਰਜ ਕੀਤੀ ਗਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੋਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਰੱਬੀ ਗੁਣਾਂ ਨੂੰ ਬਣਾਉਣ ਆਪਣੇ ਜੀਵਨ ਦਾ ਹਿੱਸਾ : ਦਸਤੂਰ ਇ ਦਸਤਾਰ ਲਹਿਰ

ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

ਸਤਲੁਜ’ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਦੇ ਸਮਰਥਨ ਵਿੱਚ ਨਿਰਮਾਤਾ ਅਤੇ ਨਿਰਦੇਸ਼ਕ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕਰਨ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। — ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਭਾਰਤ ਸਰਕਾਰ